ਸਿੱਖਸ ਆਫ਼ ਅਮਰੀਕਾ ਦੇ ਵਫਦ ਨੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ
ਵਾਸ਼ਿੰਗਟਨ, 4 ਮਾਰਚ (ਰਾਜ ਗੋਗਨਾ )-ਨਿਰਮਲ- ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਸਮਾਜ ਸੇਵੀ ਅਮਰੀਕਾ ਦੀ ਨਾਮਵਰ ਸੰਸਥਾ ਸਿੱਖਸ ਆਫ ਅਮੈਰਿਕਾ ਦੇ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਭਾਰਤ ਪੁੱਜੇ ਇਕ ਉੱਚ ਪੱਧਰੀ ਵਫ਼ਦ ਨੇ ਚੇਅਰਮੈਨ ਸ: ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਭਾਰਤੀ ਵਿਦੇਸ਼ ਮੰਤਰੀ ਸ਼੍ਰੀ ਐੱਸ. ਜੈਸ਼ੰਕਰ ਨਾਲ ਇਕ ਅਹਿਮ ਮੁਲਾਕਾਤ ਕੀਤੀ। […]
By : Editor Editor
ਵਾਸ਼ਿੰਗਟਨ, 4 ਮਾਰਚ (ਰਾਜ ਗੋਗਨਾ )-ਨਿਰਮਲ- ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਸਮਾਜ ਸੇਵੀ ਅਮਰੀਕਾ ਦੀ ਨਾਮਵਰ ਸੰਸਥਾ ਸਿੱਖਸ ਆਫ ਅਮੈਰਿਕਾ ਦੇ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਭਾਰਤ ਪੁੱਜੇ ਇਕ ਉੱਚ ਪੱਧਰੀ ਵਫ਼ਦ ਨੇ ਚੇਅਰਮੈਨ ਸ: ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਭਾਰਤੀ ਵਿਦੇਸ਼ ਮੰਤਰੀ ਸ਼੍ਰੀ ਐੱਸ. ਜੈਸ਼ੰਕਰ ਨਾਲ ਇਕ ਅਹਿਮ ਮੁਲਾਕਾਤ ਕੀਤੀ।
ਇਸ ਮੌਕੇ ਸਿੱਖ ਵਫ਼ਦ ਵਿੱਚ ਬਲਜਿੰਦਰ ਸਿੰਘ ਸ਼ੰਮੀ ਉਪ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਸੇਠੀ ਡਾਇਰੈਕਟਰ ਵੀ ਸ਼ਾਮਲ ਸਨ। ਵਫ਼ਦ ਨਾਲ ਗੱਲਬਾਤ ਕਰਦਿਆਂ ਸ਼੍ਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਜਿਹਨਾਂ ਨਾਲ ਦੇਸ਼ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਹਰ ਸਹਿਯੋਗ ਲਈ ਤਿਆਰ ਹੈ। ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਉਹਨਾਂ ਨੂੰ ਸਿੱਖਸ ਆਫ ਅਮੈਰਿਕਾ ਵਲੋਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ। ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਸਿੱਖਸ ਆਫ ਅਮੈਰਿਕਾ ਦੇ ਸਮਾਜ ਸੇਵੀ ਕਾਰਜਾਂ ਨੂੰ ਸਲਾਹਿਆ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ।
ਇਹ ਵੀ ਪੜ੍ਹੋ
ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।
ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।
ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।
ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।