Begin typing your search above and press return to search.

ਕੈਲੇਡਨ ਦੇ ਘਰ ਵਿਚ ਗੋਲੀਬਾਰੀ ਦੌਰਾਨ ਗੰਭੀਰ ਜ਼ਖਮੀ ਔਰਤ ਨੇ ਦਮ ਤੋੜਿਆ

ਕੈਲੇਡਨ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਲੇਡਨ ਦੇ ਇਕ ਘਰ ਵਿਚ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੌਰਾਨ ਜ਼ਖਮੀ ਔਰਤ ਨੇ ਦਮ ਤੋੜ ਦਿਤਾ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਮਰਨ ਵਾਲੀ ਔਰਤ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਉਸ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਦੂਜੇ ਪਾਸੇ ਇਕ ਹੋਰ […]

ਕੈਲੇਡਨ ਦੇ ਘਰ ਵਿਚ ਗੋਲੀਬਾਰੀ ਦੌਰਾਨ ਗੰਭੀਰ ਜ਼ਖਮੀ ਔਰਤ ਨੇ ਦਮ ਤੋੜਿਆ

Editor EditorBy : Editor Editor

  |  6 Dec 2023 5:20 AM GMT

  • whatsapp
  • Telegram
  • koo

ਕੈਲੇਡਨ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਲੇਡਨ ਦੇ ਇਕ ਘਰ ਵਿਚ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੌਰਾਨ ਜ਼ਖਮੀ ਔਰਤ ਨੇ ਦਮ ਤੋੜ ਦਿਤਾ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਮਰਨ ਵਾਲੀ ਔਰਤ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਉਸ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਦੂਜੇ ਪਾਸੇ ਇਕ ਹੋਰ ਔਰਤ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ ਕਰ ਰਹੀ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਕਰਨ ਵਾਲੇ ਕਈ ਜਣੇ ਸਨ ਜਿਨ੍ਹਾਂ ਦੀ ਫਿਲਹਾਲ ਸ਼ਨਾਖਤ ਨਹੀਂ ਕੀਤੀ ਜਾ ਸਕੀ।

ਪੁਲਿਸ ਨੇ ਉਮਰ 55 ਸਾਲ ਦੱਸੀ, ਨਾਂ ਦੱਸਣ ਤੋਂ ਕੀਤਾ ਇਨਕਾਰ

ਇਥੇ ਦਸਣਾ ਬਣਦਾ ਹੈ ਕਿ 20 ਨਵੰਬਰ ਦੀ ਰਾਤ ਮੇਅਫੀਲਡ ਰੋਡ ’ਤੇ ਇਕ ਵੱਡੇ ਘਰ ਵਿਚ ਹੋਈ ਗੋਲੀਬਾਰੀ ਮਗਰੋਂ 57 ਸਾਲ ਦੇ ਇਕ ਪੁਰਸ਼ ਦੀ ਲਾਸ਼ ਮੌਕੇ ਤੋਂ ਬਰਾਮਦ ਕੀਤੀ ਗਈ ਸੀ। ਪਿਛਲੇ ਦਿਨੀਂ ਪੁਲਿਸ ਨੇ ਇਕ ਪਿਕਅੱਪ ਟਰੱਕ ਦੀਆਂ ਤਸਵੀਰਾਂ ਜਾਰੀ ਕਰਦਿਆਂ ਇਸ ਨੂੰ ਵਾਰਦਾਤ ਨਾਲ ਜੋੜ ਦਿਤਾ। ਤਸਵੀਰਾਂ ਵਿਚ ਕਾਲੇ ਰੰਗ ਦਾ ਪਿਕਅੱਪ ਟਰੱਕ ਮੇਅਫੀਲਡ ਰੋਡ ’ਤੇ ਪੱਛਮ ਵੱਲ ਜਾਂਦਾ ਨਜ਼ਰ ਆ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਉਹੀ ਟਰੱਕ ਹੈ ਜੋ ਬਾਅਦ ਵਿਚ ਓਲਡ ਬੇਸਲਾਈਨ ਅਤੇ ਕ੍ਰੈਡਿਟਵਿਊ ਰੋਡਜ਼ ਨੇੜੇ ਸੜਦਾ ਹੋਇਆ ਮਿਲਿਆ।

Next Story
ਤਾਜ਼ਾ ਖਬਰਾਂ
Share it