ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਪੁਲਿਸ ਮੁਲਾਜ਼ਮ ਵਲੋਂ ਬਲਾਤਕਾਰ

ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਪੁਲਿਸ ਮੁਲਾਜ਼ਮ ਵਲੋਂ ਬਲਾਤਕਾਰ

ਯੂਪੀ : ਜਾਲੌਨ ਜ਼ਿਲ੍ਹੇ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਪੀੜਤ ਮਹਿਲਾ ਕਾਂਸਟੇਬਲ ਨੇ ਇਸ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ‘ਤੇ Police ਨੇ ਦੋਸ਼ੀ ਕਾਂਸਟੇਬਲ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਓਰਾਈ ਹੈੱਡਕੁਆਰਟਰ ਤੋਂ 55 ਕਿਲੋਮੀਟਰ ਦੂਰ ਨਦੀਗਾਓਂ ਥਾਣੇ ਦੀ ਹੈ, ਜਿੱਥੇ ਇਕ ਮਹਿਲਾ ਕਾਂਸਟੇਬਲ ਨੇ ਆਪਣੇ ਨਾਲ ਤਾਇਨਾਤ ਕਾਂਸਟੇਬਲ ਕਰਮਵੀਰ ਸਿੰਘ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਹੈ। ਮਹਿਲਾ ਕਾਂਸਟੇਬਲ ਦਾ ਦੋਸ਼ ਹੈ ਕਿ ਉਸ ਦੇ ਨਾਲ ਤਾਇਨਾਤ ਕਾਂਸਟੇਬਲ ਕਰਮਵੀਰ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਜਦੋਂ ਵੀ ਉਸ ਨੇ ਇਸ ਘਟਨਾ ਬਾਰੇ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਂਸਟੇਬਲ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪਰ ਦੋਸ਼ੀ ਕਾਂਸਟੇਬਲ ਕਰਮਵੀਰ ਦੇ ਤਬਾਦਲੇ ਤੋਂ ਬਾਅਦ ਪੀੜਤ ਮਹਿਲਾ ਕਾਂਸਟੇਬਲ ਨੇ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਨਦੀਗਾਓਂ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ।

Related post

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਨਵੀਂ ਦਿੱਲੀ, 16 ਮਈ, ਨਿਰਮਲ : ‘ਆਪ’ ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ…
ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਜਲੰਧਰ, 12 ਮਈ, ਨਿਰਮਲ : ਪੰਜਾਬ ਦੇ ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿੱਚ ਥਾਣਾ…