ਗੁਜਰਾਤ ‘ਚ ਭਾਜਪਾ ਨੂੰ ਦੂਜਾ ਝਟਕਾ, ਭੀਕਾਜੀ ਠਾਕੋਰ ਦਾ ਵੀ ਚੋਣ ਲੜਨ ਤੋਂ ਇਨਕਾਰ

ਗੁਜਰਾਤ ‘ਚ ਭਾਜਪਾ ਨੂੰ ਦੂਜਾ ਝਟਕਾ, ਭੀਕਾਜੀ ਠਾਕੋਰ ਦਾ ਵੀ ਚੋਣ ਲੜਨ ਤੋਂ ਇਨਕਾਰ

ਅਹਿਮਦਾਬਾਦ : ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਦੋਹਰਾ ਝਟਕਾ ਲੱਗਾ ਹੈ। ਇੱਕ ਦਿਨ ਦੇ ਅੰਦਰ ਹੀ ਦੋ ਉਮੀਦਵਾਰਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸਵੇਰੇ ਗੁਜਰਾਤ ਦੀ ਵਡੋਦਰਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਉਮੀਦਵਾਰ ਰੰਜਨ ਭੱਟ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। ਹੁਣ ਗੁਜਰਾਤ ਦੀ ਸਾਬਰਕਾਂਠਾ ਸੀਟ ਤੋਂ ਭਾਜਪਾ ਉਮੀਦਵਾਰ ਭੀਕਾਜੀ ਠਾਕੋਰ ਨੇ ਵੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਦੋਵਾਂ ਉਮੀਦਵਾਰਾਂ ਨੇ ਚੋਣ ਨਾ ਲੜਨ ਦਾ ਕਾਰਨ ਦੱਸਦਿਆਂ ਕਿਹਾ ਕਿ ਅਸੀਂ ਨਿਜੀ ਕਾਰਨ ਕਰ ਕੇ ਚੋਣ ਨਹੀਂ ਲੜ ਸਕਦੇ।

ਭਾਜਪਾ ਦੇ ਕੁਝ ਸਥਾਨਕ ਆਗੂਆਂ ਨੇ ਭੱਟ ਨੂੰ ਉਮੀਦਵਾਰ ਬਣਾਏ ਜਾਣ ਦਾ ਵਿਰੋਧ ਕੀਤਾ ਸੀ। ਵਡੋਦਰਾ ਤੋਂ ਤੀਜੀ ਵਾਰ ਉਮੀਦਵਾਰ ਵਜੋਂ ਭੱਟ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ ਭਾਜਪਾ ਦੀ ਰਾਸ਼ਟਰੀ ਮਹਿਲਾ ਵਿੰਗ ਦੀ ਉਪ ਪ੍ਰਧਾਨ ਜੋਤੀਬੇਨ ਪੰਡਯਾ ਨੇ ਪਾਰਟੀ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।

Related post

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਅਮਰੀਕਾ ਚੋਣਾਂ ਤੋਂ ਪਹਿਲਾਂ ਟਰੰਪ-ਟਰੂਡੋ ਦਰਮਿਆਨ ਮੁਲਾਕਾਤ ਦੀਆਂ ਕਨਸੋਆਂ

ਔਟਵਾ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਸਾਬਕਾ ਰਾਸ਼ਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਦੀਆਂ ਕਨਸੋਆਂ…
ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…