Car Accident : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਖੱਡ ਵਿਚ ਡਿੱਗੀ ਕਾਰ

Car Accident : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਖੱਡ ਵਿਚ ਡਿੱਗੀ ਕਾਰ


ਅੰਮ੍ਰਿਤਸਰ, 17 ਅਪ੍ਰੈਲ, ਨਿਰਮਲ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ ਆਈ 20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ ਅਤੇ ਓਵਰ ਸਪੀਡ ਹੋਣ ਕਾਰਨ ਪਲਟ ਗਈ। ਇਸ ਹਾਦਸੇ ਵਿੱਚ ਨੌਜਵਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ ਤੇ ਜਾ ਡਿੱਗੀ।

ਇਸ ਦੌਰਾਨ ਜਦੋਂ ਤੱਕ ਲੋਕ ਮੌਕੇ ਤੇ ਪਹੁੰਚੇ ਤਾਂ ਕਾਰ ਚਾਲਕ 24 ਸਾਲਾ ਜੱਸਾ ਸਿੰਘ ਨੂੰ ਬਾਹਰ ਕੱਢ ਲਿਆ ਅਤੇ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਕੁਝ ਸਮੇਂ ਬਾਅਦ ਉਹ ਛਾਤੀ ਵਿਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ। ਮੌਕੇ ਤੇ ਪਹੁੰਚੀ ਐਸਐਸਐਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ, ਹੁਣ ਪੁਲਿਸ ਕਰ ਰਹੀ ਭਾਲ

HIV ਪਾਜ਼ੀਟਿਵ ਮਹਿਲਾ ਨੇ 200 ਲੋਕਾਂ ਨਾਲ ਬਣਾਇਆ ਸਬੰਧ,…

ਅਮਰੀਕਾ, 20 ਮਈ, ਪਰਦੀਪ ਸਿੰਘ: ਅਮਰੀਕਾ ਵਿੱਚ ਸੈਕਸ ਵਰਕਰ ਕਥਿਤ ਤੌਰ ਉੱਤੇ ਐੱਚਆਈਵੀ ਪਾਜ਼ੀਟਿਵ ਹੈ ਜਿਸ ਨੇ 200 ਲੋਕਾਂ ਨਾਲ ਸਰੀਰਕ…
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

ਟੋਰਾਂਟੋ, 20 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਐਤਵਾਰ…