‘ਐਨ.ਆਰ.ਆਈਜ਼ ਮਿਲਣੀ’ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
29 ਫਰਵਰੀ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ […]
By : Editor Editor
29 ਫਰਵਰੀ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ
ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਵਰਜੀਤ ਵਾਲੀਆ ਸਮੇਤ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਨੂੰ ਦਰਪੇਸ਼ ਮੁਸ਼ਕਿਲਾਂ ਦੇ ਯੋਗ ਤੇ ਸਥਾਈ ਹੱਲ ਲਈ ਇਹ ਇੱਕ ਮਿਆਰੀ ਮੁਹਿੰਮ ਆਰੰਭੀ ਗਈ ਹੈ ਜਿਸ ਤਹਿਤ ਇਸ ਪੈਲੇਸ ਵਿਖੇ 29 ਫਰਵਰੀ ਨੂੰ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮ ਵਿੱਚ ਜ਼ਿਲ੍ਹਾ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲਿ੍ਹਆਂ ਦੇ ਐਨ.ਆਰ.ਆਈਜ਼ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹੋਰਨਾਂ ਜ਼ਿਲਿ੍ਹਆਂ ਤੋਂ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਰਜਿਸਟਰੇਸ਼ਨ, ਰਿਸੈਪਸ਼ਨ ਕਾਊਂਟਰ ਸਥਾਪਤ ਕਰਨ, ਬੈਠਣ ਵਿਵਸਥਾ, ਸੁਰੱਖਿਆ ਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਆਦਿ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਨਾਲ ਨਾਲ ਪਟਿਆਲਾ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਾਨਸਾ ਤੇ ਬਠਿੰਡਾ ਤੋਂ ਪੰਜਾਬੀ ਪ੍ਰਵਾਸੀ ਭਾਰਤੀ ਅਤੇ ਉੱਚ ਅਧਿਕਾਰੀ ਇਸ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣਗੇ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ।ਇਸ ਮੌਕੇ ਐਸ.ਪੀ ਰਾਕੇਸ਼ ਕੁਮਾਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਬਾਦਲ ਦੀਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਨੈਲੋ ਆਗੂ ਨਫ਼ੇ ਸਿੰਘ ਦਾ ਕਤਲ ਬਰਤਾਨੀਆ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਹੋਇਆ ?
ਨਵੀਂ ਦਿੱਲੀ : ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਦੇ ਦਿਲ ਦਹਿਲਾ ਦੇਣ ਵਾਲੇ ਕਤਲ ਪਿੱਛੇ ਬ੍ਰਿਟੇਨ ਸਥਿਤ ਗੈਂਗਸਟਰ ਦਾ ਹੱਥ ਹੋ ਸਕਦਾ ਹੈ ? ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਫ਼ੇ ਸਿੰਘ ਰਾਠੀ ਦੇ ਸਨਸਨੀਖੇਜ਼ ਕਤਲ ਪਿੱਛੇ ਯੂਕੇ ਵਿੱਚ ਬੈਠੇ ਉਹੀ ਗੈਂਗਸਟਰ ਦਾ ਹੱਥ ਹੋ ਸਕਦਾ ਹੈ, ਜਿਸ ਨੇ ਪਿਛਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਸਿਆਸੀ ਕਤਲ ਕੀਤੇ ਹਨ। ਇਸ ਦੌਰਾਨ ਪੁਲਿਸ ਨੇ ਐਫਆਈਆਰ ਵਿੱਚ ਤਿੰਨ ਹੋਰ ਲੋਕਾਂ ਦੇ ਨਾਮ ਸ਼ਾਮਲ ਕੀਤੇ ਹਨ।
ਦੱਸ ਦੇਈਏ ਕਿ ਇਨੈਲੋ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫ਼ੇ ਸਿੰਘ ਰਾਠੀ ਅਤੇ ਪਾਰਟੀ ਦੇ ਇੱਕ ਵਰਕਰ ਦੀ ਐਤਵਾਰ ਨੂੰ ਦਿੱਲੀ ਨੇੜੇ ਬਹਾਦਰਗੜ੍ਹ ਵਿੱਚ ਅਣਪਛਾਤੇ ਹਮਲਾਵਰਾਂ ਨੇ ਆਪਣੀ SUV ਉੱਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਹੱਤਿਆ ਕਰ ਦਿੱਤੀ ਸੀ। ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਗਏ ਤਿੰਨ ਨਿੱਜੀ ਬੰਦੂਕਧਾਰੀ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਹੁਣ ਪੁਲਿਸ ਇਸ ਕਤਲ ਪਿੱਛੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।
ਐਨਡੀਟੀਵੀ ਦੀ ਰਿਪੋਰਟ ਮੁਤਾਬਕ ਐਫਆਈਆਰ ਵਿੱਚ ਤਿੰਨ ਹੋਰ ਵਿਅਕਤੀਆਂ ਵਰਿੰਦਰ ਰਾਠੀ, ਸੰਦੀਪ ਰਾਠੀ ਅਤੇ ਰਾਜਪਾਲ ਸ਼ਰਮਾ ਦੇ ਨਾਂ ਸ਼ਾਮਲ ਕੀਤੇ ਗਏ ਹਨ। ਪੁਲਿਸ ਐਫਆਈਆਰ ਵਿੱਚ ਹੁਣ ਤੱਕ ਕੁੱਲ 15 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਇਨ੍ਹਾਂ ‘ਚੋਂ 10 ਲੋਕਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚ ਭਾਜਪਾ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਵੀ ਸ਼ਾਮਲ ਹਨ। ਪੰਜ ਅਣਪਛਾਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਸੂਤਰਾਂ ਅਨੁਸਾਰ ਤਿੰਨ ਨਵੇਂ ਸ਼ਾਮਲ ਹੋਏ ਵਿਅਕਤੀਆਂ ਵਿੱਚੋਂ ਦੋ ਦੇ ਸਿਆਸੀ ਸਬੰਧ ਹਨ।
ਪੁਲਿਸ ਸੂਤਰਾਂ ਦਾ ਮੰਨਣਾ ਹੈ ਕਿ ਰਾਠੀ ਦੇ ਕਤਲ ਵਿੱਚ ਬਰਤਾਨੀਆ ਦਾ ਇੱਕ ਬਦਨਾਮ ਗੈਂਗਸਟਰ ਸ਼ਾਮਲ ਹੋ ਸਕਦਾ ਹੈ। ਇਸ ਗੈਂਗਸਟਰ ਨੇ ਪਹਿਲਾਂ ਵੀ ਅਜਿਹੀਆਂ ਸਿਆਸੀ ਹੱਤਿਆਵਾਂ ਕੀਤੀਆਂ ਹਨ। ਕੁਝ ਮਹੀਨੇ ਪਹਿਲਾਂ ਇਸੇ ਗੈਂਗਸਟਰ ਦਾ ਨਾਂ ਦਿੱਲੀ ਵਿੱਚ ਇੱਕ ਭਾਜਪਾ ਆਗੂ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਸੀ। ਇਸ ਸਬੰਧ ਵਿਚ ਹਰਿਆਣਾ ਪੁਲਿਸ ਅੱਜ ਬ੍ਰਿਟੇਨ ਦੇ ਇਕ ਗੈਂਗਸਟਰ ਦੇ ਕਰੀਬੀ ਸਾਥੀ ਤੋਂ ਪੁੱਛਗਿੱਛ ਕਰੇਗੀ ਜੋ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।