ਪੰਜਾਬੀ ਪਰਵਾਰ ਨੇ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤੀ
ਅੰਮ੍ਰਿਤਸਰ, 7 ਮਾਰਚ, ਨਿਰਮਲ : ਅੰਮ੍ਰਿਤਸਰ ਵਿਚ ਪੰਜਾਬੀ ਪਰਿਵਾਰ ਨੇ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤ ਲਈ ਹੈ। ਜੀ ਹਾਂ, ਕਹਿੰਦੇ ਹਨ ਕਿ ਕਿਸਮਤ ਕਦੋਂ ਮਿਹਰਬਾਨ ਹੋ ਜਾਵੇ ਕੁੱਝ ਕਿਹਾ ਨਹੀਂ ਜਾ ਸਕਦਾ। ਅਜਿਹਾ ਹੀ ਅੰਮ੍ਰਿਤਸਰ ਦੇ ਪਰਵਾਰ ਨਾਲ ਹੋਇਆ। ਉਂਜ ਹੀ ਘੁੰਮਦੇ ਹੋਏ ਖਰੀਦੀ ਗਈ ਲਾਟਰੀ ਨਾਲ ਪਰਵਾਰ ਕਰੋੜਪਤੀ ਬਣ ਗਿਆ। ਅੰਮ੍ਰਿਤਸਰ ਦੇ ਰਣਜੀਤ […]
By : Editor Editor
ਅੰਮ੍ਰਿਤਸਰ, 7 ਮਾਰਚ, ਨਿਰਮਲ : ਅੰਮ੍ਰਿਤਸਰ ਵਿਚ ਪੰਜਾਬੀ ਪਰਿਵਾਰ ਨੇ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤ ਲਈ ਹੈ। ਜੀ ਹਾਂ, ਕਹਿੰਦੇ ਹਨ ਕਿ ਕਿਸਮਤ ਕਦੋਂ ਮਿਹਰਬਾਨ ਹੋ ਜਾਵੇ ਕੁੱਝ ਕਿਹਾ ਨਹੀਂ ਜਾ ਸਕਦਾ। ਅਜਿਹਾ ਹੀ ਅੰਮ੍ਰਿਤਸਰ ਦੇ ਪਰਵਾਰ ਨਾਲ ਹੋਇਆ। ਉਂਜ ਹੀ ਘੁੰਮਦੇ ਹੋਏ ਖਰੀਦੀ ਗਈ ਲਾਟਰੀ ਨਾਲ ਪਰਵਾਰ ਕਰੋੜਪਤੀ ਬਣ ਗਿਆ। ਅੰਮ੍ਰਿਤਸਰ ਦੇ ਰਣਜੀਤ ਐਵਨਿਊ ਰਹਿਣ ਵਾਲੇ ਪੰਜਾਬੀ ਪਰਵਾਰ ਦੀ ਡੋਢ ਕਰੋੜ ਰੁਪਏ ਦੀ ਲਾਟਰੀ ਨਿਕਲੀ।
ਗੁਰਬਚਨ ਕੌਰ ਨੇ ਦੱਸਿਆ ਕਿ ਉਹ 5 ਫਰਵਰੀ ਨੂੰ ਘੁੰਮਦੇ ਹੋਏ ਬਾਜ਼ਾਰ ਗਈ ਸੀ। ਜਿੱਥੇ ਉਨ੍ਹਾਂ ਕੁਝ ਸਮਾਨ ਲੈਣਾ ਸੀ। ਬਾਜ਼ਾਰ ਵਿਚ ਰਾਜੂ ਨੇ ਉਨ੍ਹਾਂ ਲਾਟਰੀ ਲੈਣ ਲਈ ਕਿਹਾ ਤਾਂ ਉਨ੍ਹਾਂ ਨੇ 3 ਲਾਟਰੀ ਦੇ ਟਿਕਟ ਲੈ ਲਏ। ਜਿਨ੍ਹਾਂ ਵਿਚੋਂ ਇੱਕ ਟਿਕਟ ਵਿਚ ਇਨਾਮ ਨਿਕਲਿਆ। ਉਸ ਨੇ ਦੱਸਿਆ ਕਿ ਉਹ ਬਹੁਤ ਖੁਸ਼ ਹੈ । ਉਸ ਨੂੰ ਭਰੋਸਾ ਨਹੀਂ ਹੋ ਰਿਹਾ ਕਿ ਉਨ੍ਹਾਂ ਦੀ ਲਾਟਰੀ ਨਿਕਲੀ ਹੈ। ਲਾਟਰੀ ਵੇਚਣ ਵਾਲਾ ਸੰਜੇ ਅਤੇ ਰਾਜੂ ਪਰਵਾਰ ਨੂੰ ਲਾਟਰੀ ਬਾਰੇ ਜਾਣਕਾਰੀ ਦੇਣ ਪੁੱਜਿਆ। ਉਨ੍ਹਾਂ ਦੱਸਿਆ ਕਿ ਜਿਸ ਦਿਨ ਲਾਟਰੀ ਸੇਲ ਕੀਤੀ ਸੀ, ਉਸੇ ਦਿਨ ਸ਼ਾਮ ਨੂੰ ਉਨ੍ਹਾਂ ਏਜੰਸੀ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੀ ਲਾਟਰੀ ਨਿਕਲੀ ਹੈ। ਜਿਸ ਤੋਂ ਬਾਅਦ ਅੱਜ ਉਹ ਸਾਰੀ ਜ਼ਰੂਰੀ ਕਾਰਵਾਈ ਤੋਂ ਬਾਅਦ ਉਨ੍ਹਾਂ ਲਈ ਮਠਿਆਈ ਲੈ ਕੇ ਆਏ ਹਨ।
ਇਹ ਵੀ ਪੜ੍ਹੋ
ਮੁੰਬਈ ਵਿਚ ਬਹੁਤ ਹੀ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ।
ਮੁੰਬਈ ਏਅਰਪੋਰਟ ’ਤੇ ਜਹਾਜ਼ ਵਿਚ ਬੰਬ ਦੀ ਅਫਵਾਹ ਫੈਲਾਉਣ ਦੇ ਇਲਜ਼ਾਮ ਵਿਚ ਬੰਗਲੌਰ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਤਨੀ ਏਅਰਪੋਰਟ ਪੁੱਜਣ ਵਿਚ ਲੇਟ ਹੋ ਰਹੀ ਸੀ। ਉਸ ਨੇ ਫਲਾਈਟ ਦੇ ਟੇਕ ਆਫ ਵਿਚ ਦੇਰੀ ਕਰਾਉਣ ਲਈ ਧਮਕੀ ਭਰਿਆ ਫੋਨ ਕਰਕੇ ਬੰਬ ਦੀ ਅਫ਼ਵਾਹ ਫੈਲਾਈ ਸੀ।
ਮੁਲਜ਼ਮ ਦੀ ਪਛਾਣ ਬੰਗਲੌਰ ਦੇ ਵਿਲਾਸ ਬਾਕੜੇ ਦੇ ਰੂਪ ਵਿਚ ਕੀਤੀ ਗਈ। ਉਹ ਇੱਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਹੈ। ਬਾਕੜੇ ਦੀ ਪਤਨੀ ਇੰਟੀਰਿਅਰ ਡਿਜ਼ਾਈਨਰ ਹੈ। ਮਾਮਲਾ 24 ਫਰਵਰੀ ਦਾ ਹੈ, ਅਕਾਸਾ ਏਅਰਲਾਈਨ ਦੀ ਮੁੰਬਈ-ਬੰਗਲੌਰ ਫਲਾਈਟ ਕਿਊਪੀ 1376 ਦਾ ਹੈ। ਘਟਨਾ ਦੀ ਜਾਣਕਾਰੀ ਹੁਣ ਸਾਹਮਣੇ ਆਈ ਹੈ।
ਮੁੰਬਈ ਪੁਲਿਸ ਨੇ ਦੱਸਿਆ ਕਿ 24 ਫਰਵਰੀ ਨੂੰ ਮੁੰਬਈ-ਬੰਗਲੌਰ ਫਲਾਈਟ ਸ਼ਾਮ 6.40 ਵਜੇ ਟੇਕ ਆਫ ਲਈ ਤਿਆਰ ਸੀ। ਇਸ ਵਿਚ 167 ਲੋਕ ਸਵਾਰ ਸਨ। ਫਰਜ਼ੀ ਕਾਲ ਕਾਰਨ ਪੂਰਾ ਜਹਾਜ਼ ਖਾਲੀ ਕਰਾਇਆ ਗਿਆ । ਮੌਕੇ ’ਤੇ ਏਅਰਪੋਰਟ ਪੁਲਿਸ, ਕਰਾਈਮ ਬਰਾਂਚ, ਏਟੀਐਸ ਅਤੇ ਬੰਬ ਸਕਵਾਇਡ ਦੀ ਟੀਮ ਪੁੱਜੀ। ਕਰੀਬ ਛੇ ਘੰਟੇ ਦੀ ਦੇਰੀ ਨਾਲ ਫਲਾਈਟ ਬੰਗਲੌਰ ਲਈ ਰਵਾਨਾ ਹੋਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਉਸ ਮੋਬਾਈਲ ਨੰਬਰ ਦਾ ਪਤਾ ਲਗਾਇਆ ਗਿਆ ਜਿਸ ਨਾਲ ਧਮਕੀ ਦੀ ਕਾਲ ਆਈ ਸੀ। ਪਤਾ ਚਲਿਆ ਕਿ ਇਹ ਨੰਬਰ ਬੰਗਲੌਰ ਦੇ ਵਿਲਾਸ ਬਾਕੜੇ ਦਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੇ ਪੁਛਗਿੱਛ ਵਿਚ ਦੱਸਿਆ ਕਿ ਧਮਕੀ ਭਰਿਆ ਫੋਨ ਉਸ ਨੇ ਹੀ ਕੀਤਾ ਸੀ।
ਪਰ ਫਲਾਈਟ ਵਿਚ ਦੇਰੀ ਹੋਣ ਦੇ ਬਾਵਜੂਦ ਏਅਰਲਾਈਨ ਨੇ ਉਸ ਦੀ ਪਤਨੀ ਨੂੰ ਉਸ ਵਿਚ ਚੜ੍ਹਨ ਨਹੀਂ ਦਿੱਤਾ। ਦੋ ਦਿਨ ਦੀ ਪੁਲਿਸ ਹਿਰਾਸਤ ਤੋਂ ਬਾਅਦ ਬਾਕੜੇ ਨੂੰ ਆਖਰ ਜ਼ਮਾਨਤ ਮਿਲ ਗਈ।