ਹੋਲੀ ਸਪੈਸ਼ਲ ਟਰੇਨ ਦੀ ਬੋਗੀ ਵਿਚ ਲੱਗੀ ਅੱਗ

ਹੋਲੀ ਸਪੈਸ਼ਲ ਟਰੇਨ ਦੀ ਬੋਗੀ ਵਿਚ ਲੱਗੀ ਅੱਗ


ਭੋਜਪੁਰ, 27 ਮਾਰਚ, ਨਿਰਮਲ : ਬਿਹਾਰ ਵਿਚ ਭੋਜਪੁਰੀ ਹੋਲੀ ਸਪੈਸ਼ਲ ਟਰੇਨ ਦੀ ਬੋਗੀ ਵਿਚ ਅੱਗ ਲੱਗ ਗਈ।

ਭੋਜਪੁਰ ਵਿਚ ਹੋਲੀ ਸਪੈਸ਼ਲ ਟਰੇਨ ਦੇ ਏਸੀ ਕੋਚ ਵਿਚ ਅਚਾਨਕ ਅੱਗ ਲੱਗ ਗਈ। ਟਰੇਨ ਦੀ ਰਫਤਾਰ ਘੱਟ ਹੋਣ ਕਾਰਨ ਕੁਝ ਯਾਤਰੀਆਂ ਨੇ ਟਰੇਨ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੱਸ ਦਈਏ ਕਿ ਬਿਹਾਰ ਦੇ ਭੋਜਪੁਰ ਵਿੱਚ ਦੇਰ ਰਾਤ 12.45 ਵਜੇ ਟਰੇਨ ਦੇ ਏਸੀ ਕੋਚ ਵਿੱਚ ਅੱਗ ਲੱਗੀ।

ਹਾਦਸੇ ਵਿਚ ਸਾਰੇ ਯਾਤਰੀ ਸੁਰੱਖਿਅਤ ਹਨ। ਇਹ ਟਰੇਨ ਮੁੰਬਈ ਦੇ ਦਾਨਾਪੁਰ ਤੋਂ ਲੋਕਮਾਨਿਆ ਤਿਲਕ ਟਰਮੀਨਸ ਜਾ ਰਹੀ ਸੀ। ਇਹ ਹਾਦਸਾ ਕਰੀਸਠ ਸਟੇਸ਼ਨ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਟਰੇਨ ਮੰਗਲਵਾਰ ਰਾਤ 11:12 ਵਜੇ ਦਾਨਾਪੁਰ ਤੋਂ ਰਵਾਨਾ ਹੋਈ ਸੀ। ਇਹ ਅਰਰਾ ਤੋਂ ਹੋ ਕੇ ਬਕਸਰ, ਡੀਡੀਯੂ ਵੱਲ ਜਾ ਰਹੀ ਸੀ ਤਾਂ ਐਮ-9 (ਇਕਨਾਮੀ) ਕੋਚ ਤੋਂ ਚੰਗਿਆੜੀਆਂ ਨਿਕਲਣੀਆਂ ਸ਼ੁਰੂ ਹੋ ਗਈਆਂ। ਕੁਝ ਹੀ ਸਮੇਂ ਵਿੱਚ ਪੂਰੇ ਕੋਚ ਨੂੰ ਅੱਗ ਲੱਗ ਗਈ। ਕੁਝ ਸਮੇਂ ਵਿੱਚ ਆਸ-ਪਾਸ ਦੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਤੋਂ ਬਾਅਦ ਬਰਨਿੰਗ ਕੋਚ ਨੂੰ ਵੱਖ ਕਰ ਕੇ ਟਰੇਨ ਨੂੰ ਰਵਾਨਾ ਕੀਤਾ ਗਿਆ।

ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੇਨ ਲਾਈਨ ‘ਤੇ ਅੱਗ ਲੱਗਣ ਕਾਰਨ ਇਕ ਦਰਜਨ ਟਰੇਨਾਂ ਦੀ ਆਵਾਜਾਈ ਚ ਬਦਲਾਅ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ। ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।

ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਗਾ ਦਿੱਤੀ ਗਈ। ਦਿੱਤਾ ਗਿਆ ਸੀ।

Related post

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਚੰਡੀਗੜ੍ਹ, 12 ਮਈ (ਸ਼ਾਹ) : ਇਸ ਵਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜੋ ਮਾਹੌਲ ਦੇਖਣ ਨੂੰ ਮਿਲ ਰਿਹਾ…
ਐਬਸਫੋਰਡ ’ਚ ਪੰਜਾਬੀ ਮੇਲਾ 25 ਨੂੰ

ਐਬਸਫੋਰਡ ’ਚ ਪੰਜਾਬੀ ਮੇਲਾ 25 ਨੂੰ

ਵੈਨਕੂਵਰ, 12 ਮਈ (ਮਲਕੀਤ ਸਿੰਘ) : ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਰਮਣੀਕ ਪਹਾੜਾਂ ਦੀ ਗੋਦ ਵਿਚ ਵਸੇ…
ਬੀਸੀ ’ਚ ਪੰਜਾਬੀ ਗਾਇਕ ਇਸ਼ਾਨ ਨੇ ਕਰਵਾਈ ਬੱਲੇ ਬੱਲੇ

ਬੀਸੀ ’ਚ ਪੰਜਾਬੀ ਗਾਇਕ ਇਸ਼ਾਨ ਨੇ ਕਰਵਾਈ ਬੱਲੇ ਬੱਲੇ

ਵੈਨਕੂਵਰ, 12 ਮਈ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਹਾੜੀ ਖੇਤਰ ਸਥਿਤ ਖ਼ੂਬਸੂਰਤ ਸ਼ਹਿਰ ਮਿਸ਼ਨ ਵਿਚ ਰਹਿਣ ਵਾਲੇ…