ਹੁਣ ਇਸ ਨੇਤਾ ਨੂੰ ਮਿਲੀ ਵਾਈ ਪਲੱਸ ਸੁਰੱਖਿਆ

ਹੁਣ ਇਸ ਨੇਤਾ ਨੂੰ ਮਿਲੀ ਵਾਈ ਪਲੱਸ ਸੁਰੱਖਿਆ


ਮਹਾਰਾਸ਼ਟਰ, 24 ਅਪ੍ਰੈਲ, ਨਿਰਮਲ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਵੀ ਇਸ ਵਾਰ ਚੋਣ ਮੈਦਾਨ ਵਿਚ ਉਤਰ ਚੁੱਕੀ ਹੈ। ਉਹ ਬਾਰਾਮਤੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ। ਅਜਿਹੇ ਵਿਚ ਪਾਰਥ ਪਵਾਰ ਇਸ ਲੋਕ ਸਭਾ ਚੋਣ ’ਚ ਆਪਣੀ ਮਾਂ ਸੁਨੇਤਰਾ ਪਵਾਰ ਨਾਲ ਪ੍ਰਚਾਰ ਵਿਚ ਰੁੱਝੇ ਹੋਏ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਜਾ ਰਹੀ ਹੈ।

ਦੱਸ ਦਈਏ ਕਿ ਅਜੀਤ ਪਵਾਰ ਦੇ ਬੇਟੇ ਪਾਰਥ ਪਵਾਰ ਨੇ 2019 ਵਿੱਚ ਮਾਵਲ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੁਣੇ ਦੇ ਪੁਲਿਸ ਕਮਿਸ਼ਨਰ ਅਮਿਤੇਸ਼ ਕੁਮਾਰ ਦਾ ਕਹਿਣਾ ਹੈ ਕਿ ਵਾਈ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਰਾਜ ਸਰਕਾਰ ਨੇ ਲਿਆ ਹੈ।

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਨੇ ਦੱਸਿਆ ਕਿ ਸੁਰੱਖਿਆ ਚਿੰਤਾਵਾਂ ਕਾਰਨ ਪਾਰਥ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਥ ਪਵਾਰ ਆਪਣੀ ਮਾਂ ਲਈ ਚੋਣ ਪ੍ਰਚਾਰ ਦੌਰਾਨ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਨ ਕਿਉਂਕਿ ਉਹ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਯਾਤਰਾ ਕਰ ਰਿਹਾ ਸੀ। ਦੱਸ ਦੇਈਏ ਕਿ ਵਾਈ ਪਲੱਸ ਸੁਰੱਖਿਆ ਵਿੱਚ ਆਮ ਤੌਰ ਤੇ ਇੱਕ ਜਾਂ ਦੋ ਕਮਾਂਡੋ ਦੇ ਨਾਲ 11 ਮੈਂਬਰੀ ਟੀਮ ਸ਼ਾਮਲ ਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ

ਲੁਧਿਆਣਾ ’ਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਭਾਜਪਾ ਆਗੂ ਅਮਿਤ ਗੋਸਾਈਂ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਆਪਣੇ ਆਪ ਨੂੰ ਸੀਆਈਡੀ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਇਹ ਮਾਮਲਾ 28 ਮਾਰਚ ਦਾ ਹੈ। ਅਮਿਤ ਗੋਸਾਈ ਨੇ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।

ਇਸ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਉਹ ਆਪਣੇ ਘਰ ਹੀ ਮੌਜੂਦ ਸੀ। ਫਿਰ ਉਸ ਦੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।

ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਕਰਮਚਾਰੀ ਵਿਭਾਗ ਵਿੱਚ ਤਾਇਨਾਤ ਦੱਸਿਆ। ਉਸ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੈ। ਦੋਸ਼ੀ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਪੀਸੀਆਰ ਗਸ਼ਤ ਨੂੰ ਵੀ ਸਮੇਂ-ਸਮੇਂ ’ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਗਿੱਦੜਬਾਹਾ ਵਿਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖ਼ਮੀ

ਗਿੱਦੜਬਾਹਾ ਵਿਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖ਼ਮੀ

ਗਿੱਦੜਬਾਹਾ, 18 ਮਈ, ਨਿਰਮਲ : ਜ਼ਿਲ੍ਹਾ ਮੁਕਤਸਰ ਦੇ ਵਿਧਾਨ ਸਭਾ ਖੇਤਰ ਗਿੱਦੜਬਾਹਾ ਵਿਚ ਡੇਰਾ ਬਾਬਾ ਗੰਗਾਰਾਮ ਵਿਚ ਚਲ ਰਹੇ ਬਰਸੀ ਸਮਾਗਮ…