Accient news ਅਬੋਹਰ ਵਿਚ ਬੱਸ ਤੇ ਟਰੈਕਟਰ ਦੀ ਟੱਕਰ

Accient news ਅਬੋਹਰ ਵਿਚ ਬੱਸ ਤੇ ਟਰੈਕਟਰ ਦੀ ਟੱਕਰ


ਅਬੋਹਰ, 25 ਅਪ੍ਰੈਲ, ਨਿਰਮਲ : ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਕਾਰਨ ਵੱਡਾ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਅਬੋਹਰ ਵਿੱਚ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਬਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ ’ਚ ਕਰੀਬ 15 ਯਾਤਰੀ ਬੈਠੇ ਸਨ।

ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਸੀ। ਜਿਸ ਕਾਰਨ ਉਹ ਟਰੈਕਟਰ ਨੂੰ ਸੜਕ ’ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ।
ਗੁਰਪ੍ਰੀਤ ਨੇ ਦੱਸਿਆ ਕਿ ਹਨ੍ਹੇਰਾ ਹੋਣ ਕਾਰਨ ਉਸ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਪੁਲ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।

ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੇ ਸਨ।

ਇਸ ਘਟਨਾ ਵਿੱਚ ਇੱਕ ਮਹਿਲਾ ਸਵਾਰੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਇਸ ਘਟਨਾ ਵਿੱਚ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ ਜਦਕਿ ਬੱਸ ਵੀ ਨੁਕਸਾਨੀ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ’ਤੇ ਜ਼ਿਆਦਾ ਉਚਾਈ ’ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ

ਜਲੰਧਰ ’ਚ ਕਾਜ਼ੀ ਮੰਡੀ ਨੇੜੇ 7 ਦੇ ਕਰੀਬ ਲੁਟੇਰਿਆਂ ਨੇ ਇਕ ਮਜ਼ਦੂਰ ਦੀ ਕੁੱਟਮਾਰ ਕਰ ਕੇ ਉਸ ਦੀ ਪੂਰੇ ਹਫਤੇ ਦੀ ਦਿਹਾੜੀ ਖੋਹ ਲਈ ਅਤੇ ਫ਼ਰਾਰ ਹੋ ਗਏ। ਮੁਲਜ਼ਮਾਂ ਨੇ ਪੀੜਤ ਮਜ਼ਦੂਰ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਨੂੰ ਦੇਰ ਰਾਤ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਮੁਲਜ਼ਮਾਂ ਨੇ ਪੀੜਤ ਨੌਜਵਾਨ ਦੇ ਗੁਪਤ ਅੰਗਾਂ ’ਤੇ ਕਈ ਵਾਰ ਹਮਲਾ ਕੀਤਾ। ਘਟਨਾ ਦੀ ਸੂਚਨਾ ਥਾਣਾ ਰਾਮਾਮੰਡੀ ਨੂੰ ਦੇ ਦਿੱਤੀ ਗਈ ਹੈ।

ਲੰਮਾ ਪਿੰਡ ਸਥਿਤ ਕਲੋਨੀ ਵਿੱਚ ਰਹਿੰਦੇ ਮੋਨੂੰ ਦੇ ਪਰਿਵਾਰ ਨੇ ਦੱਸਿਆ ਕਿ ਮੋਨੂੰ ਕਿਸੇ ਤਰ੍ਹਾਂ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਮੋਨੂੰ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਮੋਨੂੰ ਮੰਗਲਵਾਰ ਦੇਰ ਰਾਤ ਕੰਮ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਕਾਜ਼ੀ ਮੰਡੀ ਨੇੜੇ ਪਹੁੰਚਿਆ ਤਾਂ ਕਰੀਬ ਸੱਤ ਅਣਪਛਾਤੇ ਲੁਟੇਰਿਆਂ ਨੇ ਮੋਨੂੰ ਨੂੰ ਬੰਦੂਕ ਦੀ ਨੋਕ ’ਤੇ ਰੋਕ ਲਿਆ ਅਤੇ ਉਸ ਦੀ ਕੁੱਟਮਾ.ਰ ਕਰਨੀ ਸ਼ੁਰੂ ਕਰ ਦਿੱਤੀ।

ਦੋਸ਼ੀਆਂ ਨੇ ਪੀੜਤਾ ਦੇ ਮੋਢੇ, ਪੇਟ ਅਤੇ ਗੁਪਤ ਅੰਗਾਂ ’ਤੇ ਕਈ ਵਾਰ ਕੀਤੇ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੀੜਤਾ ਨੇ ਕਿਸੇ ਦੀ ਮਦਦ ਨਾਲ ਆਪਣੇ ਪਰਿਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪਰਿਵਾਰ ਨੇ ਤੁਰੰਤ ਮੋਨੂੰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੇ ਪੀੜਤ ਮੋਨੂੰ ਕੋਲੋਂ ਕਰੀਬ ਪੰਜ ਹਜ਼ਾਰ ਰੁਪਏ ਦਿਹਾੜੀ ਅਤੇ ਉਸ ਦੇ ਦਸਤਾਵੇਜ਼ ਲੁੱਟ ਲਏ। ਇਸ ਦੇ ਨਾਲ ਹੀ ਮੋਨੂੰ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਉਸ ਨੂੰ ਪਿਸ਼ਾਬ ਕਰਨ ’ਚ ਦਿੱਕਤ ਆ ਰਹੀ ਸੀ ਕਿਉਂਕਿ ਦੋਸ਼ੀ ਨੇ ਉਸ ਦੇ ਪ੍ਰਾਈਵੇਟ ਪਾਰਟਸ ’ਤੇ ਕਈ ਵਾਰ ਹਮਲਾ ਕੀਤਾ ਸੀ। ਅੱਜ ਪੁਲਿਸ ਇਲਾਕੇ ਦੇ ਸੀਸੀਟੀਵੀ ਦੀ ਜਾਂਚ ਸ਼ੁਰੂ ਕਰੇਗੀ। ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।

Related post

ਸੜਕ ਹਾਦਸੇ ਵਿਚ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ

ਸੜਕ ਹਾਦਸੇ ਵਿਚ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ

ਮੁਕਤਸਰ ਸਾਹਿਬ, 4 ਮਈ, ਨਿਰਮਲ : ਮੁਕਤਸਰ ਵਿਚ ਸ਼ਨੀਵਾਰ ਨੂੰ ਜਲਾਲਾਬਾਦ ਰੋਡ ਤੇ ਬਣੇ ਨਵੇਂ ਪੁਲ ’ਤੇ ਕਾਰ ਅਤੇ ਬਾਈਕ ਵਿਚਾਲੇ…
Hardeep Nijjar ਨਿੱਝਰ ਹੱਤਿਆ ਕਾਂਡ ਵਿਚ ਗ੍ਰਿਫਤਾਰ ਕਰਣ ਬਰਾੜ ਦੇ ਪਰਿਵਾਰ ਵਲੋਂ ਵੱਡਾ ਖੁਲਾਸਾ

Hardeep Nijjar ਨਿੱਝਰ ਹੱਤਿਆ ਕਾਂਡ ਵਿਚ ਗ੍ਰਿਫਤਾਰ ਕਰਣ ਬਰਾੜ…

ਕੋਟਕਪੂਰਾ, 4 ਮਈ, ਨਿਰਮਲ : ਹਰਦੀਪ ਨਿੱਝਰ ਨੂੰ ਪਿਛਲੇ ਸਾਲ 18 ਜੂਨ ਨੂੰ ਸਰੀ ਦੇ ਇਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ…
ਉਤਰਾਖੰਡ ਵਿਚ ਵੱਡਾ ਸੜਕ ਹਾਦਸਾ, 5 ਮੌਤਾਂ

ਉਤਰਾਖੰਡ ਵਿਚ ਵੱਡਾ ਸੜਕ ਹਾਦਸਾ, 5 ਮੌਤਾਂ

ਦੇਹਰਾਦੂਨ, 4 ਮਈ, ਨਿਰਮਲ : ਉੱਤਰਾਖੰਡ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਕ ਕਾਰ ਬੇਕਾਬੂ ਹੋ ਕੇ ਪਹਾੜ ਤੋਂ…