Begin typing your search above and press return to search.

ਜਲੰਧਰ ਦੇ ਹਸਪਤਾਲ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ

ਜਲੰਧਰ, 30 ਅਪੈ੍ਰਲ, ਨਿਰਮਲ : ਖਪਤਕਾਰ ਅਦਾਲਤ ਨੇ ਜਲੰਧਰ ਦੀ ਸਭ ਤੋਂ ਵੱਡੀ ਪੀਮਸ ਮੈਡੀਕਲ ਐਂਡ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਦੇ ਡਾਕਟਰ ਨੂੰ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਰੀਜ਼ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕਰ ਦਿੱਤਾ ਹੈ ਕਿ ਡਾਕਟਰ ਮਰੀਜ਼ ਦੀ ਕਮਰ ਟਰਾਂਸਪਲਾਂਟ ਕਰਵਾਉਣ ’ਚ ਲਾਪਰਵਾਹੀ ਕਰ ਰਹੇ ਸਨ। ਜਿਸ ਕਾਰਨ ਮਹਿਲਾ ਮਰੀਜ਼ […]

ਜਲੰਧਰ ਦੇ ਹਸਪਤਾਲ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ
X

Editor EditorBy : Editor Editor

  |  30 April 2024 10:44 AM IST

  • whatsapp
  • Telegram


ਜਲੰਧਰ, 30 ਅਪੈ੍ਰਲ, ਨਿਰਮਲ : ਖਪਤਕਾਰ ਅਦਾਲਤ ਨੇ ਜਲੰਧਰ ਦੀ ਸਭ ਤੋਂ ਵੱਡੀ ਪੀਮਸ ਮੈਡੀਕਲ ਐਂਡ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਦੇ ਡਾਕਟਰ ਨੂੰ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਰੀਜ਼ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕਰ ਦਿੱਤਾ ਹੈ ਕਿ ਡਾਕਟਰ ਮਰੀਜ਼ ਦੀ ਕਮਰ ਟਰਾਂਸਪਲਾਂਟ ਕਰਵਾਉਣ ’ਚ ਲਾਪਰਵਾਹੀ ਕਰ ਰਹੇ ਸਨ। ਜਿਸ ਕਾਰਨ ਮਹਿਲਾ ਮਰੀਜ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅਦਾਲਤ ਨੇ ਇਲਾਜ ਤੇ ਖਰਚ ਕੀਤੇ ਪੈਸਿਆਂ ਦੇ ਨਾਲ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਦੱਸ ਦਈਏ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਪੀਮਸ ਮੈਡੀਕਲ ਐਂਡ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਜਲੰਧਰ ਵਿਖੇ 32 ਸਾਲਾ ਔਰਤ ਵੱਲੋਂ ਕਮਰ ਦੀ ਸਰਜਰੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਔਰਤ ਨੇ ਹਸਪਤਾਲ ਤੋਂ ਕੁੱਲ ਹਿਪ ਟ੍ਰਾਂਸਪਲਾਂਟ ਸਰਜਰੀ ਕਰਵਾਈ ਸੀ। ਪੀੜਤਾ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕੀਤਾ ਕਿ ਪੀੜਤਾ ਦੇ ਪੈਰ ਦੇ ਇੱਕ ਅੰਗੂਠੇ ’ਚ ਨਸ ਦੱਬ ਜਾਣ ਕਾਰਣ ਕਾਰਨ ਕੰਮ ਕਰਨਾ ਬੰਦ ਕਰ ਦਿੱਤਾ ਹੈ। ਜਿਸ ਕਾਰਨ ਉਸ ਨੂੰ ਕਾਫੀ ਪ੍ਰੇਸ਼ਾਨੀ ਹੋਈ।

ਦੱਸਣਯੋਗ ਹੈ ਕਿ ਅਪ੍ਰੇਸ਼ਨ ਗਲਤ ਹੋਣ ਤੋਂ ਬਾਅਦ ਜਦੋਂ ਔਰਤ ਨੂੰ ਆਰਾਮ ਨਾ ਮਿਲਿਆ ਤਾਂ ਉਹ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਗਈ। ਜਿੱਥੇ ਡਾਕਟਰਾਂ ਨੇ ਔਰਤ ਦੇ ਇਲਾਜ ਵਿਚ ਲਾਪਰਵਾਹੀ ਦੱਸੀ ਹੈ। ਹੈਡ ਠੀਕ ਨੈਪ ਦਾ ਫਿੱਟ ਨਹੀਂ ਕੀਤਾ ਗਿਆ ਤੇ ਨਾ ਹੀ ਕਮਰ ਸਹੀ ਜਗ੍ਹਾ ਤੇ ਫਿੱਟ ਕੀਤੀ ਗਈ ਹੈ।

ਜਿਸ ਕਾਰਨ ਔਰਤ ਨੂੰ ਕਈ ਦਿਨਾਂ ਤੱਕ ਮਾਨਸਿਕ ਅਤੇ ਸਰੀਰਕ ਤਕਲੀਫ ਝੱਲਣੀ ਪਈ। ਜਿਸ ਤੋਂ ਬਾਅਦ ਪੀੜਤ ਔਰਤ ਨੇ ਖਪਤਕਾਰ ਅਦਾਲਤ ਵਿਚ ਮਾਮਲੇ ਦੀ ਸ਼ਿਕਾਇਤ ਕੀਤੀ। ਸਬੂਤਾਂ ਨੂੰ ਦੇਖਦੇ ਹੋਏ ਅਦਾਲਤ ਨੇ ਉਕਤ ਸੰਸਥਾ ਤੇ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਇਸਤੋਂ ਇਲਾਵਾ ਸੰਸਥਾ ਨੇ ਅਦਾਲਤੀ ਹੁਕਮਾਂ ਨੂੰ ਪੰਜਾਬ ਰਾਜ ਖਪਤਕਾਰ ਕਮਿਸ਼ਨ ਵਿੱਚ ਚੁਣੌਤੀ ਦਿੱਤੀ ਸੀ। ਪਰ ਉਥੋਂ ਉਕਤ ਪਟੀਸ਼ਨ ਰੱਦ ਕਰ ਦਿੱਤੀ ਗਈ। ਜਸਟਿਸ ਦਇਆ ਚੌਧਰੀ ਅਤੇ ਸਿਮਰਜੀਤ ਕੌਰ ਨੇ ਖਪਤਕਾਰ ਅਦਾਲਤ ਜਲੰਧਰ ਦੇ ਮਿਤੀ 11 ਮਾਰਚ, 2020 ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਜੇਕਰ ਸਮੇਂ ਤੇ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਜੁਰਮਾਨੇ ਦੀ ਰਕਮ ਤੇ ਵਿਆਜ ਵੀ ਦੇਣਾ ਹੋਵੇਗਾ।

Next Story
ਤਾਜ਼ਾ ਖਬਰਾਂ
Share it