Begin typing your search above and press return to search.

ਅਮਰੀਕਾ ਦੇ ਉਹਾਇਓ ਸੂਬੇ ’ਚ ਹੋਇਆ ਸਿੱਖਾਂ ਦਾ ਵੱਡਾ ਇਕੱਠ

ਨਿਊਯਾਰਕ, 13 ਸਤੰਬਰ (ਰਾਜ ਗੋਗਨਾ) : ਅਮਰੀਕਾ ’ਚ 2001 ’ਚ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਬਰਸੀ ਉਹਾਈਓ ਦੇ ਬੀਵਰਕ੍ਰੀਕ ਸ਼ਹਿਰ ਵਿੱਚ ਮਨਾਈ ਗਈ। ਇਸ ਮੌਕੇ ਹੋਰਨਾਂ ਭਾਈਚਾਰਿਆਂ ਸਣੇ ਵੱਡੀ ਗਿਣਤੀ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਯਾਦਗਾਰ ’ਤੇ ਜਿੱਥੇ ਅਮਰੀਕੀ ਝੰਡਾ ਨੀਵਾਂ ਕੀਤਾ ਗਿਆ, ਉੱਥੇ ਫੌਜ ਦੇ ਜਵਾਨਾਂ ਨੇ ਫੁੱਲ ਚੜ੍ਹਾਏ ਅਤੇ ਰਾਸ਼ਟਰੀ ਗੀਤ […]

ਅਮਰੀਕਾ ਦੇ ਉਹਾਇਓ ਸੂਬੇ ’ਚ ਹੋਇਆ ਸਿੱਖਾਂ ਦਾ ਵੱਡਾ ਇਕੱਠ
X

Editor (BS)By : Editor (BS)

  |  13 Sept 2023 10:54 AM IST

  • whatsapp
  • Telegram

ਨਿਊਯਾਰਕ, 13 ਸਤੰਬਰ (ਰਾਜ ਗੋਗਨਾ) : ਅਮਰੀਕਾ ’ਚ 2001 ’ਚ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਬਰਸੀ ਉਹਾਈਓ ਦੇ ਬੀਵਰਕ੍ਰੀਕ ਸ਼ਹਿਰ ਵਿੱਚ ਮਨਾਈ ਗਈ। ਇਸ ਮੌਕੇ ਹੋਰਨਾਂ ਭਾਈਚਾਰਿਆਂ ਸਣੇ ਵੱਡੀ ਗਿਣਤੀ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਯਾਦਗਾਰ ’ਤੇ ਜਿੱਥੇ ਅਮਰੀਕੀ ਝੰਡਾ ਨੀਵਾਂ ਕੀਤਾ ਗਿਆ, ਉੱਥੇ ਫੌਜ ਦੇ ਜਵਾਨਾਂ ਨੇ ਫੁੱਲ ਚੜ੍ਹਾਏ ਅਤੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ।


ਅਮਰੀਕਾ ’ਚ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ ਟਾਵਰਾਂ ਅਤੇ ਪੈਂਟਾਗਨ ’ਤੇ 11 ਸਤੰਬਰ 2001 ਨੂੰ ਅੱਤਵਾਦੀ ਹਮਲੇ ਹੋਏ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕਾਂ ਦੀ ਜਾਨ ਚਲੀ ਗਈ ਸੀ। ਵਰਲਡ ਟਰੇਡ ਸੈਂਟਰ ਟਾਵਰਾਂ ਦੀਆਂ ਇਮਾਰਤਾਂ ਅਤੇ ਆਲੇ-ਦੁਆਲੇ 2600 ਤੋਂ ਵੱਧ ਲੋਕ ਮਾਰੇ ਗਏ ਸੀ। ਅੱਤਵਾਦੀਆਂ ਨੇ ਹਵਾਈ ਜਹਾਜ਼ ਅਗਵਾ ਕਰਕੇ ਇਨ੍ਹਾਂ ਟਾਵਰਾਂ ਨਾਲ ਟੱਕਰ ਮਾਰ ਦਿੱਤੀ ਸੀ। ਪੈਂਟਾਗਨ ਵਿਖੇ ਜਹਾਜ਼ ਨਾਲ ਕੀਤੇ ਗਏ ਹਮਲੇ ਵਿੱਚ 186 ਅਤੇ ਪੈਨਸਿਲਵੇਨੀਆ ’ਚ 40 ਲੋਕ ਮਾਰੇ ਗਏ ਸੀ।


ਹੁਣ ਇਨ੍ਹਾਂ ਹਮਲਿਆਂ ਦੀ ਅਮਰੀਕਾ ਵਿੱਚ ਵੱਖ-ਵੱਖ ਥਾਵਾਂ ’ਤੇ 22ਵੀਂ ਬਰਸੀ ਮਨਾਈ ਗਏ। ਇਸੇ ਤਰ੍ਹਾਂ ਉਹਾਈਓ ਦੇ ਪ੍ਰਸਿੱਧ ਸ਼ਹਿਰ ਡੇਟਨ ਨਾਲ ਲਗਦੇ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਵੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੈਂਕੜੇ ਅਮਰੀਕੀ ਲੋਕਾਂ ਨੇ ਹਿੱਸਾ ਲਿਆ, ਜਿਸ ਵਿੱਚ ਡੇਟਨ ਦੇ ਸਿੱਖਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।


ਇਸ ’ਤੇ ਸਮਾਰੋਹ ਵਿੱਚ ਯਾਦਗਾਰ ਉੱਤੇ ਜਿੱਥੇ ਅਮਰੀਕੀ ਝੰਡਾ ਨੀਵਾਂ ਕੀਤਾ ਗਿਆ, ਉੱਥੇ ਫੌਜ ਦੇ ਜਵਾਨਾਂ ਵੱਲੋਂ ਫੁੱਲ ਚੜਾਏ ਗਏ। ਇਸ ਤੋਂ ਇਲਾਵਾ ਰਾਸ਼ਟਰੀ ਗੀਤ ਗਾਇਆ ਗਿਆ, ਇੱਕ ਰਸਮੀ ਘੰਟੀ ਵਜਾਈ ਗਈ ਅਤੇ ਚਾਰ ਜਹਾਜ਼ਾਂ ਵਲੋਂ ਉੱਪਰੋਂ ਫੁੱਲ ਬਰਸਾਏ ਗਏ।


ਇਸ ਮੌਕੇ ਬੀਵਰਕ੍ਰੀਕ ਦੇ ਮੇਅਰ ਬੌਬ ਸਟੋਨ ਨੇ ਸ਼ਰਧਾਂਜਲੀ ਸੰਦੇਸ਼ ਦਿੱਤਾ। ਸਮਾਰੋਹ ਵਿੱਚ ਸ਼ਾਮਲ ਹੋਏ ਸਿੱਖ ਭਾਈਚਾਰੇ ਦੇ ਕਾਰਕੁਨ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਸਲਾਨਾ ਯਾਦਗਾਰੀ ਸਮਾਰੋਹ ਦਾ ਆਯੋਜਨ ਬੀਵਰਕ੍ਰੀਕ ਦੇ 9/11 ਮੈਮੋਰੀਅਲ ਵਿਖੇ ਕੀਤਾ ਜਾਂਦਾ ਹੈ ਤਾਂ ਜੋ ਇਨ੍ਹਾਂ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ ਜਾ ਸਕੇ।


ਬੀਵਰਕ੍ਰੀਕ ਦੇ ਇਸ 9/11 ਮੈਮੋਰੀਅਲ ਵਿੱਚ ਸਟੀਲ ਦਾ ਇੱਕ 25 ਫੁੱਟ ਉੱਚਾ ਮੁੜਿਆ ਹੋਇਆ ਪਿਲਰ ਸਥਾਪਿਤ ਕੀਤਾ ਗਿਆ ਹੈ, ਜੋ ਹਮਲੇ ਤੋਂ ਪਹਿਲਾਂ ਵਰਲਡ ਟਰੇਡ ਸੈਂਟਰ ਦੇ ਉੱਤਰੀ ਟਾਵਰ ਦੀਆਂ 101ਵੀਂ ਅਤੇ 105ਵੀਂ ਮੰਜ਼ਿਲਾਂ ਦੇ ਵਿਚਕਾਰ ਲੱਗਾ ਹੋਇਆ ਸੀ। ਇਸ ਟੁਕੜੇ ਨੂੰ ਦੋ ਅੱਗ ਬੁਝਾਉ ਦਸਤਿਆਂ ਦੁਆਰਾ ਬੀਵਰਕ੍ਰੀਕ ਵਿੱਚ ਲਿਆਂਦਾ ਗਿਆ ਸੀ, ਜੋ ਓਹਾਇਓ ਟਾਸਕ ਫੋਰਸ ਵਨ ਦਾ ਹਿੱਸਾ ਸਨ ਅਤੇ ਇਹਨਾਂ ਨੇ ਨਿਊਯਾਰਕ ਵਿੱਚ ਗਰਾਊਂਡ ਜ਼ੀਰੋ ਵਿਖੇ ਬਚਾਅ ਕਾਰਜਾਂ ਵਿੱਚ ਸਹਾਇਤਾ ਕੀਤੀ ਸੀ।


ਗੁਮਟਾਲਾ ਨੇ ਕਿਹਾ ਕਿ ਅਸੀਂ ਇਸ ਸਮਾਰੋਹ ਵਿੱਚ ਉਨ੍ਹਾਂ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ, ਜਿਨ੍ਹਾਂ ਨੇ ਇਹਨਾਂ ਹਮਲਿਆਂ ਵਿੱਚ ਆਪਣੀ ਜਾਨ ਗੁਆ ਦਿੱਤੀ ਅਤੇ ਜਿਸ ਵਿੱਚ ਅੱਗ ਬੁਝਾਊ ਅਮਲੇ ਦੇ ਮੈਂਬਰ, ਪੁਲਿਸ ਅਧਿਕਾਰੀ ਤੇ ਮੈਡੀਕਲ ਸੇਵਾਵਾਂ ਦੇ ਅਮਲੇ ਵੀ ਸ਼ਾਮਲ ਸਨ।


ਉਨ੍ਹਾਂ ਨੇ ਕਿਹਾ ਕਿ ਅਸੀਂ ਫੌਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ ਨੂੰ ਗੁਆ ਦਿੱਤਾ ਹੈ। ਹਰ ਸਾਲ ਸਿੱਖ ਭਾਈਚਾਰੇ ਵਲੋਂ ਐਰੀਜ਼ੋਨਾ ਵਿੱਚ ਉਸ ਸਮੇਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਡਾਲਾ ਨਾਲ ਪਿਛੋਕੜ ਰੱਖਣ ਵਾਲੇ ਗੈਸ ਸਟੇਸ਼ਨ ਦੇ ਮਾਲਕ ਬਲਬੀਰ ਸਿੰਘ ਸੋਢੀ ਨੂੰ ਵੀ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਇਸ ਹਮਲੇ ਤੋਂ ਚਾਰ ਦਿਨ ਬਾਅਦ ਉਹਨਾਂ ਦੇ ਮੀਸਾ, ਐਰੀਜ਼ੋਨਾ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।


ਦੱਸਣਯੋਗ ਹੈ ਕਿ ਉਸ ਸਮੇਂ ਹਮਲਾਵਰ 11 ਸਤੰਬਰ ਦੇ ਹਮਲਿਆਂ ਦਾ ਬਦਲਾ ਲੈਣ ਲਈ ਮੁਸਲਮਾਨਾਂ ਨੂੰ ਮਾਰਨਾ ਚਾਹੁੰਦਾ ਸੀ। ਇਹ 9/11 ਦੇ ਹਮਲੇ ਤੋਂ ਬਾਅਦ ਦਾ ਪਹਿਲਾ ਘਾਤਕ ਨਫ਼ਰਤੀ ਅਪਰਾਧ ਸੀ। ਇਸ ਤੋਂ ਬਾਅਦ ਸਿੱਖਾਂ, ਮੁਸਲਮਾਨਾਂ, ਦੱਖਣੀ ਏਸ਼ੀਆਈ ਅਤੇ ਹੋਰਨਾਂ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਦੀ ਇੱਕ ਲਹਿਰ ਦੀ ਸ਼ੁਰੂਆਤ ਹੋਈ।


ਤਾਜ਼ਾ ਬਰਸੀ ਸਮਾਗਮ ਦੀ ਗੱਲ ਕਰੀਏ ਤਾਂ ਇਸ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਿੱਖ ਸੋਸਾਇਟੀ ਆਫ ਡੇਟਨ ਦੇ ਮੈਂਬਰਾਂ ਵਿੱਚ ਡਾ. ਚਰਨਜੀਤ ਸਿੰਘ ਗੁਮਟਾਲਾ, ਅਵਤਾਰ ਸਿੰਘ ਸਪਰਿੰਗਫੀਲਡ, ਡਾ. ਦਰਸ਼ਨ ਸਿੰਘ ਸਹਿਬੀ ਅਤੇ ਪਰਮਿੰਦਰ ਸਿੰਘ ਬਾਸੀ ਸ਼ਾਮਲ ਸਨ। ਦੱਸ ਦੇਈਏ ਕਿ ਵਰਲਡ ਟਰੇਡ ਸੈਂਟਰ ਦੇ ਬਹੁਰ ਸਾਰੇ ਇਹਨਾਂ ਪਿਲਰਾਂ ਨੂੰ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣਾਈਆਂ ਯਾਦਗਾਰਾਂ ’ਤੇ ਸਥਾਪਿਤ ਕੀਤਾ ਗਿਆ ਹੈ, ਜਿੱਥੇ ਲੋਕ ਕਿਸੇ ਵੀ ਸਮੇਂ ਸ਼ਰਧਾਂਜਲੀ ਭੇਂਟ ਕਰ ਸਕਦੇ ਹਨ।

Next Story
ਤਾਜ਼ਾ ਖਬਰਾਂ
Share it