Begin typing your search above and press return to search.

ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੇ ਦੋ ਹੋਰ ਸਾਥੀਆਂ […]

ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ
X

Editor (BS)By : Editor (BS)

  |  20 Jan 2024 8:29 AM IST

  • whatsapp
  • Telegram

ਫਤਿਹਗੜ੍ਹ ਸਾਹਿਬ : ਪੰਜਾਬ ਦੇ ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਭਰਾ-ਭੈਣ ਕੁੱਤਿਆਂ ਤੋਂ ਬਚਦੇ-ਬਚਦੇ ਰੇਲ ਦੀ ਲਪੇਟ ਵਿਚ ਆਏ, ਮੌਤ

ਸ਼ੁੱਕਰਵਾਰ ਨੂੰ ਲੋਹਾਨਗਰੀ ਮੰਡੀ ਗੋਬਿੰਦਗੜ੍ਹ 'ਚ ਇੰਡਸਟਰੀ ਤੋਂ 25 ਲੱਖ ਰੁਪਏ ਦੀ ਲੁੱਟ ਹੋ ਗਈ। ਘਟਨਾ ਤੋਂ ਬਾਅਦ ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ। ਇਸ ਦੌਰਾਨ ਐਸਪੀ (ਆਈ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਤਿੰਨ ਲੁਟੇਰੇ ਫੜੇ ਗਏ। ਮੁੱਢਲੀ ਪੁੱਛਗਿੱਛ ਦੌਰਾਨ ਲੁਟੇਰਿਆਂ ਨੇ ਮੰਨਿਆ ਕਿ ਲੁੱਟੀ ਗਈ ਰਕਮ ਬੱਸੀ ਪਠਾਣਾਂ ਵਿੱਚ ਇੱਕ ਬੋਲੈਰੋ ਗੱਡੀ ਵਿੱਚ ਰੱਖੀ ਹੋਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸੰਸਦ ਮੈਂਬਰ ਬਿੱਟੂ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ

ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।

ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।

Next Story
ਤਾਜ਼ਾ ਖਬਰਾਂ
Share it