ਕੈਨੇਡਾ ’ਚ ਘਰੇਲੂ ਝਗੜੇ ਦੌਰਾਨ 5 ਮਹੀਨੇ ਦੇ ਬੱਚੇ ਦੀ ਮੌਤ
ਰਿਚਮੰਡ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਇਕ ਘਰ ਵਿਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਪੜਤਾਲ ਕਰ ਰਹੀ ਯਾਰਕ ਰੀਜਨਲ ਪੁਲਿਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਘਰੇਲੂ ਹਿੰਸਾ ਨੇ ਪੰਜ ਮਹੀਨੇ ਦੇ ਬੱਚੇ ਦੀ ਜਾਨ ਵੀ ਲੈ ਗਈ ਜਦਕਿ ਮਰਨ ਵਾਲੇ ਦੋ ਹੋਰਨਾਂ ਦੀ ਉਮਰ 41 ਸਾਲ […]
By : Editor Editor
ਰਿਚਮੰਡ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਇਕ ਘਰ ਵਿਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਪੜਤਾਲ ਕਰ ਰਹੀ ਯਾਰਕ ਰੀਜਨਲ ਪੁਲਿਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਘਰੇਲੂ ਹਿੰਸਾ ਨੇ ਪੰਜ ਮਹੀਨੇ ਦੇ ਬੱਚੇ ਦੀ ਜਾਨ ਵੀ ਲੈ ਗਈ ਜਦਕਿ ਮਰਨ ਵਾਲੇ ਦੋ ਹੋਰਨਾਂ ਦੀ ਉਮਰ 41 ਸਾਲ ਅਤੇ 36 ਸਾਲ ਦੱਸੀ ਗਈ ਹੈ।
ਰਿਚਮੰਡ ਹਿਲ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਖੁਲਾਸਾ
ਪੁਲਿਸ ਵੱਲੋਂ ਮਰਨ ਵਾਲਿਆਂ ਦੇ ਨਾਂ ਅਤੇ ਇਨ੍ਹਾਂ ਦੇ ਆਪਸੀ ਰਿਸ਼ਤੇ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਗਈ। ਪੋਸਟ ਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਪਰ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਬਾਰੇ ਵੀ ਕੋਈ ਜ਼ਿਕਰ ਨਾ ਕੀਤਾ ਗਿਆ। ਮਾਮਲਾ ਕਾਫੀ ਉਲਝਿਆ ਮਹਿਸੂਸ ਹੋ ਰਿਹਾ ਹੈ ਅਤੇ ਅਪਰਾਧ ਵਿਗਿਆਨ ਦੀ ਜਾਣਕਾਰੀ ਰੱਖਣ ਵਾਲਿਆਂ ਦਾ ਮੰਨਣਾ ਹੈ ਕਿ ਪੁਰਸ਼ ਨੇ ਆਪਣੀ ਮਹਿਲਾ ਸਾਥੀ ਅਤੇ ਬੱਚੇ ਦਾ ਕਥਿਤ ਕਤਲ ਕਰਨ ਮਗਰੋਂ ਖੁਦਕੁਸ਼ੀ ਕਰ ਲਈ।
ਇਕ ਘਰ ਵਿਚੋਂ ਮਿਲੀਆਂ ਸਨ 3 ਲਾਸ਼ਾਂ
ਇਹ ਵਾਰਦਾਤ ਪਹਿਲੀ ਫਰਵਰੀ ਨੂੰ ਰਿਚਮੰਡ ਦੇ ਮੈਕੇਅ ਡਰਾਈਵ ਇਲਾਕੇ ਦੇ ਇਕ ਮਕਾਨ ਵਿਚ ਸਾਹਮਣੇ ਆਈ ਸੀ। ਹੁਣ ਤੱਕ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਨੂੰ ਵਾਰਦਾਤ ਬਾਰੇ ਕਿਸ ਨੇ ਇਤਲਾਹ ਦਿਤੀ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।
ਕਸਟਮਜ਼ ਅਫਸਰਾਂ ਵੱਲੋਂ 87 ਲੱਖ ਡਾਲਰ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ
7 ਫਰਵਰੀ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਰਿਚਰਡਸਨ ਨੇ ਦੱਸਿਆ ਕਿ ਟਰੱਕ ਵਿਚ ਬੁਨਿਆਦੀ ਤੌਰ ’ਤੇ ਖੇਤੀ ਵਾਲਾ ਸਮਾਨ ਲੱਦਿਆ ਹੋਇਆ ਸੀ ਪਰ ਟਰੇਲਰ ’ਤੇ ਲੱਗੀ ਸੀਲ ਉਪਰ ਕੈਨੇਡੀਅਨ ਹੈਲਥ ਐਂਡ ਬਿਊਟੀ ਕੇਅਰ ਕੰਪਨੀ ਦਾ ਟੈਗ ਨਜ਼ਰ ਆਇਆ। ਗਗਨਦੀਪ ਸਿੰਘ ਵਿਰੁੱਧ ਪਾਬੰਦੀਸ਼ੁਦਾ ਪਦਾਰਥ ਦੀ ਤਸਕਰੀ ਦੇ ਦੋਸ਼ ਆਇਦ ਕੀਤੇ ਗਏ ਹਨ ਅਤੇ ਫਿਲਹਾਲ ਕੋਈ ਵੀ ਦੋਸ਼ ਅਦਾਲਤ ਵਿਚ ਸਾਬਤ ਨਹੀਂ ਕੀਤਾ ਗਿਆ।