ਜਲੰਧਰ ਵਿਚ ਦਿੱਲੀ ਦੀ ਲੜਕੀ ਵਲੋਂ ਥਾਣੇ ਵਿਚ ਹੰਗਾਮਾ
ਜਲੰਧਰ, 13 ਦਸੰਬਰ, ਨਿਰਮਲ : ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਮੰਗਲਵਾਰ ਰਾਤ ਦਿੱਲੀ ਦੀ ਰਹਿਣ ਵਾਲੀ ਇਕ ਲੜਕੀ ਨੇ ਹੰਗਾਮਾ ਮਚਾ ਦਿੱਤਾ। ਲੜਕੀ ਨੇ ਨਿਊ ਦਿਓਲ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ’ਤੇ ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਜਦੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ […]
By : Editor Editor
ਜਲੰਧਰ, 13 ਦਸੰਬਰ, ਨਿਰਮਲ : ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਮੰਗਲਵਾਰ ਰਾਤ ਦਿੱਲੀ ਦੀ ਰਹਿਣ ਵਾਲੀ ਇਕ ਲੜਕੀ ਨੇ ਹੰਗਾਮਾ ਮਚਾ ਦਿੱਤਾ। ਲੜਕੀ ਨੇ ਨਿਊ ਦਿਓਲ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ’ਤੇ ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਜਦੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ ਥਾਣੇ ਵਿੱਚ ਇਸ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਸਬੰਧੀ ਜਦੋਂ ਲੜਕੀ ਨੇ ਥਾਣੇ ਵਿੱਚ ਹੰਗਾਮਾ ਕੀਤਾ ਤਾਂ ਪੁਲਸ ਨੇ ਉਸ ਦੀ ਸ਼ਿਕਾਇਤ ਲੈ ਲਈ।
ਦਿੱਲੀ ਦੀ ਰਹਿਣ ਵਾਲੀ ਲੜਕੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼ਾਦੀ ਡਾਟ ਕਾਮ ਰਾਹੀਂ ਉਹ ਜਲੰਧਰ ਨਿਊ ਦਿਓਲ ਨਗਰ ਦੇ ਰਹਿਣ ਵਾਲੇ ਦੁਸ਼ਯੰਤ ਨਾਂ ਦੇ ਨੌਜਵਾਨ ਦੇ ਸੰਪਰਕ ’ਚ ਆਈ ਸੀ। ਦੋਵਾਂ ਵਿਚਾਲੇ ਚੰਗੀ ਗੱਲਬਾਤ ਹੋਈ ਅਤੇ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਲੜਕੀ ਨੇ ਰਿਸ਼ਤੇ ਲਈ ਹਾਂ ਕਰ ਦਿੱਤੀ।
ਪੀੜਤ ਲੜਕੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਜਲੰਧਰ ਦੇ ਇਕ ਹੋਟਲ ’ਚ ਕਈ ਵਾਰ ਬੁਲਾਇਆ ਅਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ। ਪਰ ਹੁਣ ਨੌਜਵਾਨ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਲੜਕੀ ਨੇ ਥਾਣਾ ਭਾਰਗਵ ਕੈਂਪ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।
ਪੀੜਤ ਲੜਕੀ ਨੇ ਦੱਸਿਆ ਕਿ ਉਕਤ ਨੌਜਵਾਨ ਜਲੰਧਰ-ਲੁਧਿਆਣਾ ਹਾਈਵੇਅ, ਪਰਾਗਪੁਰ ਨੇੜੇ ਸਥਿਤ ਇੱਕ ਨਿੱਜੀ ਰੈਸਟੋਰੈਂਟ ਵਿੱਚ ਵਾਲਿਟ ਪਾਰਕਿੰਗ ਦਾ ਠੇਕਾ ਚਲਾਉਂਦਾ ਹੈ। ਦੁਸ਼ਯੰਤ ਨੇ ਕਾਰੋਬਾਰ ਚਲਾਉਣ ਦੇ ਨਾਂ ’ਤੇ ਉਸ ਤੋਂ ਕਰੀਬ 8 ਤੋਂ 9 ਲੱਖ ਰੁਪਏ ਲਏ। ਉਸ ਨੇ ਸਾਰੇ ਪੈਸੇ ਆਨਲਾਈਨ ਦਿੱਤੇ ਸਨ। ਜਿਸ ਦਾ ਸਾਰਾ ਰਿਕਾਰਡ ਉਸ ਕੋਲ ਹੈ। ਪੀੜਤਾ ਨੇ ਦੱਸਿਆ ਕਿ ਦੁਸ਼ਯਤ ਨੇ ਇਹ ਪੈਸੇ ਉਸ ਤੋਂ ਡੇਢ ਸਾਲ ਪਹਿਲਾਂ ਲਏ ਸਨ। ਪਰ ਜਦੋਂ ਵਿਆਹ ਦਾ ਸਮਾਂ ਆਇਆ ਤਾਂ ਉਹ ਪਿੱਛੇ ਹਟ ਗਿਆ।
ਪੀੜਤ ਲੜਕੀ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਜਲੰਧਰ ਦੇ ਭਾਰਗਵ ਕੈਂਪ ਥਾਣੇ ਵਿੱਚ ਆ ਰਹੀ ਸੀ। ਪਰ ਉਸ ਦੀ ਗੱਲ ਨਹੀਂ ਸੁਣੀ ਗਈ, ਜਦੋਂ ਮੰਗਲਵਾਰ ਰਾਤ ਲੜਕੀ ਨੇ ਹੰਗਾਮਾ ਕੀਤਾ ਤਾਂ ਪੁਲਸ ਉਸ ਦੀ ਸ਼ਿਕਾਇਤ ਲੈਣ ਲਈ ਤਿਆਰ ਹੋ ਗਈ। ਪੁਲਸ ਨੇ ਵੀ ਕੇਸ ਦਰਜ ਕਰਨ ਦਾ ਭਰੋਸਾ ਦਿੱਤਾ ਹੈ।
ਲੜਕੀ ਨੇ ਦੱਸਿਆ ਕਿ ਜਦੋਂ ਵੀ ਉਹ ਦੁਸ਼ਯੰਤ ਨੂੰ ਵਿਆਹ ਦੀ ਗੱਲ ਕਰਨ ਲਈ ਕਹਿੰਦੀ ਸੀ ਤਾਂ ਨੌਜਵਾਨ ਦਾ ਪਿਤਾ ਬੀਮਾਰ ਹੋਣ ਦਾ ਬਹਾਨਾ ਬਣਾ ਲੈਂਦਾ ਸੀ। ਪੀੜਤਾ ਨੇ ਦੱਸਿਆ ਕਿ ਉਹ ਉਸ ਦੇ ਪਰਿਵਾਰ ਨੂੰ ਵੀ ਜਾਣਦੀ ਸੀ ਅਤੇ ਉਨ੍ਹਾਂ ਨਾਲ ਬਾਹਰ ਗਈ ਹੋਈ ਸੀ। ਪਰ ਹੁਣ ਉਕਤ ਨੌਜਵਾਨ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਪੀੜਤ ਲੜਕੀ ਨੇ ਦੱਸਿਆ ਕਿ ਦੋਨਾਂ ਦੀ ਮੁਲਾਕਾਤ ਕੁਝ ਦਿਨ ਪਹਿਲਾਂ ਇੱਕ ਨਿੱਜੀ ਹੋਟਲ ਵਿੱਚ ਹੋਈ ਸੀ। ਇਸ ਦੌਰਾਨ ਦੁਸ਼ਯੰਤ ਨੇ ਉਸ ਦੀ ਕੁੱਟਮਾਰ ਕੀਤੀ। ਕਿਉਂਕਿ ਉਸ ਨੂੰ ਪਤਾ ਲੱਗਾ ਸੀ ਕਿ ਉਸ ਦਾ ਕਈ ਹੋਰ ਕੁੜੀਆਂ ਨਾਲ ਅਫੇਅਰ ਸੀ। ਪੀੜਤਾ ਨੇ ਦੱਸਿਆ ਕਿ ਨੌਜਵਾਨ ਨੇ ਉਸ ਦੀਆਂ ਅਸ਼ਲੀਲ ਵੀਡੀਓਜ਼ ਬਣਾਈਆਂ ਸਨ। ਹੁਣ ਪੀੜਤ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।