ਘਰ ਦੇ ਬਾਹਰ ਬੈਠੀ ਮਾਂ-ਧੀ ਨੂੰ ਮਾਰੀਆਂ ਗੋਲੀਆਂ, ਅਮਰੀਕਾ ਰਹਿ ਰਹੇ ਜਵਾਈ ’ਤੇ ਲਗਾਇਆ ਇਲਜ਼ਾਮ
ਜਲੰਧਰ, 17 ਅਕਤੂਬਰ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਗੋਲੀਬਾਰੀ ਦੀ ਘਟਨਾ ਵਾਪਰ ਜਾਂਦੀ ਹੈ। ਇਸੇ ਤਰ੍ਹਾਂ ਹੁਣ ਜਲੰਧਰ ’ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਇਸ ਘਟਨਾ ਨੂੰ ਅਮਰੀਕਾ ਰਹਿੰਦੇ ਜਵਾਈ ਨੇ ਅੰਜਾਮ […]
By : Hamdard Tv Admin
ਜਲੰਧਰ, 17 ਅਕਤੂਬਰ, ਨਿਰਮਲ :
ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਗੋਲੀਬਾਰੀ ਦੀ ਘਟਨਾ ਵਾਪਰ ਜਾਂਦੀ ਹੈ। ਇਸੇ ਤਰ੍ਹਾਂ ਹੁਣ ਜਲੰਧਰ ’ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਇਸ ਘਟਨਾ ਨੂੰ ਅਮਰੀਕਾ ਰਹਿੰਦੇ ਜਵਾਈ ਨੇ ਅੰਜਾਮ ਦਿੱਤਾ ਹੈ। ਡੀਐਸਪੀ ਕੁੰਵਰ ਵਿਜੇ ਪ੍ਰਤਾਪ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ। ਪੁਲਸ ਨੇ ਪ੍ਰੀਤੀ ਦੇ ਪਤੀ ਜੱਸਾ, ਸ਼ੂਟਰ ਜੱਸਾ ਵਾਸੀ ਰੰਧਾਵਾ ਮਸੰਦਾ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜੱਸਾ ਨੂੰ ਆਪਣੀ ਪਤਨੀ ਪ੍ਰੀਤੀ ਦੇ ਚਰਿੱਤਰ ’ਤੇ ਸ਼ੱਕ ਸੀ। ਇਸ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦੀ ਸੁਪਾਰੀ ਸ਼ੂਟਰਾਂ ਨੂੰ ਦਿੱਤੀ।
ਇਹ ਘਟਨਾ ਮੰਗਲਵਾਰ ਨੂੰ ਅਮਰ ਨਗਰ ਦੀ ਹੈ। ਇੱਥੇ ਸਵੇਰੇ ਦੋ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਮਾਂ ਅਤੇ ਉਸ ਦੀ ਧੀ ਨੂੰ ਗੋਲੀ ਮਾਰ ਦਿੱਤੀ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਦੋਵਾਂ ਲਾਸ਼ਾਂ ’ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਸਬੰਧੀ ਸੂਚਨਾ ਮਿਲਦੇ ਹੀ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਸੀਆਈਏ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ।
ਪ੍ਰੀਤੀ ਦੇ ਪਿਤਾ ਜਗਤਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਪ੍ਰੀਤੀ ਅਤੇ ਉਸਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵੇਂ ਵੱਖ-ਵੱਖ ਰਹਿ ਰਹੇ ਸਨ। ਉਨ੍ਹਾਂ ਦਾ ਇੱਕ ਬੱਚਾ ਵੀ ਹੈ।
ਮਾਂ-ਧੀ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਜਿਸ ’ਚ ਦੋਵੇਂ ਸਪਲੈਂਡਰ ਬਾਈਕ ’ਤੇ ਜਾਂਦੇ ਨਜ਼ਰ ਆ ਰਹੇ ਹਨ। ਪੁਲਸ ਨੇ ਇਲਾਕੇ ਦੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਲਏ ਹਨ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਪੱਗ ਵਾਲਾ ਨੌਜਵਾਨ ਸੀ।
ਡੀਐਸਪੀ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਪਰਿਵਾਰ ਨੇ ਜਵਾਈ ’ਤੇ ਕਤਲ ਦਾ ਦੋਸ਼ ਲਾਇਆ ਸੀ। ਪੁਲਸ ਨੇ ਮੁੱਢਲੀ ਜਾਂਚ ਵੀ ਇਸੇ ਕੋਣ ’ਤੇ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਜਵਾਈ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਦੋਵੇਂ ਮੁਲਜ਼ਮ ਪਿੰਡ ਛੱਡ ਕੇ ਪਤਾਰਾ ਪਹੁੰਚ ਗਏ ਅਤੇ ਉਥੋਂ ਹਾਈਵੇ ਰਾਹੀਂ ਫਰਾਰ ਹੋ ਗਏ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।