ਚੰਡੀਗੜ੍ਹ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਮੀਂਹ

ਚੰਡੀਗੜ੍ਹ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਮੀਂਹ

40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ
ਚੰਡੀਗੜ੍ਹ :
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਦਾ ਨਜ਼ਾਰਾ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਅੱਜ ਲਈ ਇਹ ਚੇਤਾਵਨੀ ਵੀ ਦਿੱਤੀ ਸੀ। ਅੱਜ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਨਾਲ ਹੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅੱਜ ਦਿਨ ਭਰ ਮੌਸਮ ਅਜਿਹਾ ਹੀ ਰਹੇਗਾ। ਕੱਲ੍ਹ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 1 ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਤਾਪਮਾਨ ‘ਤੇ ਕੋਈ ਅਸਰ ਨਹੀਂ ਪਵੇਗਾ। ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕੱਲ੍ਹ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 1 ਅਪ੍ਰੈਲ ਨੂੰ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 17 ਡਿਗਰੀ ਸੈਲਸੀਅਸ ਰਹੇਗਾ। 2 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ 16 ਡਿਗਰੀ ਸੈਲਸੀਅਸ ਹੋ ਸਕਦਾ ਹੈ, ਜਦਕਿ 3 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ 16 ਡਿਗਰੀ ਸੈਲਸੀਅਸ ਹੋ ਸਕਦਾ ਹੈ।

Related post

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮਾਮਲੇ ਵਿੱਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ ਓਨਟਾਰੀਓ ‘ਤੇ ਲੱਗੇ ਇਲਜ਼ਾਮ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮਾਮਲੇ ਵਿੱਚ…

ਓਨਟਾਰੀਓ, 11 ਮਈ (ਗੁਰਜੀਤ ਕੌਰ)- 14 ਮਾਰਚ 2022 ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਚੱਲਦੇ ਮੈਚ ‘ਚ ਗੋਲੀਆਂ ਮਾਰ ਕੇ…
ਬਰੈਂਪਟਨ ‘ਚ ਮਾਂਵਾਂ ਨੇ ਮਦਰਸ ਡੇਅ ‘ਤੇ ਲਾਏ ਚਾਰ ਚੰਦ

ਬਰੈਂਪਟਨ ‘ਚ ਮਾਂਵਾਂ ਨੇ ਮਦਰਸ ਡੇਅ ‘ਤੇ ਲਾਏ ਚਾਰ…

ਓਨਟਾਰੀਓ, 12 ਮਈ (ਗੁਰਜੀਤ ਕੌਰ)- ਦੇਸ਼ ਦੁਨੀਆਂ ‘ਚ ਵੱਖ-ਵੱਖ ਥਾਵਾਂ ‘ਤੇ 12 ਮਈ ਨੂੰ ਮਦਰਸ ਡੇਅ ਮਨਾਇਆ ਗਿਆ। ਇਸ ਮੌਕੇ ਬਰੈਂਪਟਨ…
ਮਿਸਟਰ ਸਿੰਘਸ ਪੀਜ਼ਾ ਦੀ ਨਵੀਂ ਲੋਕੇਸ਼ਨ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕ

ਮਿਸਟਰ ਸਿੰਘਸ ਪੀਜ਼ਾ ਦੀ ਨਵੀਂ ਲੋਕੇਸ਼ਨ ‘ਤੇ ਹਜ਼ਾਰਾਂ ਦੀ…

ਓਨਟਾਰੀਓ, 12 ਮਈ (ਗੁਰਜੀਤ ਕੌਰ)- ਕੈਨੇਡਾ ‘ਚ ਸ਼ੁੱਧ ਸ਼ਾਕਾਹਾਰੀ ਪੀਜ਼ਾ ਖਾਣਾ ਹੋਵੇ ਤਾਂ ਸਾਰਿਆਂ ਦੇ ਮਨ ‘ਚ ਸਭ ਤੋਂ ਪਹਿਲਾਂ ਮਿਸਟਰ…