ਬਾਈਕ ਸਵਾਰਾਂ ਦੀ ਸੜਕ ਹਾਦਸੇ ਵਿਚ ਮੌਤ

ਬਾਈਕ ਸਵਾਰਾਂ ਦੀ ਸੜਕ ਹਾਦਸੇ ਵਿਚ ਮੌਤ


ਮੋਗਾ, 26 ਅਪ੍ਰੈਲ, ਨਿਰਮਲ : ਮੋਗਾ ਦੇ ਪਿੰਡ ਸਮਾਧ ਭਾਈ ਨੇੜੇ ਕੰਬਾਈਨ ਦੀ ਲਪੇਟ ਵਿਚ ਆਉਣ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਸਹਾਇਕ ਐਸਐਚਓ ਬਾਘਾ ਪੁਰਾਣਾ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਮਾਧ ਭਾਈ ਦੇ ਵਾਸੀ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਬੀਤੀ ਰਾਤ ਆਪਣੇ ਮੋਟਰਸਾਈਕਲ ’ਤੇ ਪਿੰਡ ਜਾ ਰਹੇ ਸਨ ਕਿ ਅਚਾਨਕ ਕੰਬਾਈਨ ਨਾਲ ਟਕਰਾ ਗਏ। ਕੰਬਾਈਨ ਨੂੰ ਪਿੰਡ ਸਮਾਧ ਭਾਈ ਦਾ ਰਹਿਣ ਵਾਲਾ ਜਗਜੀਤ ਸਿੰਘ ਜੱਗਾ ਚਲਾ ਰਿਹਾ ਸੀ।

ਜਿਸ ਕਾਰਨ ਮਨੀ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਗੁਰਾ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਵੇਂ ਲਾਸ਼ਾਂ ਦਾ ਮੋਗਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।

Related post

ਆਗਰਾ ‘ਚ 3 ਜੁੱਤਾ ਕਾਰੋਬਾਰੀਆਂ ਦੇ ਘਰੋਂ ਮਿਲੇ 60 ਕਰੋੜ, 10 ਮਸ਼ੀਨਾਂ ਨਾਲ ਗਿਣੇ ਨੋਟ

ਆਗਰਾ ‘ਚ 3 ਜੁੱਤਾ ਕਾਰੋਬਾਰੀਆਂ ਦੇ ਘਰੋਂ ਮਿਲੇ 60…

ਆਗਰਾ, 19 ਮਈ, ਪਰਦੀਪ ਸਿੰਘ: ਇਨਕਮ ਟੈਕਸ ਦੀ ਟੀਮ ਨੇ ਆਗਰਾ ‘ਚ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।…
ਪੰਜਾਬ ‘ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ ਰਿਕਾਰਡ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ

ਪੰਜਾਬ ‘ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਤਾਪਮਾਨ ਦਿਨੋ-ਦਿਨ ਵੱਧਦਾ ਜਾ ਰਿਹਾ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਮਈ 2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ…