ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਕੋਲੋਂ ਜੇਲ੍ਹ ਵਿਚ ਮਿਲਿਆ ਮੋਬਾਈਲ
ਤਰਨਤਾਰਨ, 20 ਨਵੰਬਰ, ਨਿਰਮਲ : ਚੈਕਿੰਗ ਦੌਰਾਨ ਪੰਜਾਬੀ ਗਾਇਕ ਸ਼ੁਭਜੀਤ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੋਇੰਦਵਾਲ ਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਬੰਦ ਗੈਂਗਸਟਰ ਅਰਸ਼ਦ ਖਾਨ ਕੋਲੋਂ ਇੱਕ ਟੱਚ ਸਕਰੀਨ ਮੋਬਾਈਲ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਰਸ਼ਦ ਖਾਨ ਕੋਲੋਂ ਮੋਬਾਈਲ ਫੋਨ ਬਰਾਮਦ ਹੋ ਚੁੱਕੇ ਹਨ। ਗੈਂਗਸਟਰਾਂ ਕੋਲੋਂ ਵਾਰ-ਵਾਰ ਮੋਬਾਈਲ ਫੋਨ ਬਰਾਮਦ ਹੋਣ ਕਾਰਨ ਜੇਲ੍ਹ […]
By : Editor Editor
ਤਰਨਤਾਰਨ, 20 ਨਵੰਬਰ, ਨਿਰਮਲ : ਚੈਕਿੰਗ ਦੌਰਾਨ ਪੰਜਾਬੀ ਗਾਇਕ ਸ਼ੁਭਜੀਤ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੋਇੰਦਵਾਲ ਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਬੰਦ ਗੈਂਗਸਟਰ ਅਰਸ਼ਦ ਖਾਨ ਕੋਲੋਂ ਇੱਕ ਟੱਚ ਸਕਰੀਨ ਮੋਬਾਈਲ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਰਸ਼ਦ ਖਾਨ ਕੋਲੋਂ ਮੋਬਾਈਲ ਫੋਨ ਬਰਾਮਦ ਹੋ ਚੁੱਕੇ ਹਨ। ਗੈਂਗਸਟਰਾਂ ਕੋਲੋਂ ਵਾਰ-ਵਾਰ ਮੋਬਾਈਲ ਫੋਨ ਬਰਾਮਦ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।
ਦੱਸ ਦੇਈਏ ਕਿ ਅਰਸ਼ਦ ਖਾਨ ਕੁਝ ਮਹੀਨੇ ਪਹਿਲਾਂ ਜੇਲ੍ਹ ’ਚ ਹੋਈ ਖੂਨੀ ਗੈਂਗਵਾਰ ’ਚ ਵੀ ਸ਼ਾਮਲ ਸੀ। ਇਸ ਗੈਂਗਵਾਰ ਵਿੱਚ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਫਿਲਹਾਲ ਪੁਲਸ ਨੇ ਅਰਸ਼ਦ ਖਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੁਣ ਪੁਲਿਸ ਇਸ ਮੋਬਾਈਲ ਦੀ ਜਾਂਚ ਕਰੇਗੀ। ਅਰਸ਼ਦ ਖਾਨ ਜੇਲ੍ਹ ’ਚ ਬੈਠ ਕੇ ਕਿਸ ਨਾਲ ਗੱਲ ਕਰ ਰਹੇ ਸਨ। ਦੂਜੇ ਪਾਸੇ ਡੀਐਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੋਬਾਈਲ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ।