ਅਮਰੀਕਾ ਵਿਚ ਸਿੱਖਾਂ ਦੇ ਇਕੱਠ ਦੌਰਾਨ ਹੋਇਆ ਝਗੜਾ
ਸੈਨ ਫਰਾਂਸਿਸਕੋ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਸੈਨ ਫਰਾਂਸਿਸਕੋ ਵਿਖੇ ਸਿੱਖਾਂ ਦੇ ਇਕੱਠ ਦੌਰਾਨ ਲੜਾਈ ਦੀ ਇਕ ਵੀਡੀਓ ਸਾਹਮਣੇ ਆਈ ਹੈ ਅਤੇ ਭਾਰਤੀ ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਪਿਛਲੇ ਦਿਨੀਂ ਸੈਨ ਫਰਾਂਸਿਸਕੋ ਵਿਖੇ ਖਾਲਿਸਤਾਨ ਬਾਰੇ ਰੈਫਰੰਡਮ ਦੌਰਾਨ ਦੋ ਧੜੇ ਆਪਸ ਵਿਚ ਭਿੜ ਗਏ ਜਿਨ੍ਹਾਂ ਵਿਚੋਂ ਇਕ ਧੜੇ ਦੀ ਅਗਵਾਈ ਮੇਜਰ ਸਿੰਘ ਨਿੱਜਰ ਕਰ […]
By : Editor Editor
ਸੈਨ ਫਰਾਂਸਿਸਕੋ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਸੈਨ ਫਰਾਂਸਿਸਕੋ ਵਿਖੇ ਸਿੱਖਾਂ ਦੇ ਇਕੱਠ ਦੌਰਾਨ ਲੜਾਈ ਦੀ ਇਕ ਵੀਡੀਓ ਸਾਹਮਣੇ ਆਈ ਹੈ ਅਤੇ ਭਾਰਤੀ ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਪਿਛਲੇ ਦਿਨੀਂ ਸੈਨ ਫਰਾਂਸਿਸਕੋ ਵਿਖੇ ਖਾਲਿਸਤਾਨ ਬਾਰੇ ਰੈਫਰੰਡਮ ਦੌਰਾਨ ਦੋ ਧੜੇ ਆਪਸ ਵਿਚ ਭਿੜ ਗਏ ਜਿਨ੍ਹਾਂ ਵਿਚੋਂ ਇਕ ਧੜੇ ਦੀ ਅਗਵਾਈ ਮੇਜਰ ਸਿੰਘ ਨਿੱਜਰ ਕਰ ਰਿਹਾ ਸੀ ਜਦਕਿ ਦੂਜਾ ਧੜਾ ਸਰਬਜੀਤ ਸਿੰਘ ਸਾਬੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੈਨ ਫਰਾਂਸਿਸਕੋ ਵਿਖੇ ਵਾਪਰੀ ਘਟਨਾ
ਵੀਓ ਨਿਊਜ਼ ਦੇ ਪੱਤਰਕਾਰ ਸਿਧਾਂਤ ਸਿੱਬਲ ਵੱਲੋਂ ਇਹ ਵੀਡੀਓ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ ਜਿਸ ਵਿਚ ਵੱਡੇ ਪੱਧਰ ’ਤੇ ਹੁੰਦਾ ਝਗੜਾ ਦੇਖਿਆ ਜਾ ਸਕਦਾ ਹੈ ਜਦਕਿ ਕੁਝ ਲੋਕ ਨੌਜਵਾਨਾਂ ਨੂੰ ਸਮਝਾਉਣ ਦਾ ਯਤਨ ਵੀ ਕਰਦੇ ਹਨ। ਭਾਰਤੀ ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਗੁਰਪਤਵੰਤ ਪੰਨੂ ਵੱਲੋਂ ਮੇਜਰ ਸਿੰਘ ਨਿੱਜਰ ਧੜੇ ਨੂੰ ਖੁੱਡੇ ਲਾਈਨ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਕੈਨੇਡਾ ਵਿਚ ਹਰਦੀਪ ਸਿੰਘ ਨਿੱਜਰ ਦੇ ਦੋਸਤ ਸਿਮਰਨਜੀਤ ਸਿੰਘ ਅਤੇ ਉਸ ਦੇ ਪਰਵਾਰ ’ਤੇ ਗੋਲੀਆਂ ਦਾ ਮੀਂਹ ਵਰ੍ਹਾਇਆ ਗਿਆ। ਗੋਲੀਬਾਰੀ ਦੌਰਾਨ ਸਿਮਰਨਜੀਤ ਸਿੰਘ ਦਾ ਛੇ ਸਾਲਾ ਬੱਚਾ ਵਾਲ ਵਾਲ ਬਚ ਗਿਆ।
ਕੇਜਰੀਵਾਲ ਦੇ ਨਾਲ ਆਤਿਸ਼ੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
ਨਵੀਂ ਦਿੱਲੀ : ਦਿੱਲੀ Police ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਮੌਜੂਦਾ ਮੰਤਰੀ ਅਤੇ ਸੱਤਾਧਾਰੀ ‘ਆਪ’ ਨੇਤਾ ਆਤਿਸ਼ੀ ਦੇ ਘਰ ਪਹੁੰਚੀ। ਕ੍ਰਾਈਮ ਬ੍ਰਾਂਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਆਤਿਸ਼ੀ ਦੇ ਘਰ ਗਈ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ 2.0’ ਰਾਹੀਂ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।