ਬਠਿੰਡਾ ਦੀ ਪੁਲਿਸ ਲਾਈਨ ’ਚ ਚੱਲੀ ਗੋਲੀ
ਬਠਿੰਡਾ, (ਮਨੀਸ਼ ਚੌਹਾਨ) : ਬਠਿੰਡਾ ਦੀ ਪੁਲਿਸ ਲਾਈਨ ਵਿੱਚ ਗੋਲੀ ਲੱਗਣ ਕਾਰਨ ਇੱਕ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਈਫ਼ਲ ਸਾਫ਼ ਕਰਦੇ ਸਮੇਂ ਆਚਨਕ ਗੋਲੀ ਚੱਲ ਗਈ, ਜਿਸ ਕਾਰਨ ਅਮਨਦੀਪ ਸਿੰਘ ਨਾਂ ਦਾ ਇਹ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ। ਗੋਲੀ ਦੀ ਆਵਾਜ਼ ਸੁਣ ਕੇ ਪੁਲਿਸ ਲਾਈਨ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ […]
By : Editor Editor
ਬਠਿੰਡਾ, (ਮਨੀਸ਼ ਚੌਹਾਨ) : ਬਠਿੰਡਾ ਦੀ ਪੁਲਿਸ ਲਾਈਨ ਵਿੱਚ ਗੋਲੀ ਲੱਗਣ ਕਾਰਨ ਇੱਕ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਈਫ਼ਲ ਸਾਫ਼ ਕਰਦੇ ਸਮੇਂ ਆਚਨਕ ਗੋਲੀ ਚੱਲ ਗਈ, ਜਿਸ ਕਾਰਨ ਅਮਨਦੀਪ ਸਿੰਘ ਨਾਂ ਦਾ ਇਹ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ।
ਗੋਲੀ ਦੀ ਆਵਾਜ਼ ਸੁਣ ਕੇ ਪੁਲਿਸ ਲਾਈਨ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਜ਼ਖਮੀ ਅਮਨਪ੍ਰੀਤ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਪ੍ਰਾਈਵੇਟ ਹੌਸਪਿਟਲ ਵਿੱਚ ਰੈਫਰ ਕਰ ਦਿੱਤਾ ਗਿਆ।
ਐਮਰਜੈਂਸੀ ਵਿਭਾਗ ਵਿੱਚ ਤੈਨਾਤ ਡਾਕਟਰ ਨੇ ਦੱਸਿਆ ਕਿ ਉਹਨਾਂ ਕੋਲ ਇੱਕ ਮਰੀਜ਼ ਲਿਆਂਦਾ ਗਿਆ ਸੀ, ਜਿਸ ਨੂੰ ਗੋਲੀ ਲੱਗੀ ਹੋਈ ਸੀ। ਗੰਭੀਰ ਹਾਲਤ ਦੇ ਚਲਦਿਆਂ ਉਨ੍ਹਾਂ ਨੇ ਉਸ ਨੂੰ ਪ੍ਰਾਈਵੇਟ ਹਸਪਤਾਲ ਭੇਜ ਦਿੱਤਾ, ਜਿੱਥੇ ਉਸ ਦਾ ਇਲਾਜ ਚੱਲ ਰਿਹਾ।
ਉਧਰ ਦੂਸਰੇ ਪਾਸੇ ਐਸਪੀ ਐਚ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਨਾਂ ਦਾ ਇਹ ਕਾਂਸਟੇਬਲ ਅਸਲਾ ਸਾਫ ਕਰ ਰਿਹਾ ਸੀ। ਇਸੇ ਦੌਰਾਨ ਉਸ ਕੋਲੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪੁਲਿਸ ਕਰਮਚਾਰੀਆਂ ਵੱਲੋਂ ਪ੍ਰਾਈਵੇਟ ਹੋਸਪਿਟਲ ਲਿਆਂਦਾ ਗਿਆ ਸੀ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ ਹਸਪਤਾਲ ਭੇਜ ਦਿੱਤਾ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਅਚਾਨਕ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਿੱਚ ਸਨਸਨੀ ਦਾ ਮਾਹੌਲ ਹੈ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਲਗਾਤਾਰ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀ ਪੁਲਿਸ ਕਰਮਚਾਰੀ ਦਾ ਹਾਲ ਚਾਲ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।