Medical News : ਹੁਣ ਕਰਿਆਨੇ ਦੀਆਂ ਦੁਕਾਨਾਂ ‘ਤੇ ਵੀ ਮਿਲੇਗੀ ਸਕੇਗੀ ਜ਼ੁਕਾਮ ਤੇ ਖੰਘ ਦੀ ਦਵਾਈ, ਕੇਂਦਰ ਸਰਕਾਰ ਲੈਣ ਜਾ ਰਹੀ ਇਹ ਵੱਡਾ ਫੈਸਲਾ

ਨਵੀਂ ਦਿੱਲੀ (18 ਅਪ੍ਰੈਲ), ਰਜਨੀਸ਼ ਕੌਰ : ਕੇਂਦਰ ਸਰਕਾਰ ਜਲਦ ਹੀ ਵੱਡਾ ਫੈਸਲਾ ਲੈਣ ਜਾ ਰਹੀ ਹੈ। ਜ਼ੁਕਾਮ, ਖੰਘ ਅਤੇ ਬੁਖਾਰ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਨੂੰ ਕਰਿਆਨੇ ਦੀਆਂ ਦੁਕਾਨਾਂ ‘ਤੇ ਵੀ ਵਿਕਰੀ ਲਈ ਉਪਲਬਧ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਓਟੀਸੀ ਭਾਵ ਓਵਰ ਦਿ ਕਾਊਂਟਰ ਦਵਾਈਆਂ ਲਈ ਨੀਤੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਇੱਕ ਕਮੇਟੀ ਬਣਾਈ ਗਈ ਸੀ ਜੋ ਇਸ ‘ਤੇ ਵਿਚਾਰ ਕਰ ਰਹੀ ਹੈ।

ਕੀ ਹੈ OTC ਨੀਤੀ?

OTC ਭਾਵ ਓਵਰ ਦਿ ਕਾਊਂਟਰ ਉਹ ਦਵਾਈਆਂ ਜੋ ਡਾਕਟਰ ਦੀ ਪਰਚੀ ਤੋਂ ਬਿਨਾਂ ਵੇਚੀਆਂ ਜਾ ਸਕਦੀਆਂ ਹਨ। ਇਹ ਨੀਤੀ ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਵਿੱਚ ਪਹਿਲਾਂ ਹੀ ਲਾਗੂ ਹੈ। ਹੁਣ ਇਸ ਨੂੰ ਭਾਰਤ ਵਿੱਚ ਲਾਗੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਕਮੇਟੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਇਸ ਕਮੇਟੀ ਨੂੰ ਹੁਣ ਤੱਕ ਇਸ ਸਬੰਧੀ ਕਈ ਸੁਝਾਅ ਮਿਲ ਚੁੱਕੇ ਹਨ। ਹਾਲਾਂਕਿ ਅਧਿਕਾਰਤ ਤੌਰ ‘ਤੇ ਅਜੇ ਤੱਕ ਕੁਝ ਨਹੀਂ ਕਿਹਾ ਗਿਆ ਹੈ।

ਇਹ ਵੀ ਪੜ੍ਹੋ

ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਮਿਲਣ ‘ਤੇ ਨਰਾਜ਼ ਹੋਏ ਅਕਾਲੀ ਆਗੂ! 

 ਪੰਜਾਬ ਦੀਆਂ 13 ਲੋਕ ਸਭਾ ਸੀਟਾਂ (13 Lok Sabha seats of Punjab) ਉੱਤੇ ਸੱਤਵੇ ਤੇ ਆਖਰੀ ਪੜਾਅ ਵਿੱਚ ਵੋਟ ਹੋਵੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ (Punjab Lok Sabha Election) ਤੋਂ ਪਹਿਲਾਂ ਸਿਆਸੀ ਰੱਸਾਕਸ਼ੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਾਲ ਹੀ ਵਿੱਚ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਵਾਰ ਅਕਾਲੀ ਦਲ ਨੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਹੀਂ ਦਿੱਤੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਕੁੱਝ ਆਗੂਆਂ ਨੇ ਬੁੱਧਵਾਰ (17 ਅਪ੍ਰੈਲ) ਨੂੰ ਆਪਣੀ ਨਾਰਾਜ਼ਗੀ ਪ੍ਰਗਟਾਈ ਹੈ।

ਮੰਤਰੀ ਢੀਂਡਸਾ ਦੇ ਘਰ ਹੋਈ ਸੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਬੁੱਧਵਾਰ ਨੂੰ ਇੱਕ ਬੈਠਕ ਕੀਤੀ, ਜਿਸ ਵਿੱਚ ਉਨ੍ਹਾਂ ਪਾਰਟੀ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਮਿਲਣ ‘ਤੇ ਨਾਰਾਜ਼ਗੀ ਪ੍ਰਗਟਾਈ। ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਸਾਬਕਾ ਮੰਤਰੀ ਢੀਂਡਸਾ ਦੇ ਗ੍ਰਹਿ ਵਿੱਚ ਹੋਈ ਇਸ ਮੀਟਿੰਗ ਵਿੱਚ ਕਈ ਆਗੂਆਂ ਦਾ ਇਹ ਵੀ ਵਿਚਾਰ ਸੀ ਕਿ ਪਾਰਟੀ ਨੇ ਉਨ੍ਹਾਂ ਦੀ ਥਾਂ ਜਿਸ ਉਮੀਦਵਾਰ ਨੂੰ ਟਿਕਟ ਦਿੱਤੀ ਹੈ, ਲੋਕ ਸਭਾ ਚੋਣਾਂ ਵਿੱਚ ਉਸ ਦਾ ਸਮਰਥਨ ਨਹੀਂ ਕਰਨਾ ਚਾਹੀਦਾ।

ਢੀਂਡਸਾ ਦੀ ਥਾਂ ਇਨ੍ਹਾਂ ਨੂੰ ਬਣਾਇਆ ਉਮੀਦਵਾਰ

ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 7 ਸੀਟਾਂ ਦੇ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਰੱਦ ਕਰਕੇ ਉਨ੍ਹਾਂ ਦੀ ਥਾਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ।

ਦੱਸਣਯੋਗ ਹੈ ਕਿ ਇਕਬਾਲ ਸਿੰਘ ਝੂੰਦਾਂ ਪਹਿਲਾਂ ਵੀ ਵਿਧਾਇਕ ਰਹਿ ਚੁੱਕੇ ਹਨ। ਪਾਰਟੀ ਦੇ ਇਸ ਫੈਸਲੇ ‘ਤੇ ਅਕਾਲੀ ਦਲ ਦੇ ਕਈ ਆਗੂਆਂ ‘ਚ ਅਸੰਤੁਸ਼ਟੀ ਹੈ। ਢੀਂਡਸਾ ਦੇ ਘਰ ਹੋਈ ਮੀਟਿੰਗ ਦੀ ਸੂਚਨਾ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਦੇਰ ਸ਼ਾਮ ਢੀਂਡਸਾ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪੁੱਜੇ।

Related post

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ ਡਾਲਰ ਤੋਂ ਪਾਰ

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ…

ਮੁੰਬਈ, 21 ਮਈ, ਪਰਦੀਪ ਸਿੰਘ: ਭਾਰਤੀ ਸ਼ੇਅਰ ਬਾਜ਼ਾਰ ਪਹਿਲੀ ਵਾਰ 5 ਟ੍ਰਿਲੀਅਨ ਡਾਲਰ (ਲਗਭਗ 416 ਲੱਖ ਕਰੋੜ) ਦੇ ਅੰਕੜੇ ਨੂੰ ਛੂਹ…
ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21 ਲੋਕਾਂ ਦੀ ਗਰਮੀ ਦੇ ਕਹਿਰ ਕਾਰਨ ਮੌਤ

ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21…

ਉੱਤਰਾਖੰਡ, 21 ਮਈ, ਪਰਦੀਪ ਸਿੰਘ: ਚਾਰਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋਈ ਹੈ। ਹੁਣ ਤੱਕ ਲੱਖਾਂ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ…
ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ ਮੌਤ, 30 ਜ਼ਖਮੀ, ਐਮਰਜੈਂਸੀ ਲੈਂਡਿੰਗ

ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ…

ਨਵੀਂ ਦਿੱਲੀ, 21 ਮਈ, ਪਰਦੀਪ ਸਿੰਘ: ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ…