Begin typing your search above and press return to search.

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਚਰਖੀ ਦਾਦਰੀ, 20 ਅਕਤੂਬਰ, ਨਿਰਮਲ -ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਹੋ ਗਿਆ। ਜ਼ਿਲ੍ਹੇ ਦੇ ਖੇੜੀ ਬੱਤੜ ਨੇੜੇ ਹਰਿਆਣਾ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਬੱਸ ਨੂੰ ਅੱਗ ਲੱਗੀ ਤਾਂ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। […]

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

Hamdard Tv AdminBy : Hamdard Tv Admin

  |  20 Oct 2023 1:30 AM GMT

  • whatsapp
  • Telegram
  • koo


ਚਰਖੀ ਦਾਦਰੀ, 20 ਅਕਤੂਬਰ, ਨਿਰਮਲ -ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਹੋ ਗਿਆ। ਜ਼ਿਲ੍ਹੇ ਦੇ ਖੇੜੀ ਬੱਤੜ ਨੇੜੇ ਹਰਿਆਣਾ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਬੱਸ ਨੂੰ ਅੱਗ ਲੱਗੀ ਤਾਂ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਇਸ ਦੌਰਾਨ ਕੁਝ ਲੋਕਾਂ ਨੇ ਡਾਇਲ 112 ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਸੂਚਨਾ ’ਤੇ ਪਹੁੰਚੀ ਡਾਇਲ 112 ਦੀ ਟੀਮ ਦੇ ਮੈਂਬਰਾਂ ਨੇ ਬੱਸ ’ਚ ਸਵਾਰ ਔਰਤ ਅਤੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਸਮੇਂ ਵਿੱਚ ਬੱਸ ਪੂਰੀ ਤਰ੍ਹਾਂ ਖਾਲੀ ਹੋ ਗਈ। ਇਸ ਦੌਰਾਨ ਅੱਗ ਤੇਜ਼ੀ ਨਾਲ ਪੂਰੀ ਬੱਸ ਵਿੱਚ ਫੈਲ ਗਈ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ।

ਕੁਝ ਦੇਰ ’ਚ ਹੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਪਹੁੰਚ ਗਈ। ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੱਸ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ। ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਬੱਸ ’ਚ ਅੱਗ ਲੱਗਣ ਦੀ ਸੂਚਨਾ ਮੁੱਖ ਦਫਤਰ ਨੂੰ ਦਿੱਤੀ, ਜਿਸ ਤੋਂ ਬਾਅਦ ਲੋਕਾਂ ਨੂੰ ਦੂਜੀ ਬੱਸ ਰਾਹੀਂ ਮੰਜ਼ਿਲ ’ਤੇ ਭੇਜਿਆ ਗਿਆ। ਬੱਸ ਨੂੰ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਜਣ ’ਚ ਸਪਾਰਕਿੰਗ ਕਾਰਨ ਲੱਗੀ ਹੈ।

Next Story
ਤਾਜ਼ਾ ਖਬਰਾਂ
Share it