ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਵਾ ਕੇ ਵਿਦੇਸ਼ ਭੇਜਣ ਵਾਲਾ ਗਿਰੋਹ ਫੜਿਆ
ਜਲੰਧਰ, 20 ਸਤੰਬਰ, ਹ.ਬ. : ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਵਾ ਕੇ ਵਿਦੇਸ਼ ਭੇਜਣ ਵਾਲਾ ਗਿਰੋਹ ਫੜਿਆ ਹੈ। ਕਮਿਸ਼ਨਰੇਟ ਪੁਲਿਸ, ਜਲੰਧਰ ਨੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਸਥਾਨਕ ਹੋਟਲਾਂ ਤੋਂ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਵਿਦੇਸ਼ ਭੇਜਣ ਦਾ ਧੰਦਾ ਕਰ ਰਿਹਾ ਸੀ ਅਤੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ […]
By : Hamdard Tv Admin
ਜਲੰਧਰ, 20 ਸਤੰਬਰ, ਹ.ਬ. : ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਵਾ ਕੇ ਵਿਦੇਸ਼ ਭੇਜਣ ਵਾਲਾ ਗਿਰੋਹ ਫੜਿਆ ਹੈ। ਕਮਿਸ਼ਨਰੇਟ ਪੁਲਿਸ, ਜਲੰਧਰ ਨੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਸਥਾਨਕ ਹੋਟਲਾਂ ਤੋਂ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਵਿਦੇਸ਼ ਭੇਜਣ ਦਾ ਧੰਦਾ ਕਰ ਰਿਹਾ ਸੀ ਅਤੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਏ.ਡੀ.ਸੀ.ਪੀ.-2 ਅਦਿੱਤਿਆ ਨੇ ਦੱਸਿਆ ਕਿ ਪੁਲਿਸ ਥਾਣਾ ਬਾਰਾਂਦਰੀ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਲੁਟੇਰੇ ਟ੍ਰੈਵਲ ਏਜੰਟ ਹੋਟਲ ਐਮ-1 ਵਿੱਚ ਬੈਠੇ ਹਨ ਅਤੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰ ਰਹੇ ਹਨ।
ਜਿਸ ’ਤੇ ਪੁਲਸ ਨੇ ਧਾਰਾ 420 ਤਹਿਤ ਕੇਸ ਦਰਜ ਕਰਕੇ ਹੋਟਲ ’ਤੇ ਛਾਪਾ ਮਾਰ ਕੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 38 ਲੱਖ 86 ਹਜ਼ਾਰ 400 ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਦੀ ਪਛਾਣ ਵਿਸ਼ਾਲ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਜਹੂਰਾ ਟਾਂਡਾ ਅਤੇ ਕਰਨਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰੇਰੂ ਚੌਕ ਬਾਬਾ ਦੀਪ ਸਿੰਘ ਨਗਰ ਜਲੰਧਰ ਵਜੋਂ ਹੋਈ ਹੈ।
ਮੁਲਜ਼ਮ ਲੋਕਾਂ ਨੂੰ ਗੁੰਮਰਾਹ ਕਰਕੇ ਸਪੇਨ, ਕਜ਼ਾਕਿਸਤਾਨ ਅਤੇ ਮਾਸਕੋ ਰਾਹੀਂ ਯੂਰਪੀ ਦੇਸ਼ਾਂ ਅਤੇ ਅਮਰੀਕਾ ਭੇਜਣ ਲਈ ਲੱਖਾਂ ਰੁਪਏ ਲੈ ਕੇ ਵਿਦੇਸ਼ ਭੇਜਣ ਦੇ ਸੁਪਨੇ ਦਿਖਾ ਕੇ ਠੱਗੀ ਮਾਰਦੇ ਸਨ। ਏਡੀਸੀਪੀ ਅਦਿੱਤਿਆ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪਤਾ ਲੱਗੇਗਾ ਕਿ ਇਸ ਰੈਕੇਟ ਵਿੱਚ ਉਨ੍ਹਾਂ ਸਮੇਤ ਕਿੰਨੇ ਲੋਕ ਸ਼ਾਮਲ ਹਨ, ਕਿੰਨੇ ਲੋਕਾਂ ਨਾਲ ਠੱਗੀ ਮਾਰੀ ਗਈ ਹੈ ਅਤੇ ਕਿੰਨੇ ਲੋਕ ਸ਼ਹਿਰ ਵਿੱਚ ਫਰਜ਼ੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋ ਰਹੇ ਹਨ।