CM Mann ਸੀਐਮ ਮਾਨ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

CM Mann ਸੀਐਮ ਮਾਨ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ


ਅੰਮ੍ਰਿਤਸਰ, 26 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਉਹ ਨਵਜੰਮੀ ਬੇਟੀ ਦੇ ਨਾਲ ਮੱਥਾ ਟੇਕਣ ਪੁੱਜੇ ਸਨ। ਇਸ ਦੌਰਾਨ ਸ੍ਰੀ ਦਰਬਾਰ ਦੇ ਅੰਦਰ ਤੇ ਬਾਹਰ ਕੜੀ ਸੁਰੱਖਿਆ ਤੈਨਾਤ ਕੀਤੀ ਗਈ।

ਸੀਐਮ ਮਾਨ ਭਗਵੰਤ ਮਾਨ ਸਵੇਰੇ 11 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਸੀ। ਇਹ ਪਹਿਲੀ ਵਾਰ ਹੋਇਆ ਕਿ ਸੀਐਮ ਮਾਨ ਅਪਣੀ ਧੀ ਦੇ ਨਾਲ ਮੱਥਾ ਟੇਕਣ ਦੇ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ।

ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ। ਇਹ ਪਹਿਲੀ ਵਾਰ ਹੈ ਜਦੋਂ ਸੀਐਮ ਮਾਨ ਆਪਣੀ ਬੇਟੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ।

ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਧੀ ਭੇਜੀ ਸੀ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਘਰੋਂ ਲਿਆ ਕੇ ਸਭ ਤੋਂ ਪਹਿਲਾਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ ਹੈ।

ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਉਸ ਸੇਵਾ ਨੂੰ ਪੂਰਾ ਕਰਾਂ ਜੋ ਪ੍ਰਮਾਤਮਾ ਨੇ ਮੈਨੂੰ ਬਖਸ਼ੀ ਹੈ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ ਵਿਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ।

ਦੱਸਦੇ ਚਲੀਏ ਕਿ ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਦੋ ਬੱਚੇ ਪੁੱਤਰ ਦਿਲਸ਼ਾਨ ਅਤੇ ਬੇਟੀ ਸੀਰਤ ਸਨ। 2015 ਵਿੱਚ ਇੰਦਰਪ੍ਰੀਤ ਕੌਰ ਤੋਂ ਤਲਾਕ ਹੋ ਗਿਆ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਜਦੋਂ ਭਗਵੰਤ ਮਾਨ ਪੰਜਾਬ ਦੇ ਸੀ.ਐਮ ਬਣੇ ਸਨ ਤਾਂ ਉਸ ਸਮੇਂ ਕਰਵਾਏ ਗਏ ਸਮਾਗਮ ਵਿੱਚ ਦੋਵੇਂ ਬੱਚੇ ਹਾਜ਼ਰ ਹੋਏ ਸਨ।

ਸੀਐਮ ਭਗਵੰਤ ਮਾਨ ਦੀ ਪਤਨੀ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿੱਚ ਉਸ ਦੀਆਂ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ, ਉਸਨੇ ਆਪਣੀ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ।

ਇਹ ਵੀ ਪੜ੍ਹੋ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।

Related post

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਸਾਧਵੀ ਯੌਨ ਸੋਸ਼ਣ ਅਤੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ…
BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, ਇਸ ਡਾਇਰੈਕਟ ਲਿੰਕ ਰਾਹੀਂ ਕਰੋ ਅਪਲਾਈ

BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ…

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ : ਸੀਮਾ ਸੁਰੱਖਿਆ ਬਲ ਨੇ ਗਰੁੱਪ ਬੀ ਤੇ ਗਰੁੱਪ ਸੀ ਅਧੀਨ ਵੱਖ-ਵੱਖ ਅਹੁਦਿਆਂ ‘ਤੇ ਭਰਤੀ…
85 ਲੋਕਾਂ ਦੀ ਬਚੀ ਜਾਨ, ਜਹਾਜ਼ ਦੇ ਉਡਾਣ ਭਰਦੇ ਹੀ ਇੰਜਣ ਨੂੰ ਲੱਗੀ ਅੱਗ, ਜਾਣੋ ਕਾਰਨ

85 ਲੋਕਾਂ ਦੀ ਬਚੀ ਜਾਨ, ਜਹਾਜ਼ ਦੇ ਉਡਾਣ ਭਰਦੇ…

ਬੈਂਗਲੁਰੂ, 19 ਮਈ, ਪਰਦੀਪ ਸਿੰਘ: ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) ‘ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ,…