ਕਾਂਗਰਸ ਨੇ ਹਰਿਆਣਾ ’ਚ ਉਮੀਦਵਾਰ ਐਲਾਨੇ

ਕਾਂਗਰਸ ਨੇ ਹਰਿਆਣਾ ’ਚ ਉਮੀਦਵਾਰ ਐਲਾਨੇ


ਚੰਡੀਗੜ੍ਹ, 26 ਅਪ੍ਰੈਲ, ਨਿਰਮਲ : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਦੇ ਚਲੀਏ ਕਿ ਕਈ ਥਾਵਾਂ ’ਤੇ ਵੋਟਾਂ ਪੈ ਚੁੱਕੀਆਂ ਤੇ ਕਈ ਥਾਵਾਂ ’ਤੇ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।

ਦੱਸਦੇ ਚਲੀਏ ਕਿ ਹੁਣ ਕਾਂਗਰਸ ਨੇ ਹਰਿਆਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਕਾਂਗਰਸ ਨੇ ਹਰਿਆਣਾ ਦੀਆਂ 10 ਵਿੱਚੋਂ 8 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਹਿਸਾਰ ਤੋਂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਦੀ ਟਿਕਟ ਨਹੀਂ ਦਿੱਤੀ ਗਈ ਹੈ। ਉਸ ਨੂੰ ਹਿਸਾਰ ਅਤੇ ਸੋਨੀਪਤ ਤੋਂ ਟਿਕਟ ਮਿਲਣ ਦੀ ਚਰਚਾ ਸੀ। ਉਨ੍ਹਾਂ ਦੀ ਥਾਂ ਹਿਸਾਰ ਤੋਂ ਸਾਬਕਾ ਕੇਂਦਰੀ ਮੰਤਰੀ ਜੈਪ੍ਰਕਾਸ਼ ਅਤੇ ਸੋਨੀਪਤ ਤੋਂ ਸਤਪਾਲ ਬ੍ਰਹਮਚਾਰੀ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।

ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।

ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।

ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।

Related post

ਆਡਿਓ ਨੂੰ ਲੈ ਕੇ ਬਿੱਟੂ ਦਾ ਬੈਂਸ ‘ਤੇ ਪਲਟਵਾਰ, ਕਿਹਾ- ਆਈ.ਟੀ. ਵਿਭਾਗ ‘ਚ ਕਰਾਂਗਾ ਸ਼ਿਕਾਇਤ

ਆਡਿਓ ਨੂੰ ਲੈ ਕੇ ਬਿੱਟੂ ਦਾ ਬੈਂਸ ‘ਤੇ ਪਲਟਵਾਰ,…

ਲੁਧਿਆਣਾ, 19 ਮਈ, ਪਰਦੀਪ ਸਿੰਘ: ਲੁਧਿਆਣਾ ‘ਚ ਅੱਜ (ਐਤਵਾਰ) ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਾਇਰਲ ਹੋ…
ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਸਾਧਵੀ ਯੌਨ ਸੋਸ਼ਣ ਅਤੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ…
BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, ਇਸ ਡਾਇਰੈਕਟ ਲਿੰਕ ਰਾਹੀਂ ਕਰੋ ਅਪਲਾਈ

BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ…

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ : ਸੀਮਾ ਸੁਰੱਖਿਆ ਬਲ ਨੇ ਗਰੁੱਪ ਬੀ ਤੇ ਗਰੁੱਪ ਸੀ ਅਧੀਨ ਵੱਖ-ਵੱਖ ਅਹੁਦਿਆਂ ‘ਤੇ ਭਰਤੀ…