ਬਾਜ਼ਾਰ ਦੀ ਚੰਗੀ ਸ਼ੁਰੂਆਤ, ਸੈਂਸੈਕਸ 550 ਅੰਕ ਚੜ੍ਹਿਆ
ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਸੋਮਵਾਰ ਨੂੰ ਵਾਧੇ ਨਾਲ ਖੁੱਲ੍ਹਿਆ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 268 ਅੰਕਾਂ ਦੇ ਵਾਧੇ ਨਾਲ 70,968.10 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 0.64 ਫੀਸਦੀ ਜਾਂ 452 ਅੰਕਾਂ ਦੇ ਵਾਧੇ ਨਾਲ 71,184 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਸੂਚਕ ਅੰਕ ਨਿਫਟੀ ਵੀ 0.52 ਫੀਸਦੀ ਜਾਂ 110 […]
By : Editor (BS)
ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਸੋਮਵਾਰ ਨੂੰ ਵਾਧੇ ਨਾਲ ਖੁੱਲ੍ਹਿਆ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 268 ਅੰਕਾਂ ਦੇ ਵਾਧੇ ਨਾਲ 70,968.10 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 0.64 ਫੀਸਦੀ ਜਾਂ 452 ਅੰਕਾਂ ਦੇ ਵਾਧੇ ਨਾਲ 71,184 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਸੂਚਕ ਅੰਕ ਨਿਫਟੀ ਵੀ 0.52 ਫੀਸਦੀ ਜਾਂ 110 ਅੰਕਾਂ ਦੇ ਵਾਧੇ ਨਾਲ 21,463 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਨਿਫਟੀ ਬੈਂਕ 364 ਅੰਕਾਂ ਦੇ ਵਾਧੇ ਨਾਲ 45,230 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਕੁੜੀ ਨੇ ਬੁਆਏਫ੍ਰੈਂਡ ਨੂੰ ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ ਫਸਾਇਆ
ਇਹ ਵੀ ਪੜ੍ਹੋ : ਨਿਤੀਸ਼ ਕੁਮਾਰ ਨੂੰ ਜਨਤਾ ਸਿਖਾਏਗੀ ਸਬਕ : ਸ਼ਰਦ ਪਵਾਰ
ਇਨ੍ਹਾਂ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲਿਆ
ਸ਼ੁਰੂਆਤੀ ਕਾਰੋਬਾਰ 'ਚ ਨਿਫਟੀ ਪੈਕ ਦੇ 50 ਸ਼ੇਅਰਾਂ 'ਚੋਂ 37 ਸ਼ੇਅਰ ਹਰੇ ਨਿਸ਼ਾਨ 'ਤੇ ਅਤੇ 13 ਸ਼ੇਅਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੇ ਦੇਖੇ ਗਏ। ਨਿਫਟੀ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਉਛਾਲ ਓ.ਐੱਨ.ਜੀ.ਸੀ., ਅਡਾਨੀ ਇੰਟਰਪ੍ਰਾਈਜਿਜ਼, ਐੱਸਬੀਆਈ ਲਾਈਫ, ਐੱਚ.ਡੀ.ਐੱਫ.ਸੀ. ਬੈਂਕ ਅਤੇ ਸਨ ਫਾਰਮਾ 'ਚ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਸਭ ਤੋਂ ਜ਼ਿਆਦਾ ਗਿਰਾਵਟ ਸਿਪਲਾ, ਡਾ. ਰੈੱਡੀ, ਬਜਾਜ-ਆਟੋ, ਬੀਪੀਸੀਐਲ ਅਤੇ ਆਈਟੀਸੀ ਦੇ ਸ਼ੇਅਰਾਂ 'ਚ ਦੇਖਣ ਨੂੰ ਮਿਲੀ।
ਅਮਰੀਕਾ : ਪਤਨੀ ਦੀ ਹੱਤਿਆ ਦੇ 30 ਸਾਲ ਬਾਅਦ ਪਤੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) : 30 ਸਾਲ ਤੋਂ ਵਧ ਸਮਾਂ ਪਹਿਲਾਂ ਪਤਨੀ ਦੀ ਹੱਤਿਆ ਤੋਂ ਬਾਅਦ ਲਾਪਤਾ ਹੋਏ ਉਸ ਦੇ ਪਤੀ ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਗ੍ਰਿ੍ਰਫਤਾਰ ਕਰ ਲੈਣ ਉਪਰੰਤ ਉਸ ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਜੋਸ ਲਾਜ਼ਾਰੋ ਕਰੂਜ਼ ਨੂੰ 2022 ਵਿਚ ਕੋਸਟਾ ਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਸ ਨੂੰ ਫੇਅਰਫੈਕਸ ਕਾਊਂਟੀ, ਵਿਰਜੀਨੀਆ ਵਿਚ ਲਿਆਂਦਾ ਗਿਆ ਹੈ ਜਿਥੇ ਉਸ ਨੂੰ 32 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।
ਫੇਅਰਫੈਕਸ ਕਾਊਂਟੀ ਦੇ ਡਿਪਟੀ ਚੀਫ ਐਲੀ ਕੋਰੀ ਅਨੁਸਾਰ 30 ਅਪ੍ਰੈਲ 1991 ਨੂੰ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੂੰ ਅਨਾ ਜੁਰਾਡੋ (24) ਮ੍ਰਿਤਕ ਹਾਲਤ ਵਿਚ ਮਿਲੀ ਸੀ ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਡੂੰਘਾ ਜ਼ਖਮ ਸੀ। ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਜੋ ਉਸ ਵੇਲੇ ਜੁਰਾਡੋ ਦਾ ਪਤੀ ਸੀ ਤੇ ਉਸ ਨਾਲ ਨਰਾਜ ਸੀ, ਨੂੰ ਪੁਲਿਸ ਨੇ ਕਥਿੱਤ ਹੱਤਿਆਰੇ ਵਜੋਂ ਨਾਮਜ਼ਦ ਕੀਤਾ ਸੀ। ਹੱਤਿਆ ਉਪਰੰਤ ਪਹਿਲਾਂ ਲਾਜ਼ਾਰੋ ਨੇ ਕੈਨੇਡਾ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਫਰਜ਼ੀ ਦਸਤਾਵੇਜਾਂ ਕਾਰਨ ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਰਡਰ ‘ਤੇ ਤਾਇਨਾਤ ਪੁਲਿਸ ਅਫਸਰਾਂ ਅਨੁਸਾਰ ਉਸ ਸਮੇ ਉਸ ਦੇ ਹੱਥ ਉਪਰ ਤਾਜਾ ਜਖਮ ਸੀ।
ਕੋਰੀ ਅਨੁਸਾਰ ਕੈਨਡਾ ਵਿਚ ਦਾਖਲ ਹੋਣ ਵਿੱਚ ਅਸਫਲ ਰਹਿਣ ਉਪਰੰਤ ਲਾਜ਼ਾਰੋ ਹੋਸਟਨ, ਟੈਕਸਾਸ ਚਲਾ ਗਿਆ ਜਿਥੋਂ ਉਹ ਕਿਸੇ ਤਸਕਰ ਦੀ ਮਦਦ ਨਾਲ ਅਮਰੀਕਾ ਤੋਂ ਬਾਹਰ ਐਲ ਸਲਵਾਡੋਰ ਚਲਾ ਗਿਆ। 29 ਜੁਲਾਈ 2022 ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੌਤ ਸਮੇ ਜੁਰਾਡੋ 3 ਬੱਚਿਆਂ ਦੀ ਮਾਂ ਸੀ ਜਿਨਾਂ ਵਿਚੋਂ 3 ਤੇ 7 ਸਾਲ ਦੀਆਂ ਧੀਆਂ ਉਸ ਦੇ ਨਾਲ ਹੀ ਅਮਰੀਕਾ ਵਿਚ ਰਹਿੰਦੀਆਂ ਸਨ ਜਦ ਕਿ ਇਕ 4 ਸਾਲ ਦਾ ਪੁੱਤਰ ਐਲ ਸਲਵਾਡੋਰ ਵਿਚ ਸੀ। ਪੁਲਿਸ ਚੀਫ ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਨੇ ਦੁਬਾਰਾ ਵਿਆਹ ਵੀ ਕਰਵਾਇਆ ਤੇ ਉਸ ਦੇ ਕਈ ਬੱਚੇ ਹਨ। ਇਸ ਸਮੇ ਉਸ ਨੂੰ ਫੇਅਰਫੈਕਸ ਕਾਊਂਟੀ ਕੋਰੈਕਸ਼ਨਲ ਸੈਂਟਰ ਵਿਚ ਰਖਿਆ ਗਿਆ ਹੈ।