ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ


ਚੰਡੀਗੜ੍ਹ, 28 ਮਾਰਚ, ਨਿਰਮਲ : ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਦੱਸਦੇ ਚਲੀਏ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੁਹਾਲੀ ਸਥਿਤ ਨਿੱਜੀ ਹਸਪਤਾਲ ਵਿਚ ਹੋਇਆ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ। ਉਨ੍ਹਾਂ ਨੇ ਲਿਖਿਆ ਜੱਚਾ-ਬੱਚਾ ਤੰਦਰੁਸਤ।

ਸੀਐਮ ਦੇ ਪਰਵਾਰਕ ਮੈਂਬਰ ਵੀ ਹਸਪਤਾਲ ਵਿਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵਲੋਂ ਸਾਰੇ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਡਾ. ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਸੂਚਨਾ ਵੀ ਸੀਐਮ ਭਗਵੰਤ ਮਾਨ ਨੇ ਖੁਦ ਆਮ ਲੋਕਾਂ ਨਾਲ ਸ਼ੇਅਰ ਕੀਤੀ ਸੀ। ਲੁਧਿਆਣਾ ਵਿਚ 26 ਜਨਵਰੀ ਦੇ ਸਮਾਗਮ ਵਿਚ ਸੀਐਮ ਸ਼ਾਮਲ ਹੋਣ ਗਏ ਸੀ। ਇਸ ਦੌਰਾਨ ਉਹ ਮੰਚ ’ਤੇ ਦੱਸ ਰਹੇ ਸੀ ਕਿ ਧੀਆਂ ਨੂੰ ਕੁੱਖ ਵਿਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਘਰ ਵੀ ਮਾਰਚ ਵਿਚ ਖੁਸ਼ੀ ਆਉਣ ਵਾਲੀ ਹੈ। ਉਨ੍ਹਾਂ ਦੀ ਪਤਨੀ ਗਰਭਵਤੀ ਹੈ। ਨਾਲ ਹੀ ਮਾਰਚ ਮਹੀਨੇ ਵਿਚ ਉਹ ਬੱਚੇ ਨੂੰ ਜਨਮ ਦੇਵੇਗੀ।

ਇਹ ਵੀ ਦੱਸਦੇ ਚਲੀਏ ਕਿ ਸੀਐਮ ਭਗਵੰਤ ਮਾਨ ਤੀਜੀ ਵਾਰੀ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ੳਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਹਨ। ਇਨ੍ਹਾਂ ਵਿਚ ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ ਸ਼ਾਮਲ ਹੈ। ਜਦ ਭਗਵੰਤ ਮਾਨ ਪੰਜਾਬ ਦੇ ਸੀਐਮ ਬਣੇ ਸੀ ਤਾਂ ਉਸ ਸਮੇਂ ਸਮਾਗਮ ਵਿਚ ਵਿਚ ਦੋਵੇਂ ਸ਼ਾਮਲ ਹੋਏ ਸੀ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ’ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਅਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

ਦੱਸ ਦੇਈਏ ਕਿ ਲੁਧਿਆਣਾ ਵਿੱਚ ਬਿੱਟੂ ਦੇ ਨਾਲ-ਨਾਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਕੌਂਸਲਰਾਂ ਦੀ ਕਾਫੀ ਲੰਬੀ ਲਾਈਨ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਸਾਬਕਾ ਵਿਧਾਇਕ ਤੱਕ ਬਿੱਟੂ ਦੇ ਲੁਧਿਆਣਾ ਆਉਣ ਦੀ ਉਡੀਕ ਕਰ ਰਹੇ ਹਨ।

ਬੀਤੇ ਦਿਨ ਸ਼ਹਿਰ ਵਿੱਚ ਜ਼ਿਲ੍ਹਾ ਕਾਂਗਰਸ ਦੀ ਇੱਕ ਗੁਪਤ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਸਾਬਕਾ ਕੌਂਸਲਰ ਹਾਜ਼ਰ ਸਨ। ਰਾਜਾ ਵੜਿੰਗ ਪਾਰਟੀ ਨੂੰ ਸੰਭਾਲਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਵੀ ਲੋਕ ਸਭਾ ਟਿਕਟ ਲਈ ਪਾਰਟੀ ਕੋਲ ਦਾਅਵਾ ਪੇਸ਼ ਕੀਤਾ ਹੈ। ਜੇਕਰ ਹਾਈਕਮਾਂਡ ਨੇ ਤਲਵਾੜ ਦੇ ਨਾਂ ’ਤੇ ਗੌਰ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਜ਼ਿਲਾ ਪ੍ਰਧਾਨ ਵੀ ਕਿਸੇ ਹੋਰ ਪਾਰਟੀ ’ਚ ਨਜ਼ਰ ਆ ਸਕਦੇ ਹਨ। ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਤਲਵਾੜ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਸੀ। ਪਰ ਹੁਣ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਾਰੇ ਸਿਆਸੀ ਸਮੀਕਰਨ ਬਦਲ ਗਏ ਹਨ।

Related post

‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ ਸਰਕਾਰ’’

‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ…

Highlights : ‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ ਸਰਕਾਰ’’ਖਟਕੜ ਕਲਾਂ ’ਚ ਸੀਐਮ ਮਾਨ ਦਾ ਕੇਂਦਰ ’ਤੇ ਤਿੱਖਾ ਨਿਸ਼ਾਨਾਕੇਜਰੀਵਾਲ…
ਐਸਜੀਪੀਸੀ ਵੱਲੋਂ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਪੇਸ਼

ਐਸਜੀਪੀਸੀ ਵੱਲੋਂ 12 ਅਰਬ 60 ਕਰੋੜ ਤੋਂ ਵੱਧ ਦਾ…

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਤੀ ਸਾਲ 2024-25 ਦਾ ਸਾਲਾਨਾ ਬਜਟ ਤੇਜ਼ਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ…
ਕੁੰਵਰ ਪ੍ਰਤਾਪ ਨੇ ਅਪਣੀ ਹੀ ਪਾਰਟੀ ਨੂੰ ਦਿੱਤੀ ਨਸੀਹਤ

ਕੁੰਵਰ ਪ੍ਰਤਾਪ ਨੇ ਅਪਣੀ ਹੀ ਪਾਰਟੀ ਨੂੰ ਦਿੱਤੀ ਨਸੀਹਤ

ਅੰਮ੍ਰਿਤਸਰ, 28 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਕੁੰਵਰ ਪ੍ਰਤਾਪ ਨੇ ਅਪਣੀ ਹੀ ਪਾਰਟੀ ਨੂੰ ਨਸੀਹਤ ਦਿੱਤੀ ਹੈ।…