ਆਮ ਆਦਮੀ ਕਲੀਨਿਕਾਂ ਬਾਰੇ ਵੱਡਾ ਖੁਲਾਸਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ […]
By : Editor (BS)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।
ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’
ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।
‘ਆਪ’ ਨੇ ਚੰਡੀਗੜ੍ਹ ਮੇਅਰ ਚੋਣਾਂ ਦੀ ਨਵੀਂ ਵੀਡੀਓ ਜਾਰੀ, ਹੋਏ ਨਵੇਂ ਖੁਲਾਸੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਨਾਲ ਸਬੰਧਤ ਤਿੰਨ ਨਵੀਆਂ ਵੀਡੀਓਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਬਾਰੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਚੋਣਾਂ ‘ਚ ਕਿਸ ਤਰ੍ਹਾਂ ਧਾਂਦਲੀ ਕੀਤੀ ਹੈ। ਇਸ ਵਿੱਚ ਚੋਣ ਅਧਿਕਾਰੀ ਅਨਿਲ ਮਸੀਹ ਵੋਟਾਂ ਨਾਲ ਛੇੜਛਾੜ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਨੇ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਕੇਸ ਦਰਜ ਹੋਣ ਤੱਕ ਭੁੱਖ ਹੜਤਾਲ ’ਤੇ ਰਹਿਣਗੇ।
ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਐਸਐਸ ਆਹਲੂਵਾਲੀਆ ਨੇ ਦੋਸ਼ ਲਾਇਆ ਹੈ ਕਿ ਚੋਣਾਂ ਦੌਰਾਨ ਚੋਣ ਅਧਿਕਾਰੀ ਨੇ ਵਿਰੋਧੀ ਕੌਂਸਲਰਾਂ ਨੂੰ ਪਹਿਲਾਂ ਹੀ ਸਿਆਹੀ ਨਾਲ ਨਿਸ਼ਾਨ ਵਾਲੇ ਬੈਲਟ ਪੇਪਰ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਕਾਰਨ ਕਰੀਬ 11 ਵਿਰੋਧੀ ਕੌਂਸਲਰਾਂ ਨੇ ਆਪਣੇ ਬੈਲਟ ਪੇਪਰ ਬਦਲ ਲਏ ਸਨ। ਜਦੋਂ ਭਾਰਤੀ ਜਨਤਾ ਪਾਰਟੀ ਦੀ ਇਹ ਯੋਜਨਾ ਕੰਮ ਨਾ ਕਰ ਸਕੀ ਤਾਂ ਉਨ੍ਹਾਂ ਨੇ ਪਲਾਨ ਬੀ ਤਹਿਤ ਵੋਟਾਂ ਪਾ ਲਈਆਂ।
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਚੋਣਾਂ ਵਿੱਚ ਬੇਨਿਯਮੀਆਂ ਕਰਨ ਲਈ ਆਪਣੇ ਨਾਮਜ਼ਦ ਕੌਂਸਲਰਾਂ ਨੂੰ ਸਦਨ ਵਿੱਚ ਬੁਲਾਇਆ ਸੀ ਜਦੋਂਕਿ ਨਾਮਜ਼ਦ ਕੌਂਸਲਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਅਜਿਹੇ ‘ਚ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਸਦਨ ‘ਚ ਨਹੀਂ ਆਉਣਾ ਚਾਹੀਦਾ ਸੀ। ਚੋਣਾਂ ਦਾ ਪ੍ਰਬੰਧ ਕਰਨ ਲਈ ਭਾਜਪਾ ਨੇ ਜਾਣਬੁੱਝ ਕੇ ਉਨ੍ਹਾਂ ਨੂੰ ਸਦਨ ਵਿੱਚ ਬੁਲਾਇਆ ਅਤੇ ਸਾਰਿਆਂ ਨੂੰ ਆਪਣੀ-ਆਪਣੀ ਭੂਮਿਕਾ ਦਿੱਤੀ ਗਈ। ਇਸੇ ਤਹਿਤ ਉਨ੍ਹਾਂ ਸਦਨ ਅੰਦਰ ਹੰਗਾਮਾ ਕਰਕੇ ਆਪਣੀ ਭੂਮਿਕਾ ਨਿਭਾਈ।