ਗੁਜਰਾਤ ਵਿਚ ਦਿਲ ਨੂੰ ਝੰਜੋੜਨ ਵਾਲੀ ਘਟਨਾ ਵਾਪਰੀ
ਸੂਰਤ, 2 ਨਵੰਬਰ, ਨਿਰਮਲ : ਗੁਜਰਾਤ ਦੇ ਸੂਰਤ ਸ਼ਹਿਰ ’ਚ ਸਮੂਹਿਕ ਖੁਦਕੁਸ਼ੀ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਸਿੱਧੇਸ਼ਵਰ ਅਪਾਰਟਮੈਂਟ ਵਿੱਚ ਇੱਕ ਹੀ ਪਰਿਵਾਰ ਦੇ ਸੱਤ ਲੋਕਾਂ ਨੇ ਸਮੂਹਿਕ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਰਿਵਾਰ ਦੇ ਮੁਖੀ ਪਿਤਾ ਨੇ ਸਾਰੇ ਮੈਂਬਰਾਂ ਨੂੰ ਜ਼ਹਿਰ ਦੇ ਕੇ […]
By : Editor Editor
ਸੂਰਤ, 2 ਨਵੰਬਰ, ਨਿਰਮਲ : ਗੁਜਰਾਤ ਦੇ ਸੂਰਤ ਸ਼ਹਿਰ ’ਚ ਸਮੂਹਿਕ ਖੁਦਕੁਸ਼ੀ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਸਿੱਧੇਸ਼ਵਰ ਅਪਾਰਟਮੈਂਟ ਵਿੱਚ ਇੱਕ ਹੀ ਪਰਿਵਾਰ ਦੇ ਸੱਤ ਲੋਕਾਂ ਨੇ ਸਮੂਹਿਕ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਰਿਵਾਰ ਦੇ ਮੁਖੀ ਪਿਤਾ ਨੇ ਸਾਰੇ ਮੈਂਬਰਾਂ ਨੂੰ ਜ਼ਹਿਰ ਦੇ ਕੇ ਖੁਦ ਫਾਹਾ ਲਗਾ ਲਿਆ। ਮ੍ਰਿਤਕਾਂ ਵਿੱਚ ਮਾਤਾ-ਪਿਤਾ, ਪੁੱਤਰ-ਨੂੰਹ ਅਤੇ ਉਨ੍ਹਾਂ ਦੇ ਤਿੰਨ ਬੱਚੇ (ਦੋ ਪੁੱਤਰ ਅਤੇ ਧੀ) ਸ਼ਾਮਲ ਹਨ। ਐਲਆਈਸੀ ਨੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਗੁਆਂਢੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਸ਼ਾਇਦ ਇਹੀ ਕਾਰਨ ਖੁਦਕੁਸ਼ੀ ਦਾ ਹੋ ਸਕਦਾ ਹੈ।