ਬੀ.ਸੀ. ਦੇ ਚਿਲੀਵੈਕ ਤੋਂ 50 ਲੱਖ ਡਾਲਰ ਦੇ ਨਸ਼ੇ ਅਤੇ ਹਥਿਆਰ ਬਰਾਮਦ

ਬੀ.ਸੀ. ਦੇ ਚਿਲੀਵੈਕ ਤੋਂ 50 ਲੱਖ ਡਾਲਰ ਦੇ ਨਸ਼ੇ ਅਤੇ ਹਥਿਆਰ ਬਰਾਮਦ

ਚਿਲੀਵੈਕ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬੀ.ਸੀ. ਦੇ ਚਿਲੀਵੈਕ ਸ਼ਹਿਰ ਵਿਚ ਕਈ ਟਿਕਾਣਿਆਂ ’ਤੇ ਛਾਪੇ ਮਾਰਦਿਆਂ ਆਰ.ਸੀ.ਐਮ.ਪੀ. ਵੱਲੋਂ 5 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਸਣੇ ਨਕਦੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੇ ਨਸ਼ਿਆਂ ਵਿਚ 14 ਕਿਲੋ ਫੈਂਟਾਨਿਲ, 8 ਕਿਲੋ ਕੋਕੀਨ ਅਤੇ 27 ਕਿਲੋ ਮੈਥਮਫੈਟਾਮਿਨ ਸ਼ਾਮਲ ਹਨ। ਚਿਲੀਵੈਕ ਤੋਂ ਇਲਾਵਾ ਵੈਨਕੂਵਰ ਅਤੇ ਸਰੀ ਸ਼ਹਿਰਾਂ ਵਿਚ ਵੀ ਛਾਪੇ ਮਾਰੇ ਗਏ ਜਿਥੇ ਪੰਜ ਲੱਖ ਡਾਲਰ ਦੀ ਕੈਨੇਡੀਅਨ ਕਰੰਸੀ, ਚਾਰ ਪਸਤੌਲਾਂ, ਤਿੰਨ ਲੰਮੀਆਂ ਬੰਦੂਕਾਂ ਅਤੇ ਚਾਰ ਗੱਡੀਆਂ ਬਰਾਮਦ ਕੀਤੀਆਂ ਗਈਆਂ।

ਆਰ.ਸੀ.ਐਮ.ਪੀ. ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

21 ਸਾਲ ਤੋਂ 40 ਸਾਲ ਉਮਰ ਵਾਲੇ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅੱਗੇ ਪੜਤਾਲ ਕੀਤੀ ਜਾ ਰਹੀ ਹੈ। ਚਿਲੀਵੈਕ ਆਰ.ਸੀ.ਐਮ.ਪੀ. ਦੇ ਸੁਪਰਡੈਂਟ ਡੇਵੀ ਲੀ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਨੈਟਵਰਕ ਦਾ ਲੱਕ ਤੋੜਨ ਵਾਸਤੇ ਹਰ ਹੀਲਾ ਵਰਤਿਆ ਜਾ ਰਿਹਾ ਹੈ ਅਤੇ ਹਾਲ ਹੀ ਮਿਲੀ ਸਫਲਤਾ ਨਾਲ ਪੁਲਿਸ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੇ ਯਤਨਾਂ ਸਦਕਾ ਜ਼ਹਿਰੀਲੇ ਪਦਾਰਥ ਗਲੀਆਂ ਵਿਚ ਵਿਕਣ ਤੋਂ ਬਚ ਗਏ ਅਤੇ ਕਈ ਕੀਮਤੀ ਜਾਨਾਂ ਵੀ ਬਚਾਉਣੀਆਂ ਸੰਭਵ ਹੋ ਸਕੀਆਂ। ਆਰ.ਸੀ.ਐਮ.ਪੀ. ਨੇ ਦਾਅਵਾ ਕੀਤਾ ਕਿ ਭਵਿੱਖ ਵਿਚ ਵੀ ਨਸ਼ਾ ਤਸਕਰੀ ਦੀਆਂ ਜੜ੍ਹਾਂ ਨੂੰ ਖਤਮ ਕਰਦਿਆਂ ਆਪਣੀ ਕਮਿਊਨਿਟੀ ਨੂੰ ਸੁਰੱਖਿਅਤ ਰੱਖਣ ਦੇ ਯਤਨ ਕੀਤੇ ਜਾਣਗੇ।

Related post

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ ਡਾਲਰ ਤੋਂ ਪਾਰ

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ…

ਮੁੰਬਈ, 21 ਮਈ, ਪਰਦੀਪ ਸਿੰਘ: ਭਾਰਤੀ ਸ਼ੇਅਰ ਬਾਜ਼ਾਰ ਪਹਿਲੀ ਵਾਰ 5 ਟ੍ਰਿਲੀਅਨ ਡਾਲਰ (ਲਗਭਗ 416 ਲੱਖ ਕਰੋੜ) ਦੇ ਅੰਕੜੇ ਨੂੰ ਛੂਹ…
ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21 ਲੋਕਾਂ ਦੀ ਗਰਮੀ ਦੇ ਕਹਿਰ ਕਾਰਨ ਮੌਤ

ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21…

ਉੱਤਰਾਖੰਡ, 21 ਮਈ, ਪਰਦੀਪ ਸਿੰਘ: ਚਾਰਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋਈ ਹੈ। ਹੁਣ ਤੱਕ ਲੱਖਾਂ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ…
ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ ਮੌਤ, 30 ਜ਼ਖਮੀ, ਐਮਰਜੈਂਸੀ ਲੈਂਡਿੰਗ

ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ…

ਨਵੀਂ ਦਿੱਲੀ, 21 ਮਈ, ਪਰਦੀਪ ਸਿੰਘ: ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ…