Amritpal Singh Case : ਅੰਮ੍ਰਿਤਪਾਲ ਕੇਸ ਵਿਚ ਆਇਆ ਨਵਾਂ ਮੋੜ

Amritpal Singh Case : ਅੰਮ੍ਰਿਤਪਾਲ ਕੇਸ ਵਿਚ ਆਇਆ ਨਵਾਂ ਮੋੜ


ਚੰਡੀਗੜ੍ਹ, 17 ਅਪ੍ਰੈਲ, ਨਿਰਮਲ : ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਏ ਗਏ ਐਨਐਸਏ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਮੁਲਜ਼ਮਾਂ ਦੀ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ।

ਇਸ ਸਬੰਧੀ ਰਿਪ੍ਰੈਜ਼ੈਂਟੇਸਨ ਸਰਕਾਰ ਅਤੇ ਸਲਾਹਕਾਰ ਬੋਰਡ ਨੂੰ ਭੇਜ ਦਿੱਤੀ ਗਈ ਹੈ। ਇਹ ਗੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲ ਨੇ ਕਹੀ। ਹੁਣ ਸਲਾਹਕਾਰ ਬੋਰਡ ਨੇ ਛੇ ਹਫ਼ਤਿਆਂ ਵਿੱਚ ਇਸ ਸਬੰਧ ਵਿੱਚ ਫੈਸਲਾ ਲੈਣਾ ਹੈ। ਇਸ ਦੇ ਨਾਲ ਹੀ ਉਹ ਇਸ ਤੋਂ ਬਾਅਦ ਅਗਲੀ ਕਾਰਵਾਈ ਕਰਨਗੇ। ਜੇਕਰ ਲੋੜ ਪਈ ਤਾਂ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

ਦਰਅਸਲ, 18 ਮਾਰਚ 2024 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਏ ਗਏ ਐਨਐਸਏ ਦੀ ਮਿਆਦ ਖਤਮ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ’ਤੇ ਇਹ ਐਕਟ ਦੁਬਾਰਾ ਲਗਾ ਦਿੱਤਾ ਗਿਆ ਸੀ। ਇਸ ਦਾ ਪਤਾ ਮਾਮਲੇ ਦੀ ਸੁਣਵਾਈ ਦੌਰਾਨ ਹੀ ਸਾਹਮਣੇ ਆਇਆ ਸੀ, ਜਦੋਂ ਕੇਂਦਰ ਅਤੇ ਪੰਜਾਬ ਕੋਲੋਂ ਇਸ ਸਬੰਧੀ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਸੀ।

ਸਲਾਹਕਾਰ ਬੋਰਡ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕੰਮ ਕਰਦਾ ਹੈ। ਇਸ ਰਿਪ੍ਰੈਂਜ਼ੈਂਟਸ਼ਨ ਵਿੱਚ ਦੱਸਿਆ ਗਿਆ ਹੈ ਕਿ ਯੂਏਪੀਏ ਐਕਟ ਕਾਰਨ ਮੁਲਜ਼ਮਾਂ ’ਤੇ ਮੁੜ ਐਨਐਸਏ ਲਾਇਆ ਗਿਆ ਹੈ। ਜਦੋਂ ਕਿ ਮੁੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਪਰੋਕਤ ਲੋਕ ਸਾਰੇ ਕੇਸਾਂ ਵਿੱਚ ਮੁਲਜ਼ਮ ਨਹੀਂ ਹਨ। ਅਜਿਹੀ ਸਥਿਤੀ ਵਿੱਚ ਆਮ ਕਾਨੂੰਨ ਹੀ ਸਹੀ ਹੈ। ਇਸ ਐਕਟ ਦੀ ਕੋਈ ਲੋੜ ਨਹੀਂ ਹੈ।

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ’ਤੇ ਐਨਐਸਏ ਉਸ ਸਮੇਂ ਲਗਾਇਆ ਗਿਆ ਜਦੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਹੁਣ ਉਸ ਨੂੰ ਉਥੇ ਕੈਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ੍ਹ ਦੀ ਬਜਾਏ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਜਾਵੇ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…