ਅਨਮੋਲ ਬਿਸ਼ਨੋਈ ਦਾ ਲੁਕਆਊਟ ਨੋਟਿਸ ਜਾਰੀ

ਅਨਮੋਲ ਬਿਸ਼ਨੋਈ ਦਾ ਲੁਕਆਊਟ ਨੋਟਿਸ ਜਾਰੀ


ਜਲੰਧਰ, 27 ਅਪ੍ਰੈਲ, ਨਿਰਮਲ : ਮੁੰਬਈ ਪੁਲਸ ਨੇ ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਦੇ ਮਾਮਲੇ ’ਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ (ਐਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ।

ਮੁੱਖ ਮੁਲਜ਼ਮ ਅਤੇ ਸ਼ੂਟਰ ਸਾਗਰ ਪਾਲ ਦੇ ਪਿਤਾ ਦਾ ਕਹਿਣਾ ਸੀ ਕਿ ਪੁੱਤਰ ਕਮਾਉਣ ਲਈ ਜਲੰਧਰ ਗਿਆ ਸੀ। ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਮੁੰਬਈ ਕਿਵੇਂ ਪਹੁੰਚਿਆ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਮੁਲਜ਼ਮ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ।

ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ’ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।

ਮੁੱਢਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਇਸ ਸਬੰਧੀ ਜ਼ਿਲ੍ਹਾ ਪੁਲਸ ਨਾਲ ਕੋਈ ਸੰਪਰਕ ਨਹੀਂ ਹੋਇਆ। ਕਿਉਂਕਿ ਉਹ ਕੇਂਦਰ ਸਰਕਾਰ ਤੋਂ ਵਾਰੰਟ ਲੈ ਕੇ ਆਈ ਸੀ। ਜ਼ਿਲ੍ਹਾ ਪੁਲਸ ਨੂੰ ਬਿਨਾਂ ਸੂਚਿਤ ਕੀਤੇ ਉਕਤ ਮੁਲਜ਼ਮਾਂ ਨੂੰ ਵੀਰਵਾਰ ਨੂੰ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਮੁੰਬਈ ਲਿਜਾਇਆ ਗਿਆ।

ਪੁਲਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਸ ਨੇ ਦੋਵਾਂ ਦੋਸ਼ੀਆਂ ਦੇ ਫੋਨ ਜ਼ਬਤ ਕਰ ਲਏ ਹਨ। ਸੂਤਰਾਂ ਅਨੁਸਾਰ ਉਕਤ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਦੋ ਪਿਸਤੌਲ ਅਤੇ 38 ਜਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਵੱਲੋਂ ਹਥਿਆਰਾਂ ਦੀ ਡਲਿਵਰੀ ਤੋਂ ਪਹਿਲਾਂ ਦੋਵਾਂ ਹਥਿਆਰਾਂ ਦੀ ਜਾਂਚ ਕੀਤੀ ਗਈ। ਮੁਲਜ਼ਮਾਂ ਨੇ ਜਲੰਧਰ ਵਿੱਚ ਉਪਰੋਕਤ ਦੋਵੇਂ ਹਥਿਆਰਾਂ ਨਾਲ ਇੱਕ-ਇੱਕ ਗੋਲੀ ਚਲਾਈ ਸੀ। ਉਸ ਕੋਲ ਕੁੱਲ 40 ਕਾਰਤੂਸ ਸਨ। ਦੋ ਗੋਲੀਆਂ ਚਲਾਉਣ ਤੋਂ ਬਾਅਦ ਉਸ ਕੋਲ 38 ਗੋਲੀਆਂ ਰਹਿ ਗਈਆਂ ਸਨ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਵਿਚ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸੈਨ ਐਂਟੋਨਿਓ ਵਿਚ ਵਾਪਰੀ ਜਿੱਥੇ ਪੁਲਿਸ ਨੇ ਨੌਜਵਾਨ ਨੂੰ ਗੋਲੀ ਮਾਰੀ। ਇਹ ਘਟਨਾ 21 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਨਾਂ ਸਚਿਨ ਸਾਹੂ ਦੱਸਿਆ ਜਾ ਰਿਹਾ। ਜੋ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਸੈਨ ਐਂਟੋਨਿਓ ਪੁਲਿਸ ਮੁਤਾਬਕ ਸਚਿਨ ਨੇ 51 ਸਾਲ ਦੀ ਅਪਣੀ ਰੂਮਮੇਟ ਨੁੂੰ ਗੱਡੀ ਰਾਹੀਂ ਟੱਕਰ ਮਾਰ ਦਿੱਤੀ ਸੀ। ਟੱਕਰ ਮਾਰਨ ਤੋਂ ਬਾਅਦ ਉਹ ਉਥੋਂ ਭੱਜ ਗਿਆ ਸੀ। ਪੀੜਤਾ ਦੀ ਹਾਲਤ ਗੰਭੀਰ ਹੈ। ਇਸ ਮਾਮਲੇ ਵਿਚ ਪੁਲਿਸ ਸਚਿਨ ਖ਼ਿਲਾਫ਼ ਜਾਂਚ ਕਰ ਰਹੀ ਸੀ। ਸਚਿਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। 21 ਅਪ੍ਰੈਲ ਨੂੰ ਸ਼ਾਮ 6.30 ਵਜੇ ਪੁਲਿਸ ਉਸ ਦੇ ਘਰ ਸੈਨ ਐਂਟੋਨਿਓ ਦੇ ਚੇਵਿਓਟ ਹਾਈਟਸ ਪਹੁੰਚੀ ਤਾਂ ਸਚਿਨ ਉਥੋਂ ਭੱਜ ਗਿਆ।

ਕੁਝ ਹੀ ਘੰਟੇ ਬਾਅਦ ਸਚਿਨ ਦੇ ਗੁਆਂਢੀਆਂ ਨੇ ਉਸ ਦੇ ਘਰ ’ਤੇ ਮੌਜੂਦ ਹੋਣ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਅਪਣੀ ਗੱਡੀ ਨਾਲ ਦੋ ਪੁਲਿਸ ਅਫ਼ਸਰਾਂ ਨੂੰ ਟੱਕਰ ਮਾਰੀ।

ਉਸੇ ਸਮੇਂ ਉੱਥੇ ਮੌਜੂਦ ਪੁਲਿਸ ਅਧਿਕਾਰੀ ਟਾਈਲਰ ਟਰਨਰ ਨੇ ਸਾਹੂ ’ਤੇ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਕ ਹੋਰ ਅਧਿਕਾਰੀ ਜ਼ੇਰੇ ਇਲਾਜ ਹੈ।

ਅਮਰੀਕਾ ਵਿੱਚ ਭਾਰਤੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਨ੍ਹਾਂ ਹਮਲਿਆਂ ’ਤੇ ਇਸ ਸਾਲ ਫਰਵਰੀ ’ਚ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਅਮਰੀਕਾ ’ਚ ਨਸਲ, ਲਿੰਗ ਜਾਂ ਕਿਸੇ ਹੋਰ ਆਧਾਰ ’ਤੇ ਹਿੰਸਾ ਅਸਵੀਕਾਰਨਯੋਗ ਹੈ।

ਵ੍ਹਾਈਟ ਹਾਊਸ ’ਚ ਅਮਰੀਕੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜਾਨ ਕਿਰਬੀ ਨੇ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।

ਵ੍ਹਾਈਟ ਹਾਊਸ ਦੇ ਬੁਲਾਰੇ ਜੌਨ ਕਿਰਬੀ ਨੂੰ ਭਾਰਤੀ ਵਿਦਿਆਰਥੀਆਂ ’ਤੇ ਹਮਲਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਅਮਰੀਕਾ ਭੇਜਣ ਨੂੰ ਲੈ ਕੇ ਮਾਪਿਆਂ ਦੀਆਂ ਚਿੰਤਾਵਾਂ ਬਾਰੇ ਸਵਾਲ ਪੁੱਛਿਆ ਗਿਆ। ਇਸ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਅਮਰੀਕਾ ’ਚ ਨਿਸ਼ਚਿਤ ਤੌਰ ’ਤੇ ਨਸਲ, ਲਿੰਗ, ਧਰਮ ਜਾਂ ਹਿੰਸਾ ਲਈ ਕਿਸੇ ਵੀ ਤਰ੍ਹਾਂ ਦਾ ਬਹਾਨਾ ਬਿਲਕੁਲ ਸਵੀਕਾਰ ਨਹੀਂ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…