ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

29-30 ਮਾਰਚ ਨੂੰ ਤੇਜ਼ ਹਵਾਵਾਂ ਚੱਲਣਗੀਆਂ
ਚੰਡੀਗੜ੍ਹ :
ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…