Begin typing your search above and press return to search.

ਹਰਿਆਣਾ ਵਿਚ ਬੀਜੇਪੀ ਸਰਕਾਰ ਨੂੰ ਝਟਕਾ

ਚੰਡੀਗੜ੍ਹ, 8 ਮਈ, ਨਿਰਮਲ : ਹਰਿਆਣਾ ਦੀ ਰਾਜਨੀਤੀ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਦਰਅਸਲ, ਹਰਿਆਣਾ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। 3 ਆਜ਼ਾਦ ਵਿਧਾਇਕਾਂ ਨੇ ਸੂਬੇ ਦੀ ਸੈਣੀ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਆਜ਼ਾਦ ਵਿਧਾਇਕਾਂ ਵਿੱਚ ਪੁੰਡਰੀ ਦੇ ਵਿਧਾਇਕ ਰਣਧੀਰ ਗੋਲਨ, ਨੀਲੋਖੇੜੀ ਦੇ ਵਿਧਾਇਕ ਧਰਮਪਾਲ ਗੌਂਡਰ ਅਤੇ […]

ਹਰਿਆਣਾ ਵਿਚ ਬੀਜੇਪੀ ਸਰਕਾਰ ਨੂੰ ਝਟਕਾ

Editor EditorBy : Editor Editor

  |  8 May 2024 12:37 AM GMT

  • whatsapp
  • Telegram
  • koo


ਚੰਡੀਗੜ੍ਹ, 8 ਮਈ, ਨਿਰਮਲ : ਹਰਿਆਣਾ ਦੀ ਰਾਜਨੀਤੀ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਦਰਅਸਲ, ਹਰਿਆਣਾ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। 3 ਆਜ਼ਾਦ ਵਿਧਾਇਕਾਂ ਨੇ ਸੂਬੇ ਦੀ ਸੈਣੀ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਆਜ਼ਾਦ ਵਿਧਾਇਕਾਂ ਵਿੱਚ ਪੁੰਡਰੀ ਦੇ ਵਿਧਾਇਕ ਰਣਧੀਰ ਗੋਲਨ, ਨੀਲੋਖੇੜੀ ਦੇ ਵਿਧਾਇਕ ਧਰਮਪਾਲ ਗੌਂਡਰ ਅਤੇ ਚਰਖੀ ਦਾਦਰੀ ਦੇ ਵਿਧਾਇਕ ਸੋਮਵੀਰ ਸਾਂਗਵਾਨ ਸ਼ਾਮਲ ਹਨ।

ਤਿੰਨੋ ਆਜ਼ਾਦ ਵਿਧਾਇਕਾਂ ਨੇ ਕਾਂਗਰਸ ਨੂੰ ਸਮਰਥਨ ਦੇ ਦਿੱਤਾ ਹੈ। ਇਹ ਸਾਰੇ ਵਿਧਾਇਕ ਪਹਿਲਾਂ ਭਾਜਪਾ ਨਾਲ ਸਨ। ਅੱਜ ਇਨ੍ਹਾਂ ਤਿੰਨਾਂ ਵਿਧਾਇਕਾਂ ਨੇ ਭਾਜਪਾ ਸੂਬਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ। ਇਸ ਨਾਲ ਸੂਬੇ ਦੀ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।

ਕਾਂਗਰਸ ਨੂੰ ਸਮਰਥਨ ਦੇ ਰਹੇ ਆਜ਼ਾਦ ਵਿਧਾਇਕਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਦੀ ਨੀਤੀ ਲੋਕ ਵਿਰੋਧੀ ਰਹੀ ਹੈ। ਇਸ ਕਾਰਨ ਹੁਣ ਉਹ ਕਾਂਗਰਸ ਦਾ ਪੂਰਾ ਸਮਰਥਨ ਕਰਨ ਲਈ ਕੰਮ ਕਰਨਗੇ। ਸੂਬਾ ਕਾਂਗਰਸ ਪ੍ਰਧਾਨ ਉਦੈ ਭਾਨ ਨੇ ਕਿਹਾ ਕਿ ਭਾਜਪਾ ਸਰਕਾਰ ਜੇਜੇਪੀ ਅਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਚਲਾ ਰਹੀ ਸੀ ਪਰ ਅੱਜ ਭਾਜਪਾ ਦੀ ਸੂਬਾ ਸਰਕਾਰ ਖਤਰੇ ਵਿਚ ਹੈ।

ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਤਿੰਨ ਆਜ਼ਾਦ ਵਿਧਾਇਕਾਂ ਨੇ ਕਾਂਗਰਸ ਨੂੰ ਸਮਰਥਨ ਦਿੱਤਾ ਹੈ। ਇਹ ਫੈਸਲਾ ਲੋਕਾਂ ਦੇ ਸਮਰਥਨ ਵਿੱਚ ਲਿਆ ਗਿਆ ਹੈ। ਸੂਬੇ ਵਿਚ ਕਾਂਗਰਸ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ ਵਿਚ ਸਿਆਸੀ ਉਥਲ ਪੁਥਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਬੀਜੇਪੀ ਦੀ ਪੰਜਾਬ ਦੇ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੇਂਦਰ ਤੋਂ ਵੀਆਰਐਸ ਐਪਲੀਕੇਸ਼ਨ ਅਪਰੂਵ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿਚ ਜਲਦ ਹੀ ਕੇਂਦਰ ਨੂੰ ਵੀ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਮਿਆਦ ਨੂੰ ਆਧਾਰ ਬਣਾਇਆ ਹੈ।

ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੇਵਾ ਮੁਕਤੀ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ। ਆਪ ਸਰਕਾਰ ਦੇ ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਸੀ।

ਗੌਰਤਲਬ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਪਰਸੋਨਲ ਵਿਭਾਗ ਦੇ ਅਨੁਸਾਰ ਨੌਕਰੀ ਛੱਡਣ ਲਈ ਉਨ੍ਹਾਂ ਦੀ ਤਿੰਨ ਮਹੀਨੇ ਦੀ ਨੋਟਿਸ ਮਿਆਦ ਮਾਫ ਨਹੀਂ ਕੀਤੀ ਗਈ।

ਪੰਜਾਬ ਦੀ ਆਪ ਸਰਕਾਰ ਨੇ ਸੇਵਾ ਤੋਂ ਪਰਮਪਾਲ ਕੌਰ ਦੀ ਵੀਆਰਐਸ ਦੀ ਮਨਜ਼ੂਰੀ ਦੇ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ’ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਅਪਣੇ ਕੋਲ ਰੱਖਣ ਦਾ ਵੀ ਇਲਜ਼ਾਮ ਲਗਾਇਆ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿਚ ਚੋਣ ਪ੍ਰਚਾਰ ਕਰ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਬੀਜੇਪੀ ਦਾ ਦਾਅਵਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪੈ੍ਰਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

Next Story
ਤਾਜ਼ਾ ਖਬਰਾਂ
Share it