AAP MLA ਨੂੰ 5 ਕਰੋੜ ਦੀ ਪੇਸ਼ਕਸ਼ ਕਰਨ ਵਾਲੇ ਖਿਲਾਫ FIR

AAP MLA ਨੂੰ 5 ਕਰੋੜ ਦੀ ਪੇਸ਼ਕਸ਼ ਕਰਨ ਵਾਲੇ ਖਿਲਾਫ FIR

ਰਜਿੰਦਰਪਾਲ ਕੌਰ ਛੀਨਾ ਨੂੰ ਫੋਨ ਕਰ ਕੇ ਕਿ, ਭਾਜਪਾ ਵਿੱਚ ਸ਼ਾਮਲ ਹੋ ਜਾਓ, ਤੁਹਾਨੂੰ ਲੋਕ ਸਭਾ ਸੀਟ ਮਿਲੇਗੀ
ਲੁਧਿਆਣਾ :
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ 5 ਕਰੋੜ ਰੁਪਏ ਦੇ ਕੇ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤਾ ਹੈ। ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਸ ਦੀ ਸ਼ਿਕਾਇਤ ‘ਤੇ ਜਾਂਚ ਕਰਨ ਤੋਂ ਬਾਅਦ ਥਾਣਾ ਡਾਬਾ ਦੀ Police ਨੇ ਅਣਪਛਾਤੇ ਕਾਲਰ ਖਿਲਾਫ ਕਾਰਵਾਈ ਕੀਤੀ ਹੈ।

ਵਿਧਾਇਕ ਛੀਨਾ ਨੇ ਦੋਸ਼ ਲਾਇਆ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਸੀ। ਉਸ ਨੂੰ ਧਮਕੀਆਂ ਵੀ ਮਿਲੀਆਂ। ਡਾਬਾ ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 ਈ (ਰਿਸ਼ਵਤਖੋਰੀ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।

ਛੀਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਕਿਸੇ ਅਣਜਾਣ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਦਿੱਲੀ ਦੇ ਸੇਵਕ ਸਿੰਘ ਵਜੋਂ ਦੱਸੀ।

Related post

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕਾਰ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਤਹਿਤ ਉਨਟਾਰੀਓ ਦੀ ਡਗ ਫੋਰਡ ਸਰਕਾਰ…
CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ

CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ…

ਨਵੀਂ ਦਿੱਲੀ 15 ਮਈ, ਪਰਦੀਪ ਸਿੰਘ: ਨਾਗਰਿਕਤਾ (ਸੋਧ) ਨਿਯਮ, 2024 (CAA) ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ…
ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ ਦੇ ਮਾਮਲੇ ਵਿਚ ਘਿਰਿਆ ਗਗਨਦੀਪ ਸਿੰਘ

ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ…

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਭਾਰਤੀ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਦੇ ਮਾਮਲੇ ਵਿਚ…