ਯੂਪੀ ਦੇ ਬਾਰਾਬੰਕੀ 'ਚ 4 ਮੰਜ਼ਿਲਾ ਇਮਾਰਤ ਡਿੱਗੀ, 15 ਲੋਕ ਦੱਬੇ
ਬਾਰਾਬੰਕੀ: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਪੁਰ ਦੇ ਸੱਤੀ ਬਾਜ਼ਾਰ 'ਚ ਇਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ, ਜਿਸ ਕਾਰਨ ਕਰੀਬ 15 ਲੋਕ ਮਕਾਨ ਦੇ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ […]

By : Editor (BS)
ਬਾਰਾਬੰਕੀ: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਪੁਰ ਦੇ ਸੱਤੀ ਬਾਜ਼ਾਰ 'ਚ ਇਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ, ਜਿਸ ਕਾਰਨ ਕਰੀਬ 15 ਲੋਕ ਮਕਾਨ ਦੇ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
NDRF ਅਤੇ SDRF ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾ ਕੇ ਸਥਾਨਕ ਸੀਐਚਸੀ ਅਤੇ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਇਨ੍ਹਾਂ 'ਚੋਂ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 8 ਲੋਕਾਂ ਨੂੰ ਜ਼ਿਲਾ ਹਸਪਤਾਲ ਤੋਂ ਲਖਨਊ ਟਰਾਮਾ ਸੈਂਟਰ ਰੈਫਰ ਕੀਤਾ ਗਿਆ ਹੈ। ਮਲਬੇ ਹੇਠ ਦੱਬੇ ਬਾਕੀ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਇਮਾਰਤ ਦੇ ਡਿੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।


