ਪੰਜਾਬ ਵਿਚ ਹੋਰ ਸੀਟਾਂ ਦਾ ਐਲਾਨ ਜਲਦ ਕਰੇਗੀ ‘ਆਪ’

ਪੰਜਾਬ ਵਿਚ ਹੋਰ ਸੀਟਾਂ ਦਾ ਐਲਾਨ ਜਲਦ ਕਰੇਗੀ ‘ਆਪ’


ਚੰਡੀਗੜ੍ਹ, 21 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਰਹਿੰਦੀਆਂ 5 ਸੀਟਾਂ ’ਤੇ ਅਪਣੇ ਉਮੀਦਵਾਰਾਂ ਦਾ ਐਲਾਨ ਜਲਦ ਕਰੇਗੀ। ਪੰਜਾਬ ਲਈ ਆਪ ਦੀ ਇਹ ਦੂਜੀ ਤੇ ਆਖਰੀ ਲਿਸਟ ਹੋਵੇਗੀ।

ਇਸ ਤੋਂ ਪਹਿਲਾਂ ਆਪ ਵਲੋਂ 8 ਸੀਟਾਂ ’ਤੇ ਉਮੀਦਵਾਰ ਐਲਾਨ ਕੀਤੇ ਗਏ ਸੀ ਜਿਨ੍ਹਾਂ ਵਿਚ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ ਕਾਂਗਰਸ ਛੱਡ ਕੇ ਆਪ ਵਿਚ ਆਏ ਸਾਬਕਾ ਵਿਧਾਇਕ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਕਰਕੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਅਗਲੇ ਪੰਜ ਦਿਨਾਂ ਵਿਚ ਆਮ ਆਦਮੀ ਪਾਰਟੀ ਵਲੋਂ 5 ਲੋਕ ਸਭਾ ਦੀ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਇੱਕ ਸਿਰਫ ਆਪ ਹੀ ਨੈਸ਼ਨਲ ਅਤੇ ਖੇਤਰੀ ਪਾਰਟੀ ਹੈ ਜਿਸ ਨੇ ਹਾਲੇ ਤੱਕ ਅਪਣੇ ਉਮੀਦਵਾਰਾਂ ਦਾ ਐਲਾਨ ਕੀਤਾ। ਜੇਕਰ ਅਗਲੇ ਪੰਜ ਦਿਨਾਂ ਵਿਚ ਆਪ ਹੋਰ 5 ਉਮੀਦਵਾਰਾਂ ਦਾ ਐਲਾਨ ਕਰ ਦਿੰਦੀ ਹੈ ਤਾਂ ਸਾਰੀ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਐਲਾਨ ਕਰਨ ਵਾਲੀ ਆਪ ਹੀ ਇੱਕੋ ਇੱਕ ਪਾਰਟੀ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿਚ ਚੋਣ ਕਮਿਸ਼ਨ ਨੇ 5 ਐਸਐਸਪੀ ਬਦਲ ਦਿੱਤੇ ਹਨ। ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਡਿਸਟ੍ਰਿਕਟ ਮੈਜਿਸਟ੍ਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਾਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀ ਵੀ ਇਸ ਲਿਸਟ ਵਿਚ ਸ਼ਾਮਲ ਕੀਤੇ ਗਏ ਹਨ।
ਇਨ੍ਹਾਂ ਵਿਚ 4 ਪੀਪੀਐਸ ਅਧਿਕਾਰੀਆਂ ਜਲੰਧਰ ਦਿਹਾਤੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖਖ ਨੂੰ ਆਈਪੀਐਸ ਕੈਡਰ ਨਾ ਹੋਣ ’ਤੇ ਬਦਲਿਆ ਗਿਆ, ਜਦ ਕਿ ਬਠਿੰਡਾ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਸਾਂਸਦ ਜਸਬੀਰ ਡਿੰਪਾ ਦਾ ਭਰਾ ਹੋਣ ਕਾਰਨ ਹਟਾਇਆ ਹੈ।
2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਆਦੇਸ਼ ਜਾਰੀ ਕੀਤੇ ਸੀ। ਇਨ੍ਹਾਂ ਵਿਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਦੇ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਹੈ।

Related post

ਪੰਜਾਬ ਵਿੱਚ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਪੰਜਾਬ ਵਿੱਚ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ…

ਜਲੰਧਰ, 16 ਮਈ, ਨਿਰਮਲ : ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ…
ਪੰਜਾਬ ਵਿਚ 355 ਉਮੀਦਵਾਰਾਂ ਦੀ ਨਾਮਜ਼ਦਗੀਆਂ ਸਹੀ ਨਿਕਲੀਆਂ

ਪੰਜਾਬ ਵਿਚ 355 ਉਮੀਦਵਾਰਾਂ ਦੀ ਨਾਮਜ਼ਦਗੀਆਂ ਸਹੀ ਨਿਕਲੀਆਂ

ਚੰਡੀਗੜ੍ਹ, 16 ਮਈ, ਨਿਰਮਲ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਗਈ।…
ਅਕਾਲੀ ਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਚੋਂ ਕੱਢਿਆ

ਅਕਾਲੀ ਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਚੋਂ…

ਚੰਡੀਗੜ੍ਹ, 16 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ…