ਹੰਸਰਾਜ ਦਾ ਵਿਰੋਧ ਕਰ ਰਹੇ ਕਿਸਾਨ ਸੀਆਈਏ ਸਟਾਫ਼ ਬੰਦ

ਹੰਸਰਾਜ ਦਾ ਵਿਰੋਧ ਕਰ ਰਹੇ ਕਿਸਾਨ ਸੀਆਈਏ ਸਟਾਫ਼ ਬੰਦ


ਬਾਘਾਪੁਰਾਣਾ, 18 ਅਪਰੈਲ, ਦਲਜੀਤ ਕੌਰ : ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਤੋਂ ਉਮੀਦਵਾਰ ਹੰਸ ਰਾਜ ਹੰਸ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦੇ ਐਲਾਨ ਦੇ ਬਾਵਜੂਦ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਦਾ ਪ੍ਰੋਗਰਾਮ ਰੱਖਿਆ ਸੀ। ਇਸ ਦੀ ਭਿਣਕ ਪੈਂਦੇ ਹੀ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਖੜ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਦਰਜਨਾਂ ਆਗੂਆ ਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸੀ ਆਈ ਏ ਸਟਾਫ ਵਿਖੇ ਬੰਦ ਕਰ ਦਿੱਤਾ

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਿਲਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ ਤਖਾਣਵੱਧ ਨੇ ਕਿਹਾ ਕਿ ਅੱਜ ਕਿਸਾਨ ਵਿਰੋਧ ਭਾਜਪਾ ਦਾ ਕਰਦੇ ਹਨ ਪਰ ਆਪ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਦੀ ਬੀ ਟੀਮ ਹੋਣ ਦਾ ਸਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਨੇ 700 ਕਿਸਾਨ ਸ਼ਹੀਦ ਕੀਤੇ, ਲਖੀਮਪੁਰ ’ਚ ਕਿਸਾਨ ਮਾਰੇ, ਕਿਸਾਨਾਂ ਦੀ ਮੰਗ ਅਨੁਸਾਰ ਐਮ ਐਸ ਪੀ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ, ਸੂਬਿਆਂ ਦੇ ਅਧਿਕਾਰ ਛਾਂਗ ਰਹੀਂ ਹੈ, ਘੱਟ ਗਿਣਤੀਆਂ ਦੇ ਕਤਲੇਆਮ ਕਰਵਾ ਰਹੀ ਹੈ, ਮਹਿੰਗਾਈ, ਬੇਰੁਜ਼ਗਾਰੀ ਦੇ ਰਿਕਾਰਡ ਤੋੜ ਰਹੀ ਹੈ ਤੇ ਚੋਣ ਪ੍ਰਚਾਰ ਕਰਕੇ ਵੋਟਾਂ ਮੰਗ ਰਹੀ ਹੈ ਸ਼ੁਰੂ ਕਰ ਦਿੱਤਾ। ਭਾਜਪਾ ਕਿਸ ਮੂੰਹ ਨਾਲ ਪੰਜਾਬੀਆਂ ਤੋੰ ਵੋਟਾਂ ਮੰਗ ਰਹੀ ਹੈ, ਇਹ ਪੰਜਾਬੀਆਂ ਦੀਆਂ ਵੋਟਾਂ ਦੀ ਬਿਲਕੁਲ ਵੀ ਹੱਕਦਾਰ ਨਹੀਂ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚੇ ਦਾ ਪੂਰੇ ਭਾਰਤ ਵਿੱਚ ਸੱਦਾ ਹੈ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ, ਸ਼ਹਿਰਾਂ ’ਚ ਵੜਣ ਨਹੀਂ ਦੇਵਾਂਗੇ ਤੇ ਜਿੱਥੇ ਆਉਣਗੇ ਉਥੇ ਹੀ ਘੇਰਾਂਗੇ।

ਉਹਨਾਂ ਦੱਸਿਆ ਕਿ ਬਾਘਾਪੁਰਾਣਾ ਥਾਣੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਚਮਕੌਰ ਸਿੰਘ ਰੋਡੇ, ਜ਼ਿਲ੍ਹਾ ਆਗੂ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਆਗੂ ਛਿੰਦਰਪਾਲ ਕੌਰ ਰੋਡੇ, ਜਗਵਿੰਦਰ ਕੌਰ ਰਾਜੇਆਣਾ, ਅੰਗਰੇਜ, ਮਨਜੀਤ ਰਾਜੇਆਣਾ ਤੋਂ ਬਿਨਾਂ ਅਜਮੇਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਛੋਟਾ ਘਰ, ਸਰਬਜੀਤ ਲੰਗੇਆਣਾ, ਨਿਰਮਲ ਨੱਥੂਵਾਲਾ, ਬਲਕਰਨ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਵੈਰੋਕੇ, ਗੁਰਸੇਵਕ ਸਿੰਘ, ਜਸਕਰਨ ਸਿੰਘ, ਚਰਨਜੀਤ ਸਿੰਘ ਭਲੂਰ, ਅੰਗਰੇਜ਼ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਸਿਕੰਦਰ ਸਿੰਘ, ਧੰਨਾ ਸਿੰਘ, ਕਾਲਾ ਕੋਟਲਾ, ਜਗਰੂਪ ਸਿੰਘ, ਲੰਗੇਆਣਾ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਰੱਖਿਆ ਹੈ, ਜਿਸ ਦੇ ਖਿਲਾਫ ਬਾਘਾਪੁਰਾਣਾ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਆਗੂਆਂ ਨੂੰ ਨਾ ਛੱਡਿਆ ਗਿਆ ਤਾਂ ਇਸ ਦੇ ਖਿਲਾਫ ਸੰਘਰਸ਼ ਕਰਾਂਗੇ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ ਡਾਲਰ ਤੋਂ ਪਾਰ

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ…

ਮੁੰਬਈ, 21 ਮਈ, ਪਰਦੀਪ ਸਿੰਘ: ਭਾਰਤੀ ਸ਼ੇਅਰ ਬਾਜ਼ਾਰ ਪਹਿਲੀ ਵਾਰ 5 ਟ੍ਰਿਲੀਅਨ ਡਾਲਰ (ਲਗਭਗ 416 ਲੱਖ ਕਰੋੜ) ਦੇ ਅੰਕੜੇ ਨੂੰ ਛੂਹ…
ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21 ਲੋਕਾਂ ਦੀ ਗਰਮੀ ਦੇ ਕਹਿਰ ਕਾਰਨ ਮੌਤ

ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21…

ਉੱਤਰਾਖੰਡ, 21 ਮਈ, ਪਰਦੀਪ ਸਿੰਘ: ਚਾਰਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋਈ ਹੈ। ਹੁਣ ਤੱਕ ਲੱਖਾਂ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ…
ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ ਮੌਤ, 30 ਜ਼ਖਮੀ, ਐਮਰਜੈਂਸੀ ਲੈਂਡਿੰਗ

ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ…

ਨਵੀਂ ਦਿੱਲੀ, 21 ਮਈ, ਪਰਦੀਪ ਸਿੰਘ: ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ…