ਬਿਕਰਮ ਮਜੀਠੀਆ ਨੂੰ ਸੰਮਨ ਜਾਰੀ

ਬਿਕਰਮ ਮਜੀਠੀਆ ਨੂੰ ਸੰਮਨ ਜਾਰੀ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਇਹ ਸੰਮਨ NDPS ਦੇ ਕੇਸ ਵਿਚ ਜਾਰੀ ਹੋਏ ਹਨ। ਸੰਮਨ ਅਨੁਸਾਰ 18 ਦਸੰਬਰ ਨੂੰ ਪਟਿਆਲਾ ਵਿਖੇ ਪੇਸ਼ ਹੋਣਾ ਪਵੇਗਾ। ਇਸ ਸੰਮਨ ‘ਤੇ ਪ੍ਰਤੀਕਿਰਿਆ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਇਹ ਬਦਲੇ ਦੀ ਭਾਵਨਾ ਹੈ । ਮਜੀਠੀਆ ਨੇ ਕਿਹਾ ਕਿ ਜੇ ਇਹ ਸੰਮਨ ਭੇਜਨੇ ਹੀ ਸਨ ਤਾਂ ਮੁੱਖ ਮੰਤਰੀ ਆਪ ਭੇਜਦੇ।

ਅਸਲ ਵਿਚ ਪੰਜਾਬ ਪੁਲਿਸ ਨੇ ਹੁਣ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਹੈ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਗਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਹ ਸੰਮਨ ਭੇਜਿਆ ਹੈ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਜਾਰੀ ਕਰਕੇ ਦੱਸਿਆ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਪੂਰਥਲਾ ‘ਚ ਉਨ੍ਹਾਂ ਦੀ ਪਤਨੀ ‘ਤੇ ਦਰਜ ਕੇਸ ‘ਤੇ ਸਟੇਅ ਦੇ ਦਿੱਤੀ ਹੈ।

ਬਿਕਰਮ ਮਜੀਠੀਆ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਜਿਸ ਦਾ ਇੰਤਜ਼ਾਰ ਕਰ ਰਹੇ ਸਨ, ਉਹੀ ਹੋ ਗਿਆ। ਉਨ੍ਹਾਂ ਨੂੰ ਉਮੀਦ ਸੀ ਕਿ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਫ਼ੋਨ ਕਰਨਗੇ। ਪਰ ਉਸ ਨੇ ਅਜਿਹਾ ਨਹੀਂ ਕੀਤਾ, ਗ੍ਰਹਿ ਮੰਤਰਾਲੇ ਅਧੀਨ ਪੁਲਿਸ ਵੱਲੋਂ ਉਸ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

Related post

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

23 ਮਈ ਨੂੰ ਪੰਜਾਬ ਵਿਚ ਪ੍ਰਚਾਰ ਕਰਨਗੇ ਪੀਐਮ ਮੋਦੀ ਚੰਡੀਗੜ੍ਹ, 20 ਮਈ, ਨਿਰਮਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ…
ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।ਕਾਫੀ ਜੱਦੋ ਜਹਿਦ ਤੋਂ ਬਾਅਦ ਈਰਾਨ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (20 ਮਈ 2024) ?

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (20 ਮਈ 2024)…

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ…