Lok Sabha Election ਜੱਸੀ ਖੰਗੂੜਾ ਨੇ ‘ਆਪ’ ਪਾਰਟੀ ਛੱਡੀ

Lok Sabha Election ਜੱਸੀ ਖੰਗੂੜਾ ਨੇ ‘ਆਪ’ ਪਾਰਟੀ ਛੱਡੀ


ਲੁਧਿਆਣਾ, 24 ਅਪ੍ਰੈਲ, ਨਿਰਮਲ : ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਜੱਸੀ ਖੰਗੂੜਾ ਨੇ ਆਪ ਪਾਰਟੀ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ। ਜੱਸੀ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਏ ਸੀ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਪ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸੀ। ਪਾਰਟੀ ਨੇ ਜੱਸੀ ’ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੂ ਨੂੰ ਟਿਕਟ ਦੇ ਦਿੱਤੀ ਜਿਸ ਕਰਕੇ ਜੱਸੀ ਪਾਰਟੀ ਤੋਂ ਨਰਾਜ਼ ਚਲ ਰਹੇ ਸੀ।
ਜਸਬੀਰ ਸਿੰਘ ਜੱਸੀ ਖੰਗੂੜਾ ਦਾ ਪਰਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ 2007 ਵਿਚ ਕਿਲਾ ਰਾਏਪੁਰ ਤੋਂ ਵਿਧਾਨ ਸਭਾ ਚੋਣ ਲੜੇ ਅਤੇ ਜਿੱਤੇ ਸੀ। ਇਸ ਤੋਂ ਬਾਅਦ 2012 ਦੀ ਚੋਣ ਉਹ ਮੁੱਲਾਂਪੁਰ ਦਾਖਾ ਤੋਂ ਹਾਰ ਗਏ ਸੀ। ਇਸ ਵਾਰ ਵੀ ਉਹ ਇੱਥੋਂ ਚੋਣ ਲੜਨੀ ਚਾਹੁੰਦੇ ਸੀ। ਜੱਸੀ ਖੰਗੂੜਾ ਕਿਸੇ ਵੇਲੇ ਕੈਪਟਨ ਅਮਰਿੰਦਰ ਦੇ ਨਜ਼ਦੀਕੀ ਮੰਨੇ ਜਾਂਦੇ ਸੀ।

ਇਹ ਖ਼ਬਰ ਵੀ ਪੜ੍ਹੋ

ਲੁਧਿਆਣਾ ’ਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਭਾਜਪਾ ਆਗੂ ਅਮਿਤ ਗੋਸਾਈਂ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਆਪਣੇ ਆਪ ਨੂੰ ਸੀਆਈਡੀ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਇਹ ਮਾਮਲਾ 28 ਮਾਰਚ ਦਾ ਹੈ। ਅਮਿਤ ਗੋਸਾਈ ਨੇ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।

ਇਸ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਉਹ ਆਪਣੇ ਘਰ ਹੀ ਮੌਜੂਦ ਸੀ। ਫਿਰ ਉਸ ਦੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।

ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਕਰਮਚਾਰੀ ਵਿਭਾਗ ਵਿੱਚ ਤਾਇਨਾਤ ਦੱਸਿਆ। ਉਸ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੈ। ਦੋਸ਼ੀ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਪੀਸੀਆਰ ਗਸ਼ਤ ਨੂੰ ਵੀ ਸਮੇਂ-ਸਮੇਂ ’ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…