ਛੱਤੀਸਗੜ੍ਹ ਵਿਚ ਸੜਕ ਹਾਦਸੇ ਦੌਰਾਨ 9 ਲੋਕਾਂ ਦੀ ਮੌਤ
ਬੇਮੇਤਾਰਾ, 29 ਅਪ੍ਰੈਲ, ਨਿਰਮਲ : ਰੋਜ਼ਾਨਾ ਹੀ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਛੱਤੀਸਗੜ੍ਹ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਛੱਤੀਸਗੜ੍ਹ ਦੇ ਬੇਮੇਤਾਰਾ ਵਿੱਚ ਦੇਰ ਰਾਤ ਇੱਕ ਪਿਕਅੱਪ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ […]
By : Editor Editor
ਬੇਮੇਤਾਰਾ, 29 ਅਪ੍ਰੈਲ, ਨਿਰਮਲ : ਰੋਜ਼ਾਨਾ ਹੀ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਛੱਤੀਸਗੜ੍ਹ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਛੱਤੀਸਗੜ੍ਹ ਦੇ ਬੇਮੇਤਾਰਾ ਵਿੱਚ ਦੇਰ ਰਾਤ ਇੱਕ ਪਿਕਅੱਪ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 5 ਔਰਤਾਂ ਅਤੇ 3 ਬੱਚੇ ਸ਼ਾਮਲ ਹਨ ਅਤੇ 23 ਤੋਂ ਜ਼ਿਆਦਾ ਲੋਕ ਜ਼ਖਮੀ ਹਨ, ਜਿਨ੍ਹਾਂ ਵਿਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਰਾਏਪੁਰ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਬੇਮੇਤਰਾ ਥਾਣਾ ਖੇਤਰ ਦੇ ਕਠੀਆ ਪਿੰਡ ਵਿਚ ਹੋਇਆ।
ਜਾਣਕਾਰੀ ਅਨੁਸਾਰ ਸਿਮਗਾ ਨੇੜੇ ਪਿੰਡ ਤਿਰਾਈਆਂ ਵਿਖੇ 35 ਤੋਂ ਵੱਧ ਵਿਅਕਤੀ ਇੱਕ ਪਿਕਅੱਪ ਵਿੱਚ ਬੈਠ ਕੇ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਵਾਪਸ ਪਰਤਦੇ ਸਮੇਂ ਰਾਤ ਕਰੀਬ 2.30 ਵਜੇ ਇਹ ਹਾਦਸਾ ਵਾਪਰਿਆ। ਸਾਰੇ ਪਥਰਾ ਪਿੰਡ ਦੇ ਰਹਿਣ ਵਾਲੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਬੇਮੇਤਾਰਾ ਕਲੈਕਟਰ ਰਣਵੀਰ ਸ਼ਰਮਾ, ਐਸਪੀ ਰਾਮਕ੍ਰਿਸ਼ਨ ਸਾਹੂ ਅਤੇ ਵਿਧਾਇਕ ਦੀਪੇਸ਼ ਸਾਹੂ ਜ਼ਿਲ੍ਹਾ ਹਸਪਤਾਲ ਪੁੱਜੇ। ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਗੰਭੀਰ ਜ਼ਖ਼ਮੀਆਂ ਨੂੰ ਰਾਏਪੁਰ ਏਮਜ਼ ਭੇਜਣ ਦਾ ਪ੍ਰਬੰਧ ਕੀਤਾ।
ਜਿਨ੍ਹਾਂ 9 ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ ਭੂਰੀ ਨਿਸ਼ਾਦ (50) ਨੀਰਾ ਸਾਹੂ (55) ਗੀਤਾ ਸਾਹੂ (60) ਅਗਨੀਆ ਸਾਹੂ (60) ਖੁਸ਼ਬੂ ਸਾਹੂ (39) ਮਧੂ ਸਾਹੂ (5) ਰਿਕੇਸ਼ ਨਿਸ਼ਾਦ (6) ਟਵਿੰਕਲ ਨਿਸ਼ਾਦ (6) ਸ਼ਾਮਿਲ ਹਨ ਅਤੇ ਨੌਵੇਂ ਮ੍ਰਿਤਕ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ
ਭਾਰਤ ਸਰਕਾਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਦੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਫਰਾਂਸ ਦੇ ਅਧਿਕਾਰੀਆਂ ਤੋਂ ਮਾਲਿਆ ਨੂੰ ਬਿਨਾਂ ਸ਼ਰਤ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਮਾਲਿਆ ਫਿਲਹਾਲ ਬ੍ਰਿਟੇਨ ’ਚ ਹੈ ਪਰ ਭਾਰਤ ਫਿਲਹਾਲ ਹਰ ਉਸ ਦੇਸ਼ ਨਾਲ ਸੰਪਰਕ ਕਰ ਰਿਹਾ ਹੈ ਜਿੱਥੇ ਮਾਲਿਆ ਦੀਆਂ ਜਾਇਦਾਦਾਂ ਹਨ। ਅਜਿਹਾ ਇਸ ਲਈ ਹੈ ਕਿ ਜੇਕਰ ਮਾਲਿਆ ਬ੍ਰਿਟੇਨ ਛੱਡ ਕੇ ਕਿਸੇ ਹੋਰ ਦੇਸ਼ ਭੱਜ ਜਾਂਦਾ ਹੈ ਤਾਂ ਉਸ ਨੂੰ ਉਥੋਂ ਭਾਰਤ ਲਿਆਉਣ ’ਚ ਜ਼ਿਆਦਾ ਸਮਾਂ ਨਾ ਲੱਗੇ।
ਰਿਪੋਰਟ ਮੁਤਾਬਕ ਭਾਰਤ ਅਤੇ ਫਰਾਂਸ ਵਿਚਾਲੇ ਮਾਲਿਆ ਦੀ ਹਵਾਲਗੀ ’ਤੇ ਗੱਲਬਾਤ 15 ਅਪ੍ਰੈਲ ਨੂੰ ਕਾਊਂਟਰ ਟੈਰਰਿਜ਼ਮ ਦੇ ਵਰਕਿੰਗ ਗਰੁੱਪ ਦੀ ਇੱਕ ਬੈਠਕ ਦੇ ਦੌਰਾਨ ਹੋਈ।
ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਬੈਠਕ ’ਚ ਫਰਾਂਸ ਨੇ ਕੁਝ ਸ਼ਰਤਾਂ ਦੇ ਨਾਲ ਮਾਲਿਆ ਦੀ ਹਵਾਲਗੀ ਦੀ ਪੇਸ਼ਕਸ਼ ਕੀਤੀ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਸ਼ਰਤਾਂ ਹਟਾਉਣ ਲਈ ਕਿਹਾ ਹੈ।
ਭਾਰਤ ਵੱਲੋਂ ਇਸ ਮੀਟਿੰਗ ਵਿੱਚ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਕੇਡੀ ਦੇਵਲ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਖੁਫੀਆ ਏਜੰਸੀ ਦੇ ਕਈ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। ਕਿੰਗਫਿਸ਼ਰ ਏਅਰਲਾਈਨਜ਼ ਸਮੇਤ ਕਈ ਕੰਪਨੀਆਂ ਦੇ ਮਾਲਕ ਭਾਰਤੀ ਕਾਰੋਬਾਰੀ ਵਿਜੇ ਮਾਲਿਆ ’ਤੇ ਦੇਸ਼ ਦੇ 17 ਬੈਂਕਾਂ ਦਾ ਕਰੀਬ 9 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਹੈ।
ਮਾਲਿਆ 2016 ’ਚ ਦੇਸ਼ ਛੱਡ ਕੇ ਬ੍ਰਿਟੇਨ ਭੱਜ ਗਿਆ ਸੀ, ਜਿੱਥੋਂ ਭਾਰਤ ਸਰਕਾਰ ਉਸ ਨੂੰ ਦੇਸ਼ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਲਿਆ ਦੇ ਖਿਲਾਫ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਪੈਂਡਿੰਗ ਹਨ। 5 ਜਨਵਰੀ 2019 ਨੂੰ ਅਦਾਲਤ ਨੇ ਵਿਜੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਸੀ।
ਪਿਛਲੇ ਸਾਲ ਜਾਂਚ ਦੌਰਾਨ ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਮਾਲਿਆ ਨੇ ਸਾਲ 2015-16 ਦੌਰਾਨ ਬ੍ਰਿਟੇਨ ਅਤੇ ਫਰਾਂਸ ਵਿੱਚ 330 ਕਰੋੜ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਸਨ। ਉਸ ਸਮੇਂ ਉਨ੍ਹਾਂ ਦੀ ਕੰਪਨੀ ਕਿੰਗਫਿਸ਼ਰ ਏਅਰਲਾਈਨਜ਼ ਘਾਟੇ ’ਚ ਸੀ। ਮਾਲਿਆ ਨੇ ਖੁਦ ਬੈਂਕਾਂ ਦਾ ਕਰਜ਼ਾ ਨਹੀਂ ਮੋੜਿਆ। ਸਾਲ 2020 ’ਚ ਈਡੀ ਦੀ ਅਪੀਲ ’ਤੇ ਫਰਾਂਸ ਨੇ ਮਾਲਿਆ ਦੀ ਉਥੇ ਸਥਿਤ 14 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਸੀ।