ਬਠਿੰਡਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ
ਬਠਿੰਡਾ : ਸੁਪਰੀਮ ਕੋਰਟ ਦੀ ਸਖ਼ਤਾਈ ਮਗਰੋਂ ਪੰਜਾਬ ਵਿਚ ਪਰਾਲੀ ਸਾੜਨ ਵਾਲਿਆਂ ਵਿਰੁਧ ਪਰਚੇ ਦਰਜ ਕੀਤੇ ਜਾ ਰਹੇ ਹਨ। ਲੋਕਾਂ ਦੇ ਦਸਣ ਮੁਤਾਬਕ ਇਕ ਕਿਸਾਨ ਨੇ ਇਸ ਕਰਕੇ ਖ਼ੁਦਕੁਸ਼ੀ ਕਰ ਲਈ ਕਿਉਕਿ ਉਸ ਵਿਰੁਧ ਪਰਾਲੀ ਸਾੜਨ ਲਈ ਕੇਸ ਦਰਜ ਹੋਣਾ ਸੀ। ਅਸਲ ਵਿਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਦੇ ਬਠਿੰਡਾ 'ਚ ਇਕ ਕਿਸਾਨ ਨੇ […]
By : Editor (BS)
ਬਠਿੰਡਾ : ਸੁਪਰੀਮ ਕੋਰਟ ਦੀ ਸਖ਼ਤਾਈ ਮਗਰੋਂ ਪੰਜਾਬ ਵਿਚ ਪਰਾਲੀ ਸਾੜਨ ਵਾਲਿਆਂ ਵਿਰੁਧ ਪਰਚੇ ਦਰਜ ਕੀਤੇ ਜਾ ਰਹੇ ਹਨ। ਲੋਕਾਂ ਦੇ ਦਸਣ ਮੁਤਾਬਕ ਇਕ ਕਿਸਾਨ ਨੇ ਇਸ ਕਰਕੇ ਖ਼ੁਦਕੁਸ਼ੀ ਕਰ ਲਈ ਕਿਉਕਿ ਉਸ ਵਿਰੁਧ ਪਰਾਲੀ ਸਾੜਨ ਲਈ ਕੇਸ ਦਰਜ ਹੋਣਾ ਸੀ। ਅਸਲ ਵਿਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਦੇ ਬਠਿੰਡਾ 'ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ। 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ 'ਚ ਮਾਂ, ਪਤਨੀ ਅਤੇ ਬੇਟੀ ਬੇਵੱਸ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਕੋਲ 6 ਏਕੜ ਜ਼ਮੀਨ ਸੀ। ਜਿਸ 'ਤੇ ਉਹ ਖੇਤੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਝੋਨੇ ਦੀ ਕਟਾਈ ਤੋਂ ਬਾਅਦ, ਉਸਨੇ ਪਰਾਲੀ ਨੂੰ ਹਟਾਉਣ ਲਈ ਅੱਗ ਦਾ ਸਹਾਰਾ ਲਿਆ। ਜਦੋਂ ਗੁਰਦੀਪ ਆਪਣੇ ਖੇਤਾਂ ਨੂੰ ਅੱਗ ਲਗਾ ਰਿਹਾ ਸੀ ਤਾਂ ਪੁਲਿਸ ਨੇ ਛਾਪਾ ਮਾਰਿਆ। ਉਸ ਸਮੇਂ ਗੁਰਦੀਪ ਭੱਜ ਗਿਆ ਪਰ ਬਾਅਦ ਵਿੱਚ ਉਸ ਨੇ ਖੁਦਕੁਸ਼ੀ ਕਰ ਲਈ।
ਪੰਜਾਬ ਪੁਲਿਸ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕ ਰਹੀ ਹੈ। ਬਾਕੀਆਂ ਵਾਂਗ ਗੁਰਦੀਪ ਖ਼ਿਲਾਫ਼ ਵੀ ਐਫਆਈਆਰ ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਐਫਆਈਆਰ ਦਾ ਡਰ ਗੁਰਦੀਪ ਨੂੰ ਪ੍ਰੇਸ਼ਾਨ ਕਰਨ ਲੱਗਾ ਅਤੇ ਉਸ ਨੇ ਖੁਦਕੁਸ਼ੀ ਦਾ ਕਦਮ ਚੁੱਕ ਲਿਆ।