ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬਰਨਬੀ, 18 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ 29 ਸਾਲਾ ਗਗਨਦੀਪ ਸਿੰਘ ਸੰਧੂ ਵਜੋਂ ਹੋਈ। ਉਸ ਦੀ ਲਾਸ਼ ਪਾਰਕਿੰਗ ਵਿੱਚ ਖੜ੍ਹੀ ਇੱਕ ਗੱਡੀ ਵਿੱਚੋਂ ਬਰਾਮਦ ਹੋਈ। ਹਾਲਾਂਕਿ ਘਟਨਾ ਸਥਾਨ ਤੋਂ ਕੁਝ ਕਿਲੋਮੀਟਰ ਦੂਰ […]
By : Hamdard Tv Admin
ਬਰਨਬੀ, 18 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਪਛਾਣ 29 ਸਾਲਾ ਗਗਨਦੀਪ ਸਿੰਘ ਸੰਧੂ ਵਜੋਂ ਹੋਈ।
ਉਸ ਦੀ ਲਾਸ਼ ਪਾਰਕਿੰਗ ਵਿੱਚ ਖੜ੍ਹੀ ਇੱਕ ਗੱਡੀ ਵਿੱਚੋਂ ਬਰਾਮਦ ਹੋਈ। ਹਾਲਾਂਕਿ ਘਟਨਾ ਸਥਾਨ ਤੋਂ ਕੁਝ ਕਿਲੋਮੀਟਰ ਦੂਰ ਇੱਕ ਹੋਰ ਗੱਡੀ ਬਰਾਮਦ ਹੋਈ, ਜੋ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਸੜ ਚੁੱਕੀ ਹੈ। ਪੁਲਿਸ ਨੇ ਮੁਢਲੀ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ’ਤੇ ਇਸ ਵਾਰਦਾਤ ਨੂੰ ਟਾਰਗੇਟਡ ਸ਼ੂਟਿੰਗ ਕਰਾਰ ਦਿੱਤਾ ਹੈ।
ਦਰਅਸਲ, ਬੀਤੇ ਦਿਨੀਂ ਬਰਨਬੀ ਆਰਸੀਐਮਪੀ ਨੂੰ 16 ਸਤੰਬਰ ਨੂੰ ਸ਼ਾਮ 5 ਵਜ ਕੇ 7 ਮਿੰਟ ’ਤੇ ਨੌਰਥ ਰੋਡ ਦੇ 3400 ਬਲਾਕ ਵਿੱਚ ਗੋਲੀਬਾਰੀ ਹੋਣ ਸਬੰਧੀ ਸੂਚਨਾ ਮਿਲੀ ਸੀ। ਇਸ ’ਤੇ ਜਦੋਂ ਪੁਲਿਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉੱਥੇ ਅੰਡਰਗਰਾਊਂਡ ਪਾਰਕਿੰਗ ਵਿੱਚ ਖੜ੍ਹੀ ਇੱਕ ਗੱਡੀ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ।
ਪੁਲਿਸ ਨੂੰ ਇਸ ਘਟਨਾ ਤੋਂ 15 ਕੁ ਮਿੰਟ ਬਾਅਦ ਬਰਨਬੀ ਵਿੱਚ ਹੀ ਗਰੀਨਵੁੱਡ ਸਟਰੀਟ ਅਤੇ ਬੇਨਬ੍ਰਿਜ ਐਵੇਨਿਊ ਵਿਖੇ ਇੱਕ ਗੱਡੀ ਨੂੰ ਅੱਗ ਲੱਗਣ ਸਬੰਧੀ ਸੂਚਨਾ ਮਿਲੀ, ਜਦੋਂ ਪੁਲਿਸ ਟੀਮ ਮੌਕੇ ’ਤੇ ਪੁੱਜੀ ਤਾਂ ਉੱਥੇ ਇੱਕ ਹੌਂਡਾ ਪਾਇਲਟ ਐਸਯੂਵੀ ਗੱਡੀ ਬਰਾਮਦ ਹੋਈ, ਜੋ ਕਿ ਅੱਗ ਨਾਲ ਪੂਰੀ ਤਰ੍ਹਾਂ ਸੜ ਚੁੱਕੀ ਸੀ। ਇਹ ਗੱਡੀ ਕਤਲ ਵਾਲੀ ਥਾਂ ਤੋਂ ਪੱਛਮ ਵੱਲ ਲਗਭਗ 5 ਕਿਲੋਮੀਟਰ ਦੂਰੋਂ ਬਰਾਮਦ ਹੋਈ ਹੈ।
ਇੰਟੀਗਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਅੱਜ ਮ੍ਰਿਤਕ ਦੀ ਪਛਾਣ ਐਬਟਸਫੋਰਡ ਦੇ ਵਾਸੀ 29 ਸਾਲਾ ਗਗਨਦੀਪ ਸਿੰਘ ਸੰਧੂ ਵਜੋਂ ਕੀਤੀ। ਇਸ ਦੇ ਨਾਲ ਹੀ ਦੱਸਿਆ ਕਿ ਮੁਢਲੀ ਜਾਂਚ-ਪੜਤਾਲ ਦੌਰਾਨ ਮਿਲੇ ਸਬੂਤਾਂ ਦੇ ਆਧਾਰ ’ਤੇ ਇਹ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਲੱਗ ਰਿਹਾ ਹੈ, ਹਾਲਾਂਕਿ ਅਜੇ ਕਤਲ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।