Begin typing your search above and press return to search.

ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਨੂੰ ਜਗਰਾਉਂ ’ਚ ਮਹਾਂ ਰੈਲੀ

ਨਿਰਮਲ ਚੰਡੀਗੜ੍ਹ, 1 ਮਈ, ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਕੀਤੀ। ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਨਿਰਣੇ ਨੂੰ ਫੇਰ ਬੁਲੰਦ […]

ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਨੂੰ ਜਗਰਾਉਂ ’ਚ ਮਹਾਂ ਰੈਲੀ
X

Editor EditorBy : Editor Editor

  |  1 May 2024 7:20 AM IST

  • whatsapp
  • Telegram

ਨਿਰਮਲ

ਚੰਡੀਗੜ੍ਹ, 1 ਮਈ, ਦਲਜੀਤ ਕੌਰ : ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਕੀਤੀ।

ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਨਿਰਣੇ ਨੂੰ ਫੇਰ ਬੁਲੰਦ ਕੀਤਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ ਅਤੇ ਫੈਡਰਲਿਜਮ ਵਿਰੋਧੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਬਚੀ ਖੁਚੀ ਜਮਹੂਰੀਅਤ ਨੂੰ ਵੀ ਖਤਮ ਕਰਨ ਦਾ ਯਤਨ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਦੀ ਨੀਅਤ ਸੰਵਿਧਾਨ ਨੂੰ ਬਦਲ ਕੇ ਜਮਹੂਰੀਅਤ ਨੂੰ ਖਤਮ ਕਰਨ ਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਹਰਾਉ, ਕਾਰਪੋਰੇਟ ਭਜਾਉ, ਦੇਸ਼ ਬਚਾਓ ਦਾ ਨਾਅਰਾ ਦਿੱਤਾ ਹੋਇਆ ਹੈ। ਇਸੇ ਨਾਅਰੇ ਅਧੀਨ 21 ਮਈ ਨੂੰ ਜਗਰਾਉਂ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮਹਾਂਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਸ਼ਾਮਲ ਹੋਣਗੀਆਂ। ਇਸ ਮਹਾਂ ਰੈਲੀ ਲਈ ਸਾਰੇ ਪ੍ਰਬੰਧ ਕਰਨ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਜਥੇਬੰਦੀਆਂ ਨੇ ਵੱਧ ਤੋਂ ਵੱਧ ਜ਼ੋਰ ਨਾਲ ਸਮੂਲੀਅਤ ਕਰਨ ਦਾ ਤਹੱਈਆ ਕੀਤਾ।

ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ ਕਿ ਦਿੱਲੀ ਵਾਲਾ ਇਤਿਹਾਸਕ ਕਿਸਾਨ ਘੋਲ ਸ਼ਾਂਤਮਈ ਰਹਿੰਦਿਆਂ ਜਿੱਤਿਆ ਗਿਆ ਸੀ। ਹੁਣ ਵੀ ਭਾਜਪਾ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।

ਭਾਜਪਾ ਦੇ ਉਮੀਦਵਾਰਾਂ ਵੱਲੋਂ ਪੰਜਾਬ ਵਿੱਚ ਜਾਤਪਾਤੀ ਪੱਤਾ ਖੇਡਣ ਦੀਆਂ ਕੋਸ਼ਿਸ਼ਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਲੋਕਾਂ ਨੂੰ ਜਾਤ ਜਾਂ ਧਰਮ ਦੇ ਆਧਾਰ ਤੇ ਲੜਾਉਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗਾ।

ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜੇਕਰ ਭਾਜਪਾ ਦਾ ਕੋਈ ਵੱਡਾ ਆਗੂ ਜਿਵੇਂ ਨਰਿੰਦਰ ਮੋਦੀ ਜਾਂ ਅਮਿਤ ਸ਼ਾਹ ਪੰਜਾਬ ਵਿੱਚ ਆਉਂਦਾ ਹੈ ਤਾਂ ਉਸ ਦਾ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰ ਕੇ ਵਿਰੋਧ ਕੀਤਾ ਜਾਵੇਗਾ।

ਇਸ ਮਹਾਂਰੈਲੀ ਦੇ ਪ੍ਰਬੰਧ ਕਰਨ ਲਈ ਸੱਤ ਮੈਂਬਰੀ ਪ੍ਰਬੰਧਕ ਕਮੇਟੀ ਬਣਾਈ ਗਈ। ਮਹਾਂ ਰੈਲੀ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਵਿਉਂਤਬੰਦੀ ਕਰਨ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ 11 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ 11 ਵਜੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟੇਜ ਸੰਚਾਲਨ ਕਮੇਟੀ ਅਤੇ ਚਾਹ, ਪਾਣੀ, ਲੰਗਰ, ਟੈਂਟ, ਸਪੀਕਰ ਅਤੇ ਦਰੀਆਂ ਵਗੈਰਾ ਦੇ ਪ੍ਰਬੰਧਾਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ।

ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕੀਤੀ ਜਾਵੇ, ਲਿਫਟਿੰਗ ਤੁਰੰਤ ਕਰਵਾਈ ਜਾਵੇ, ਜਿਪਸਮ ਅਤੇ ਜੰਤਰ ਦੇ ਬੀਅ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਇਸ ਮੌਕੇ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਡਾ.ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਮਨਜੀਤ ਸਿੰਘ ਧਨੇਰ, ਅਵਤਾਰ ਸਿੰਘ ਮਹਿਮਾਂ, ਬਿੰਦਰ ਸਿੰਘ ਗੋਲੇਵਾਲ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਰਾਈਆਂ ਵਾਲਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਸੁੱਖ ਗਿੱਲ ਮੋਗਾ ਹਾਜਰ ਸਨ ।

ਇਹ ਖ਼ਬਰ ਵੀ ਪੜ੍ਹੋ

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ।

ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਦੱਸ ਦੇਈਏ ਕਿ ਸਾਲ 2017 ’ਚ ਧੂਰੀ ਵਿਧਾਨ ਸਭਾ ਚੋਣਾਂ ’ਚ ਦਲਵੀਰ ਗੋਲਡੀ ‘ਆਪ’ ਦੇ ਜਸਵੀਰ ਸਿੰਘ ਜੱਸੀ ਨੂੰ 2838 ਵੋਟਾਂ ਦੇ ਫਰਕ ਨਾਲ ਹਰਾ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਸਾਲ 2022 ’ਚ ਉਨ੍ਹਾਂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਪਰ ਚੋਣ ਹਾਰ ਗਏ। ਦੂਜੇ ਸਥਾਨ ’ਤੇ ਸੀ।

ਇਸ ਦੌਰਾਨ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਗੋਲਡੀ ਦੇ ਘਰ ਪਹੁੰਚ ਕੇ ਉਸ ਨੂੰ ਮਨਾ ਲਿਆ ਪਰ ਗੋਲਡੀ ਨੇ ਫਿਰ ਪਾਰਟੀ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

ਦਲਵੀਰ ਗੋਲਡੀ ਸੰਗਰੂਰ ਸੀਟ ਤੋਂ ਮਜ਼ਬੂਤ ਦਾਅਵੇਦਾਰ ਸਨ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ ਵਿੱਚ ਲੱਗੇ ਹੋਏ ਸਨ, ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਉਸ ਨੂੰ ਮਨਾਉਣ ਲਈ ਅਤੇ ਹੋਰ ਆਗੂ ਉਸ ਕੋਲ ਪਹੁੰਚੇ ਤੇ ਖਹਿਰਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਗੋਲਡੀ ਨੇ ਹਾਮੀ ਭਰ ਦਿੱਤੀ।

ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ ’ਤੇ ਹਮਲੇ ਕਰ ਰਹੇ ਹਨ।

Next Story
ਤਾਜ਼ਾ ਖਬਰਾਂ
Share it