ਸੀਐਮ ਮਾਨ ਤੇ ਪਤਨੀ ਨਵਜੰਮੀ ਧੀ ਨੂੰ ਲੈ ਕੇ ਚੰਡੀਗੜ੍ਹ ਪੁੱਜੇ

ਸੀਐਮ ਮਾਨ ਤੇ ਪਤਨੀ ਨਵਜੰਮੀ ਧੀ ਨੂੰ ਲੈ ਕੇ ਚੰਡੀਗੜ੍ਹ ਪੁੱਜੇ


ਚੰਡੀਗੜ੍ਹ, 29 ਮਾਰਚ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੀ ਨੂੰ ਜਨਮ ਦਿੱਤਾ ਹੈ। ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੋਵੇਂ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਘਰ ਪਹੁੰਚੇ।

ਇਸ ਮੌਕੇ ਸੀ.ਐਮ.ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ ਸਨ। ਉਸ ਨੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ। ਹਸਪਤਾਲ ਦੇ ਗੇਟ ’ਤੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕੀਤੀ ਸੀ। ਇਸ ਵਿੱਚ ਲਿਖਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਬੇਟੀ ਦੀ ਦਾਤ ਬਖਸ਼ੀ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

ਮੋਹਾਲੀ ਦੇ ਫੇਜ਼-8 ਹਸਪਤਾਲ ਤੋਂ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫਲਾ ਸਿੱਧਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਕਾਫ਼ਲੇ ਵਿੱਚ ਕਈ ਗੱਡੀਆਂ ਸ਼ਾਮਲ ਸਨ। ਸੀਐਮ ਨੇ ਸਾਰੀ ਯਾਤਰਾ ਦੌਰਾਨ ਆਪਣੀ ਧੀ ਨੂੰ ਹੱਥਾਂ ਵਿੱਚ ਫੜੀ ਰੱਖਿਆ। ਜਿਵੇਂ ਹੀ ਉਹ ਸੀਐਮ ਰਿਹਾਇਸ਼ ’ਤੇ ਪਹੁੰਚੇ ਤਾਂ ਸੀਐਮ ਭਗਵੰਤ ਅਤੇ ਉਨ੍ਹਾਂ ਦੀ ਪਤਨੀ ਕਾਰ ਤੋਂ ਹੇਠਾਂ ਉਤਰ ਗਏ। ਇਸ ਦੌਰਾਨ ਉਨ੍ਹਾਂ ਦਾ ਉਥੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਮੀਡੀਆ ਕਰਮੀਆਂ ਨੂੰ ਮਿਲੇ ਅਤੇ ਘਰ ਦੇ ਅੰਦਰ ਵੜ ਗਏ। ਇਸ ਤੋਂ ਬਾਅਦ ਧੀ ਅਤੇ ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ।

ਦੱਸਦੇ ਚਲੀਏ ਕਿ ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ ’ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ’ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।

ਇਹ ਵੀ ਪੜ੍ਹੋ

ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਸਰਕਾਰ ਵੱਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਈਡੀ ਨੇ 26 ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਸਬੰਧ ਚ ਈਡੀ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਬੁਧਵਾਰ ਨੂੰ ਕੀਤੀ ਗਈ ਇਸ ਛਾਪੇਮਾਰੀ ਲਈ ਚੰਡੀਗੜ੍ਹ, ਬਠਿੰਡਾ, ਪਟਿਆਲਾ, ਮੋਹਾਲੀ, ਬਰਨਾਲਾ ਤੇ ਫਿਰੋਜ਼ਪੁਰ ਸਮੇਤ ਕੁਲ੍ਹ 26 ਥਾਵਾਂ ‘ਤੇ ਈਡੀ ਪਹੁੰਚੀ ਸੀ।

ਮਾਮਲਾ ਇਹ ਕੈ ਕਿ ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਜਮੀਨ ’ਚ ਅਮਰੂਦ ਦੇ ਬੂਟੇ ਲਗਾਏ ਗਏ ਸਨ, ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦਿਖਾਈ ਗਈ ਸੀ ਇਹ ਘੁਟਾਲਾ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਕੀਤਾ ਗਿਆ ਸੀ। ਜਿਸ ਦੇ ਚੱਲਦੇ ਇਸ ਦਾ ਮੁਆਵਜ਼ਾ ਬਹੁਤ ਜਿਆਦਾ ਹੋ ਗਿਆ ਸੀ। ਇਨ੍ਹਾਂ ਨੂੰ ਲੈ ਕੇ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਇਸ ਤੋਂ ਬਾਅਦ ਇਸ ਮਾਮਲੇ ਚ ਅਦਾਲਤ ਨੇ ਦਖਲ ਦਿੱਤਾ ਸੀ।

ਇਸ ਮਾਮਲੇ ’ਚ ਮੁਆਵਜ਼ਾ ਰਾਸ਼ੀ ਵਾਪਸ ਜਮ੍ਹਾਂ ਕਰਵਾਉਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ’ਚ ਐਕੁਆਇਰ ਕੀਤੀ ਗਈ ਜ਼ਮੀਨ ਤੇ ਹਦ ਤੋਂ ਵੱਧ ਅਮਰੂਦ ਦੇ ਬੂਟੇ ਲਾਏ ਸਨ। ਦੱਸਿਆ ਗਿਆ ਹੈ ਕਿ ਜ਼ਮੀਨ ਠੇਕੇ ਤੇ ਲੈਣ ਵਾਲਿਆਂ ਨੇ ਪ੍ਰਤੀ ਏਕੜ 2000 ਤੋਂ 2500 ਦਰੱਖਤ ਦਿਖਾਏ ਸਨ ਜਦੋਂ ਕੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 132 ਰੁੱਖ ਪ੍ਰਤੀ ਏਕੜ ਦੀ ਸਿਫ਼ਾਰਸ਼ ਕੀਤੀ ਗਈ ਸੀ।

ਵਿਜੀਲੈਂਸ ਬਿਊਰੋ ਵੱਲੋਂ ਇਸ ਅਮਰੂਦ ਦੇ ਬਾਗ ਘੁਟਾਲੇ ਪਰਦਾਫਾਸ਼ ਹੋਣ ਮਗਰੋਂ 2 ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਸਮੇਤ 22 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਵਿੱਚ ਮਾਲ ਵਿਭਾਗ ਦੇ ਕਈ ਅਧਿਕਾਰੀ ਦੇ ਨਾਂਅ ਵੀ ਸ਼ਾਮਲ ਸਨ। ਇਹ ਘਪਲਾ ਕਰੀਬ 137 ਕਰੋੜ ਰੁਪਏ ਦਾ ਦੱਸਿਆ ਦਾ ਰਿਹਾ ਸੀ।

Related post

ਜਲੰਧਰ ਵਿਚ ਦੋ ਹਥਿਆਰ ਸਪਲਾਇਰ ਗ੍ਰਿਫਤਾਰ

ਜਲੰਧਰ ਵਿਚ ਦੋ ਹਥਿਆਰ ਸਪਲਾਇਰ ਗ੍ਰਿਫਤਾਰ

ਜਲੰਧਰ, 9 ਮਈ, ਨਿਰਮਲ : ਜਲੰਧਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 6 ਨਾਜਾਇਜ਼ ਹਥਿਆਰਾਂ ਦੇ ਨਾਲ ਦੋ ਹਥਿਆਰ ਸਪਲਾਇਰ ਗ੍ਰਿਫਤਾਰ ਕੀਤੇ…
“ਔਰਤ ਬੱਚੇ ਪੈਦਾ ਕਰਨ ਵਾਲੀ ਮਸ਼ੀਨ ਨਹੀਂ”…ਜਾਣੋ ਮਹਿਲਾ ਕਮਿਸ਼ਨ ਨੇ ਕਿਉਂ ਕੀਤੀ ਇਹ ਟਿੱਪਣੀ

“ਔਰਤ ਬੱਚੇ ਪੈਦਾ ਕਰਨ ਵਾਲੀ ਮਸ਼ੀਨ ਨਹੀਂ”…ਜਾਣੋ ਮਹਿਲਾ ਕਮਿਸ਼ਨ…

ਚੰਡੀਗੜ੍ਹ, 9 ਮਈ, ਪਰਦੀਪ ਸਿੰਘ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਭਾਈ ਹਰਨਾਮ ਸਿੰਘ ਖਾਲਸਾ ਦੇ ਬਿਆਨ…
ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਦਸੂਹਾ, 9 ਮਈ, ਨਿਰਮਲ : ਦਸੂਹਾ ਦੇ ਪਿੰਡ ਕੋਲੀਆਂ ’ਚ ਮੰਗਲਵਾਰ ਨੂੰ ਪਤੀ ਬੂਟੀ ਰਾਮ ਪਤਨੀ ਦੇ ਪਿਆਰ ’ਚ ਕੰਡਾ ਬਣ…