PGI ਹਸਪਤਾਲ ਦੇ OPD ਵਿਭਾਗ ਵਿੱਚ ਲੱਗੀ ਅੱਗ
ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਜੁਟੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਪੀਜੀਆਈ ਹਸਪਤਾਲ ਦੀ ਓਟੀ ਵਿੱਚ ਕਾਫੀ ਧੂੰਆਂ ਫੈਲਿਆ ਹੋਇਆ ਹੈ।ਲਖਨਊ: ਲਖਨਊ ਦੇ ਸੰਜੇ ਗਾਂਧੀ ਪੀਜੀਆਈ ਹਸਪਤਾਲ ਵਿੱਚ ਸੋਮਵਾਰ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਹਸਪਤਾਲ ਦੀ ਪੁਰਾਣੀ ਓਪੀਡੀ […]

By : Editor (BS)
ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਜੁਟੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਪੀਜੀਆਈ ਹਸਪਤਾਲ ਦੀ ਓਟੀ ਵਿੱਚ ਕਾਫੀ ਧੂੰਆਂ ਫੈਲਿਆ ਹੋਇਆ ਹੈ।
ਲਖਨਊ: ਲਖਨਊ ਦੇ ਸੰਜੇ ਗਾਂਧੀ ਪੀਜੀਆਈ ਹਸਪਤਾਲ ਵਿੱਚ ਸੋਮਵਾਰ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਹਸਪਤਾਲ ਦੀ ਪੁਰਾਣੀ ਓਪੀਡੀ ਇਮਾਰਤ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਵੈਂਟੀਲੇਟਰ ਫਟ ਗਿਆ, ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਅੱਗ ਲੱਗਦੇ ਹੀ ਮੌਕੇ 'ਤੇ ਭਗਦੜ ਮੱਚ ਗਈ। ਹੁਣ ਤੱਕ ਦੋ ਵਿਅਕਤੀਆਂ ਦੇ ਗੰਭੀਰ ਰੂਪ 'ਚ ਝੁਲਸਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਅੱਧੀ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਮੌਜੂਦ ਹਨ।


