Lok Sabha Election : ਦੁਨੀਆ ਦੀ ਸਭ ਤੋਂ ਛੋਟੀ ਔਰਤ ਨੇ ਨਾਗਪੁਰ ਵਿਚ ਪਾਈ ਵੋਟ

Lok Sabha Election : ਦੁਨੀਆ ਦੀ ਸਭ ਤੋਂ ਛੋਟੀ ਔਰਤ ਨੇ ਨਾਗਪੁਰ ਵਿਚ ਪਾਈ ਵੋਟ


ਨਾਗਪੁਰ, 19 ਅਪ੍ਰੈਲ, ਨਿਰਮਲ : ਭਾਰਤ ਦੇ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਹੈ। ਦੱਸਦੇ ਚਲੀਏ ਕਿ ਦੁਨੀਆ ਦੀ ਸਭ ਤੋਂ ਛੋਟੀ ਔਰਤ ਜੋਤੀ ਆਂਗੇ ਨੇ ਨਾਗਪੁਰ ਵਿਚ ਵੋਟ ਪਾਈ। ਹੁਣ ਜੋਤੀ ਦੀ ਉਮਰ 30 ਸਾਲ ਹੈ। 18 ਸਾਲ ਦੀ ਉਮਰ ਤੋਂ ਪਹਿਲਾਂ ਉਨ੍ਹਾਂ ਦੀ ਲੰਬਾਈ 2 ਫੁੱਟ 0.3 ਇੰਚ ਸੀ। 18 ਸਾਲ ਤੋਂ ਬਾਅਦ ਉਨ੍ਹਾਂ ਦੀ ਲੰਬਾਈ 2 ਫੁੱਟ 0.7 ਇੰਚ ਸੀ। ਇਸ ਤੋਂ ਬਾਅਦ ਉਹ ਦੁਨੀਆ ਦੀ ਸਭ ਤੋਂ ਛੋਟੀ ਮਹਿਲਾ ਬਣ ਗਈ। ਉਨ੍ਹਾਂ ਦਾ ਨਾਂ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਵੀ ਦਰਜ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ…

ਰਾਂਚੀ, 17 ਮਈ, ਪਰਦੀਪ ਸਿੰਘ: ਝਾਰਖੰਡ ਹਾਈ ਕੋਰਟ ਨੇ ਇੱਕ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ…
ਨੋਇਡਾ ‘ਚ ਪਿਟਬੁੱਲ ਨੇ 8 ਸਾਲ ਦੇ ਮਾਸੂਮ ਨੂੰ ਨੋਚਿਆ, ਮਾਲਕ ਗ੍ਰਿਫ਼ਤਾਰ

ਨੋਇਡਾ ‘ਚ ਪਿਟਬੁੱਲ ਨੇ 8 ਸਾਲ ਦੇ ਮਾਸੂਮ ਨੂੰ…

ਨੋਇਡਾ, 17 ਮਈ, ਪਰਦੀਪ ਸਿੰਘ : ਨੋਇਡਾ ਸੈਕਟਰ-117 ਦੇ ਸੋਰਖਾ ਪਿੰਡ ਵਿੱਚ ਇੱਕ ਅੱਠ ਸਾਲ ਦੇ ਬੱਚੇ ਨੂੰ ਪਿਟ ਬੁਲ ਕੁੱਤੇ…
ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 17 ਮਈ, ਨਿਰਮਲ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਨੇਤਾਵਾਂ ਦਾ ਆਉਣਾ ਜਾਣਾ ਲਗਾਤਾਰ ਜਾਰੀ ਹੈ। ਪੰਜਾਬ ਦੌਰੇ…