ਚੰਡੀਗੜ੍ਹ ਪੁਲਿਸ ਵਲੋਂ ਨਿਗਰਾਨੀ ਲਈ 15 ਟੀਮਾਂ ਤੈਨਾਤ

ਚੰਡੀਗੜ੍ਹ ਪੁਲਿਸ ਵਲੋਂ ਨਿਗਰਾਨੀ ਲਈ 15 ਟੀਮਾਂ ਤੈਨਾਤ


ਚੰਡੀਗੜ੍ਹ, 29 ਮਾਰਚ, ਨਿਰਮਲ : ਚੰਡੀਗੜ੍ਹ ਪੁਲਿਸ ਨੇ ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਬਣਾਈਆਂ ਹਨ। ਇਹ ਟੀਮ 24 ਘੰਟੇ ਸ਼ਹਿਰ ਦੀ ਨਿਗਰਾਨੀ ਕਰ ਰਹੀ ਹੈ ਅਤੇ ਡੀਐਸਪੀ ਦੀ ਅਗਵਾਈ ਵਿੱਚ ਕੰਮ ਕਰ ਰਹੀ ਹੈ। ਇੱਕ ਡੀਐਸਪੀ ਤਿੰਨ ਟੀਮਾਂ ਦੀ ਨਿਗਰਾਨੀ ਕਰ ਰਿਹਾ ਹੈ। ਟੀਮਾਂ ਸ਼ਹਿਰ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ, ਗੱਡੀਆਂ ਦੀ ਚੈਕਿੰਗ, ਜਨਤਾ ਦੇ ਪੈਸੇ ਦੀ ਵਰਤੋਂ ਆਦਿ ਚੀਜ਼ਾਂ ਦੀ ਨਿਗਰਾਨੀ ਕਰਨ ਵਿੱਚ ਜੁਟੀਆਂ ਹੋਈਆਂ ਹਨ। ਇਸ ਮਾਮਲੇ ਵਿੱਚ ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਪੁਲਸ ਪੂਰੀ ਤਾਕਤ ਨਾਲ ਕਾਰਵਾਈ ਕਰੇਗੀ।

ਇਨ੍ਹਾਂ ਟੀਮਾਂ ਤੋਂ ਵਿਭਾਗ ਵੱਲੋਂ ਰੋਜ਼ਾਨਾ ਰਿਪੋਰਟਿੰਗ ਕੀਤੀ ਜਾਂਦੀ ਹੈ। ਚੰਡੀਗੜ੍ਹ ਪੁਲਸ ਅਤੇ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦਾ। ਇਸ ਲਈ ਇਨ੍ਹਾਂ ਟੀਮਾਂ ਤੋਂ ਚੋਣ ਜ਼ਾਬਤੇ ਦੀ ਪਾਲਣਾ ਲਈ ਲਗਾਤਾਰ ਅੱਪਡੇਟ ਲਏ ਜਾ ਰਹੇ ਹਨ। ਸਾਰੀਆਂ ਟੀਮਾਂ ਆਪਣੇ-ਆਪਣੇ ਰਿਕਾਰਡ ਤਿਆਰ ਕਰ ਰਹੀਆਂ ਹਨ। ਪੁਲਸ ਵਿਭਾਗ ਦੇ ਉੱਚ ਅਧਿਕਾਰੀ ਵੀ ਲਗਾਤਾਰ ਰਿਪੋਰਟ ’ਤੇ ਨਜ਼ਰ ਰੱਖ ਰਹੇ ਹਨ। ਇਹ ਟੀਮ 8 ਘੰਟੇ ਦੀ ਸ਼ਿਫਟ ਵਿੱਚ 24 ਘੰਟੇ ਕੰਮ ਕਰਦੀ ਹੈ ਅਤੇ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੀ ਹੈ।

ਚੰਡੀਗੜ੍ਹ ਵਿੱਚ ਇਸ ਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਕਰਕੇ ਚੋਣ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖਰੇ ਤੌਰ ’ਤੇ ਚੋਣ ਲੜ ਰਹੇ ਹਨ। ਪਰ ਅਜੇ ਤੱਕ ਕਿਸੇ ਵੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਨੂੰ ਲੈ ਕੇ ਵਿਚਾਰਾਂ ਕਰ ਰਹੀਆਂ ਹਨ। ਬਾਲੀਵੁੱਡ ਸਟਾਰ ਕਿਰਨ ਖੇਰ ਪਿਛਲੇ ਦੋ ਵਾਰ ਤੋਂ ਇੱਥੇ ਭਾਰਤੀ ਜਨਤਾ ਪਾਰਟੀ ਤੋਂ ਸੰਸਦ ਮੈਂਬਰ ਬਣ ਰਹੀ ਹੈ।

ਇਹ ਵੀ ਪੜ੍ਹੋ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ। ਇਹ ਗੱਲਾਂ ਮਾਨਸਾ ਪੁੱਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਵਲੋਂ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ। ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਇਰਾਦੇ ਹੁੰਦੇ ਹਨ ਅਤੇ ਪਤਾ ਨਹੀਂ ਕੀ ਇਰਾਦੇ ਹਨ। ਪਰ ਇਹ ਉਨ੍ਹਾਂ ਦੀ ਇੱਛਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹਨ।

ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਖੇਤਰ ਦੇ ਲੋਕਾਂ ਨੇ ਹਰਾਇਆ ਸੀ, ਜੋ ਕਿ ਬਹੁਤ ਵੱਡੀ ਸ਼ਖਸੀਅਤ ਸਨ, ਪਰ ਉਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿਤਾਇਆ ਹੈ। ਹੁਣ ਵੀ ਉਮੀਦ ਹੈ ਕਿ ਉਹ ਜਿੱਤ ਜਾਣਗੇ।

Related post

ਮਹਿਲਾ ਨੂੰ ਟੋਲ ਮੰਗਣਾ ਪੈ ਗਿਆ ਮਹਿੰਗਾ, ਨੌਜਵਾਨ ਨੇ ਚੜਾਈ ਗੱਡੀ, ਵੀਡੀਓ ਵਾਇਰਲ

ਮਹਿਲਾ ਨੂੰ ਟੋਲ ਮੰਗਣਾ ਪੈ ਗਿਆ ਮਹਿੰਗਾ, ਨੌਜਵਾਨ ਨੇ…

ਉੱਤਰ ਪ੍ਰਦੇਸ਼, 14 ਮਈ, ਪਰਦੀਪ ਸਿੰਘ: ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ ਟੋਲ ਪਲਾਜ਼ਾ ‘ਤੇ ਇੱਕ ਵਿਅਕਤੀ ਨੇ ਇੱਕ ਮਹਿਲਾ…
POK ਵਿੱਚ ਪੈਰਾਮਿਲਟਰੀ ਰੇਂਜਰ ਉੱਤੇ ਪੱਥਰਾਂ ਨਾਲ ਹਮਲਾ, 718 ਕਰੋੜ ਦੇ ਪੈਕੇਜ ਤੋਂ ਬਾਅਦ ਵੀ ਨਹੀਂ ਮੰਨੇ ਪ੍ਰਦਰਸ਼ਨਕਾਰੀ

POK ਵਿੱਚ ਪੈਰਾਮਿਲਟਰੀ ਰੇਂਜਰ ਉੱਤੇ ਪੱਥਰਾਂ ਨਾਲ ਹਮਲਾ, 718…

ਪਾਕਿਸਤਾਨ, 14 ਮਈ, ਪਰਦੀਪ ਸਿੰਘ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਮਹਿੰਗਾਈ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ 4 ਦਿਨਾਂ ਤੋਂ…
ਕਾਰ ਪਾਰਕਿੰਗ ਨੂੰ ਲੈ ਕੇ ਹੋਈ ਝੜਪ, 20 ਮੀਟਰ ਤੱਕ ਬੋਨਟ ‘ਤੇ ਘਸੀਟਿਆ, ਆਈਟੀ ਮੈਨੇਜਰ ਦੀ ਮੌਤ

ਕਾਰ ਪਾਰਕਿੰਗ ਨੂੰ ਲੈ ਕੇ ਹੋਈ ਝੜਪ, 20 ਮੀਟਰ…

ਹਰਿਆਣਾ, 14 ਮਈ, ਪਰਦੀਪ ਸਿੰਘ: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਵਿੱਚ ਆਈਟੀ ਕੰਪਨੀ ਦੇ ਮੈਨੇਜਰ…