ਤੂੰਬੀ ਨਾਲ ਗੀਤ ਗਾ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼

ਤੂੰਬੀ ਨਾਲ ਗੀਤ ਗਾ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਤਰਸੇਮ ਢੁੱਡੀ/ਸ਼ਾਹ) : ਪੰਜਾਬ ਪੁਲਿਸ ਵੱਲੋਂ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਐ, ਜਿਸ ਦੇ ਤਹਿਤ ਵੱਖ ਵੱਖ ਥਾਵਾਂ ’ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਏ। ਸ੍ਰੀ ਮੁਕਤਸਰ ਸਾਹਿਬ ਦੇ ਏਐਸਆਈ ਨਾਇਬ ਸਿੰਘ ਵੱਲੋਂ ਵੀ ਤੂੰਬੀ ਵਜਾ ਕੇ ਲੋਕ ਗਾਇਕੀ ਜ਼ਰੀਏ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਜਾ ਰਿਹਾ ਏ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪੁਲਿਸ ਜਵਾਨ ਦੀ ਵੀਡੀਓ ਸ਼ੇਅਰ ਕਰਕੇ ਇਸ ਦੀ ਤਾਰੀਫ਼ ਕੀਤੀ ਗਈ ਐ।
ਸੂਬੇ ਨੂੰ ਡਰੱਗ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਤਰੀਕੇ ਜ਼ਰੀਏ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਏ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਸਕੂਲ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ ਤਹਿਤ ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਜ਼ਰੀਏ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਉਸ ਦੇ ਇਸ ਅੰਦਾਜ਼ ਨੂੰ ਲੋਕਾਂ ਵੱਲੋਂ ਵੀ ਖ਼ੂਬ ਪਸੰਦ ਕੀਤਾ ਜਾ ਰਿਹਾ ਏ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੱਲੋਂ ਵੀ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਸੀ, ਜਿਸ ’ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਸ ਦਾ ਵੀ ਧੰਨਵਾਦ ਕੀਤਾ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…